ਪੜਚੋਲ ਕਰੋ

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਚਲਾਏ ਗਏ ਵਿਕਾਸ ਪ੍ਰਾਜੈਕਟਾਂ ਦੇ ਟੈਂਡਰ ਇੱਕੋ ਠੇਕੇਦਾਰ ਨੂੰ ਅਲਾਟ ਕਰਨ ਮਾਮਲੇ ਵਿੱਚ 3 ਸੇਵਾ ਮੁਕਤ ਚੀਫ ਇੰਜੀਨੀਅਰਾਂ ਸਮੇਤ ਕਈ ਅਧਿਕਾਰੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾਂਦਾ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਕੀਮਤ ਲਗਭਗ ਇੱਕ ਹਜ਼ਾਰ ਕਰੋੜ ਰੁਪਏ ਬਣਦੀ ਹੈ। ਇਸ ਘਪਲੇਬਾਜ਼ੀ ਕਾਰਨ ਸੂਬੇ ਨੂੰ ਸੈਂਕੜੇ ਕਰੋੜਾਂ ਦਾ ਨੁਕਸਾਨ ਝੱਲਣਾ ਪਿਆ ਹੈ। ਬਿਊਰੋ ਨੇ ਸੇਵਾ ਮੁਕਤ ਚੀਫ਼ ਇੰਜੀਨੀਅਰ ਪਰਮਜੀਤ ਸਿੰਘ ਘੁੰਮਣ, ਹਰਵਿੰਦਰ ਸਿੰਘ, ਗੁਰਦੇਵ ਸਿੰਘ ਮੀਨਾ ਤੋਂ ਇਲਾਵਾ ਐਕਸੀਅਨ ਗੁਲਸ਼ਨ ਨਾਗਪਾਲ, ਬਜਰੰਗ ਲਾਲ ਸਿੰਗਲਾ, ਸੇਵਾ ਮੁਕਤ ਐਸ.ਡੀ.ਓ. ਕਰਮਿੰਦਰ ਸਿੰਘ, ਨਿਗਰਾਨ ਵਿਮਲ ਕੁਮਾਰ ਸ਼ਰਮਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਿੰਦਰ ਸਿੰਘ ਨਾਂ ਦੇ ਇੱਕ ਠੇਕੇਦਾਰ ਨੂੰ ਉਕਤ ਮੁਲਾਜ਼ਮਾਂ ਨੇ ਸਿੰਜਾਈ ਵਿਭਾਗ ਦੇ ਸਾਰੇ ਠੇਕੇ ਹਾਸਲ ਕਰਨ ਵਿੱਚ ਮਦਦ ਕੀਤੀ ਸੀ। ਸਾਲ 2006-07 ਵਿੱਚ ਗੁਰਿੰਦਰ ਸਿੰਘ ਦੀ ਕੰਪਨੀ ਵੱਲੋਂ ਤਕਰੀਬਨ ਪੌਣੇ ਪੰਜ ਕਰੋੜ ਰੁਪਏ ਦਾ ਸਾਲਾਨਾ ਕਾਰੋਬਾਰ ਕੀਤਾ ਜਾਂਦਾ ਸੀ ਜੋ ਇੱਕ ਦਹਾਕੇ ਵਿੱਚ 300 ਕਰੋੜ ਦਾ ਹੋ ਗਿਆ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਗੁਰਿੰਦਰ ਕੋਲ ਚੰਡੀਗੜ੍ਹ, ਮੋਹਾਲੀ, ਲੁਧਿਆਣਾ, ਪਟਿਆਲਾ ਸਮੇਤ ਨੋਇਡਾ ਵਿੱਚ ਤਕਰੀਬਨ 100 ਕਰੋੜ ਦੀ ਬੇਨਾਮੀ ਜਾਇਦਾਦ ਹੈ, ਜਿਸ 'ਤੇ ਬਿਊਰੋ ਨੇ ਛਾਪੇਮਾਰੀ ਵੀ ਕੀਤੀ ਹੈ। ਠੇਕੇਦਾਰ ਗੁਰਿੰਦਰ ਨੂੰ ਕੇਂਦਰ ਦੇ ਪ੍ਰਾਜੈਕਟਾਂ ਸਮੇਤ ਕਈ ਅਹਿਮ ਪ੍ਰਾਜੈਕਟ ਅਲਾਟ ਕੀਤੇ, ਜਿਨ੍ਹਾਂ ਦੀ ਲਾਗਤ ਵੀ ਆਮ ਨਾਲੋਂ 10 ਤੋਂ 50 ਫ਼ੀ ਸਦ ਜ਼ਿਆਦਾ ਅਦਾ ਕੀਤੀ ਗਈ ਹੈ। ਇਸ ਵਿੱਚ 2012-15 ਵਿੱਚ 180 ਕਰੋੜ ਅਤੇ 2013-16 ਤਕ 440 ਕਰੋੜ ਦੀ ਲਾਗਤ ਵਾਲੇ ਪਾਣੀ ਦੀ ਨਿਕਾਸੀ ਸਬੰਧਤ ਕੇਂਦਰ ਦੇ ਵੱਡੇ ਪ੍ਰਾਜੈਕਟ ਵੀ ਸ਼ਾਮਲ ਹਨ। ਵਿਜੀਲੈਂਸ ਵਿਭਾਗ ਨੇ ਦੱਸਿਆ ਹੈ ਕਿ ਇਸੇ ਤਰ੍ਹਾਂ ਕੁੱਲ 1000 ਕਰੋੜ ਦੀ ਲਾਗਤ ਦੇ ਪ੍ਰਾਜੈਕਟਾਂ ਨੂੰ ਗੁਰਿੰਦਰ ਸਿੰਘ ਦੇ ਨਾਂ 'ਤੇ ਅਲਾਟ ਕੀਤਾ ਗਿਆ। ਵਿਜੀਲੈਂਸ ਵਿਭਾਗ ਨੇ ਇਹ ਖੁਲਾਸਾ ਵੀ ਕੀਤਾ ਹੈ ਕਿ ਬਹੁਤ ਸਾਰੇ ਟੈਂਡਰਾਂ ਵਿੱਚ ਗੁਰਿੰਦਰ ਵੱਲੋਂ ਦਿੱਤੀ ਬੋਲੀ ਟੈਂਡਰ ਵਿੱਚ ਭਾਗ ਲੈਣ ਵਾਲੇ ਹੋਰਨਾਂ ਠੇਕੇਦਾਰਾਂ ਤੋਂ ਸਿਰਫ 1 ਰੁਪਏ ਦੇ ਫਰਕ ਨਾਲ ਹੀ ਦਿੱਤੀ ਗਈ ਸੀ। ਉਸ ਨੂੰ ਟੈਂਡਰ ਅਲਾਟ ਹੋਣਾ ਯਕੀਨੀ ਬਣਾਉਣ ਲਈ ਸਿੰਜਾਈ ਵਿਭਾਗ ਵੱਲੋਂ ਆਮ ਤੌਰ 'ਤੇ 14 ਦਿਨਾਂ ਵਿੱਚ ਟੈਂਡਰ ਭਰਨ ਦੇ ਸਮੇਂ ਨੂੰ ਸਿਰਫ 4 ਦਿਨ ਹੀ ਰੱਖਿਆ ਗਿਆ। ਇਸ ਤੋਂ ਇਲਾਵਾ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਲੱਗੇ ਚੋਣ ਜ਼ਾਬਤੇ ਤੋਂ ਐਨ ਪਹਿਲਾਂ 2 ਵੱਡੇ ਪ੍ਰਾਜੈਕਟ ਠੇਕੇਦਾਰ ਗੁਰਿੰਦਰ ਸਿੰਘ ਦੀ ਝੋਲੀ ਪਾ ਦਿੱਤੇ ਗਏ। ਬਿਊਰੋ ਵੱਲੋਂ ਦੱਸਿਆ ਗਿਆ ਕਿ ਠੇਕੇਦਾਰ ਦਾ ਅਸਰ-ਰਸੂਖ਼ ਇੰਨਾ ਕੁ ਸੀ ਕਿ ਵਿਭਾਗ ਵਿੱਚ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਤਬਾਦਲੇ ਅਤੇ ਪਦ-ਉੱਨਤੀ ਵੀ ਉਸ ਦੇ ਕਹਿਣ 'ਤੇ ਕਰ ਦਿੱਤੀ ਜਾਂਦੀ ਸੀ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਿੰਜਾਈ ਵਿਭਾਗ ਦੇ ਕਈ ਹੋਰ ਅਧਿਕਾਰੀ ਵੀ ਵਿਜੀਲੈਂਸ ਬਿਊਰੋ ਦੇ ਸ਼ੱਕ ਦੇ ਘੇਰੇ ਵਿੱਚ ਹਨ।

ਟਾਪ ਹੈਡਲਾਈਨ

ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
Rabi Crop Subsidy : ਹਾੜ੍ਹੀ ਦੀਆਂ ਫ਼ਸਲਾਂ ਬੀਜਣ ਵਾਲੇ ਕਿਸਾਨਾਂ ਲਈ ਖ਼ੁਸ਼ਖ਼ਬਰੀ ! ਮਿਲੇਗੀ 50% ਸਬਸਿਡੀ , ਕਿਸਾਨਾਂ ਦੇ ਖਾਤਿਆਂ 'ਚ ਸਿੱਧੇ ਆਵੇਗੀ ਰਕਮ
Rabi Crop Subsidy : ਹਾੜ੍ਹੀ ਦੀਆਂ ਫ਼ਸਲਾਂ ਬੀਜਣ ਵਾਲੇ ਕਿਸਾਨਾਂ ਲਈ ਖ਼ੁਸ਼ਖ਼ਬਰੀ ! ਮਿਲੇਗੀ 50% ਸਬਸਿਡੀ , ਕਿਸਾਨਾਂ ਦੇ ਖਾਤਿਆਂ 'ਚ ਸਿੱਧੇ ਆਵੇਗੀ ਰਕਮ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
Embed widget