ਪੜਚੋਲ ਕਰੋ
Advertisement
ਕੈਪਟਨ ਨੇ ਇੱਕ ਲੱਖ ਤੋਂ ਵੱਧ ਕਿਸਾਨਾਂ ਦੇ ਕਰਜ਼ 'ਤੇ ਮਾਰੀ ਲਕੀਰ
ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰਜ਼ ਮਾਫੀ ਦੇ ਦੂਜੇ ਗੇੜ ਦੇ ਪਹਿਲੇ ਸਮਾਗਮ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਸਿਰ ਚੜ੍ਹੇ ਕਮਰਸ਼ੀਅਲ ਬੈਂਕਾਂ ਦੇ ਕਰਜ਼ ਮੁਆਫ ਕੀਤੇ। ਇਸ ਦੇ ਨਾਲ ਹੀ ਅੱਜ ਤੋਂ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ ਮਾਫੀ ਦੇ ਅਗਲੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਮਾਫ ਕੀਤੇ ਸਨ।
https://twitter.com/capt_amarinder/status/1070972483896008704
ਕੈਪਟਨ ਅਮਰਿੰਦਰ ਨੇ ਪਟਿਆਲਾ ਨੇੜੇ ਓਮੈਕਸ ਸਿਟੀ ਕੋਲ ਕਰਵਾਏ ਸਮਾਗਮ ਵਿੱਚ ਕਿਸਾਨਾਂ ਨੂੰ ਕਰਜ਼ਾ ਮੁਕਤੀ ਦੇ ਸਰਟੀਫਿਕੇਟ ਵੰਡੇ। ਸਮਾਗਮ ਵਿੱਚ ਕੈਪਟਨ ਅਮਰਿੰਦਰ ਸਣੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸਟੇਜ 'ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੀ ਮੌਜੂਦ ਸਨ।
ਦੂਜੇ ਗੇੜ ਵਿੱਚ ਤਕਰੀਬਨ 1 ਲੱਖ 10 ਹਜ਼ਾਰ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਂਗਰਸ ਨੇ ਜੋ ਕਿਹਾ, ਉਹ ਕਰਕੇ ਦਿਖਾਇਆ। ਪੰਜਾਬ ਦੇ ਕਿਸਾਨਾਂ ਦੀ ਜੇਕਰ ਕਿਸੇ ਨੇ ਬਾਂਹ ਫੜੀ ਹੈ ਤਾਂ ਉਹ ਕਾਂਗਰਸ ਸਰਕਾਰ ਨੇ ਫੜੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement