Haryana News : ਹਰਿਆਣਾ ਸਰਕਾਰ ਲਿਆ ਰਹੀ ਨਵਾਂ ਪ੍ਰੋਜੈਕਟ, ਕਿਸੇ ਵੀ ਖੇਤ 'ਚ 4 ਘੰਟੇ ਤੋਂ ਵੱਧ ਨਹੀਂ ਰੁਕਿਆ ਰਹੇਗਾ ਪਾਣੀ
Dushyant Chautala : ਅਗਲੇ ਸਾਲ ਤੋਂ ਕਿਸੇ ਵੀ ਕਿਸਾਨ ਦੇ ਖੇਤ ਵਿਚ 4 ਘੰਟੇ ਤੋਂ ਵੱਧ ਪਾਣੀ ਖੜਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿਛਲੇ 3 ਸਾਲਾਂ ਦੌਰਾਨ ਹਰਿਆਣਾ ਸੂਬਾ ਵਿਚ 34 ਹਜਾਰ ਕਰੋੜ ਰੁਪਏ ਦੀ ਰਕਮ ਦਾ ਨਿਵੇਸ਼..
ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਵਿਚ ਡਿਜੀਟਲ ਲਾਇਬ੍ਰੇਰੀ ਸਥਾਪਿਤ ਕਰਵਾਈ ਜਾਵੇਗੀ। ਇਕ ਹਜਾਰ ਪਿੰਡਾਂ ਵਿਚ ਲਾਇਬ੍ਰੇਰੀ ਸਥਾਪਿਤ ਕਰਨ ਦਾ ਕਾਰਜ ਪੂਰਾ ਹੋ ਚੁੱਕਾ ਹੈ, ਇਸ ਸਾਲ ਦੇ ਅਖੀਰ ਤਕ 4000 ਪਿੰਡਾਂ ਵਿਚ ਲਾਇਬ੍ਰੇਰੀ ਸਥਾਪਿਤ ਕਰਨ ਦਾ ਕਾਰਜ ਪੂਰਾ ਹੋ ਜਾਵੇਗਾ ਅਤੇ ਸਾਲ 2024 ਵਿਚ ਸਾਰੇ ਪਿੰਡਾਂ ਵਿਚ ਡਿਜੀਟਲ ਲਾਇਬ੍ਰੇਰੀ ਸਥਾਪਿਤ ਕਰਨ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ।
ਦੁਸ਼ਯੰਤ ਚੌਟਾਲਾ ਨੇ ਇਹ ਗੱਲ ਹਿਸਾਰ ਜਿਲ੍ਹਾ ਦੇ ਪਿੰਡ ਘਿਰਾਏ ਵਿਚ ਇਕ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਕਹੀ। ਉ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਰਸਾਤੀ ਪਾਣੀ ਤੋਂ ਫਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ 1100 ਕਰੋੜ ਰੁਪਏ ਦੀ ਰਕਮ ਨਾਲ ਸਥਾਈ ਵਿਵਸਥਾ ਕਰਵਾਈ ਜਾ ਰਹੀ ਹੈ।
ਇਸ ਵਿਵਸਥਾ ਦੇ ਬਨਣ ਦੇ ਬਾਅਦ ਅਗਲੇ ਸਾਲ ਤੋਂ ਕਿਸੇ ਵੀ ਕਿਸਾਨ ਦੇ ਖੇਤ ਵਿਚ 4 ਘੰਟੇ ਤੋਂ ਵੱਧ ਪਾਣੀ ਖੜਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿਛਲੇ 3 ਸਾਲਾਂ ਦੌਰਾਨ ਹਰਿਆਣਾ ਸੂਬਾ ਵਿਚ 34 ਹਜਾਰ ਕਰੋੜ ਰੁਪਏ ਦੀ ਰਕਮ ਦਾ ਨਿਵੇਸ਼ ਹੋ ਚੁੱਕਾ ਹੈ, ਇਸ ਤੋਂ ਸੂਬੇ ਦੇ ਨੌਜਵਾਨਾਂ ਨੂੰ ਰੁਜਗਾਰ ਤੇ ਸਵੈਰੁਜਗਾਰ ਦੇ ਬੇਸ਼ੁਮਾਰ ਮੌਕੇ ਉਪਲਬਧ ਹੋਣਗੇ।
ਉਨ੍ਹਾਂ ਨੇ ਕਿਹਾ ਕਿ ਜੋ ਪਿੰਡ ਪੰਚਾਇਤ 1 ਤੋਂ 3 ਏਕੜ ਜਮੀਨ ਉਪਲਬਧ ਕਰਵਾਉਣਗੇ ਉਨ੍ਹਾਂ ਸਾਰਿਆਂ ਪਿੰਡਾਂ ਵਿਚ ਕੰਮਿਊਨਿਟੀ ਕੇਂਦਰ ਬਨਵਾਏ ਜਾਣਗੇ। ਸੂਬੇ ਦੀ ਜਿਨ੍ਹਾਂ ਪਿੰਡ ਪੰਚਾਇਤਾਂ ਵੱਲੋਂ ਕੰਮਿਊਨਿਟੀ ਕੇਂਦਰ ਬਨਵਾਉਣ ਲਈ ਪ੍ਰਸਤਾਵ ਭੇਜੇ ਗਏ ਉਨ੍ਹਾਂ ਸਾਰਿਆਂ ਵਿਚ ਇੰਨ੍ਹਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
- ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
- ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
- Android ਫੋਨ ਲਈ ਕਲਿਕ ਕਰੋ
- Iphone ਲਈ ਕਲਿਕ ਕਰੋ
Education Loan Information:
Calculate Education Loan EMI