Weather Alert: ਦਿੱਲੀ 'ਚ ਖੁਸ਼ਨੁਮਾ ਰਹੇਗਾ ਮੌਸਮ ਤਾਂ ਹਿਮਾਚਲ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
Weather Update: ਹਿਮਾਚਲ ਪ੍ਰਦੇਸ਼ ਵਿੱਚ 14 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਹਾਲਾਂਕਿ 15 ਫਰਵਰੀ ਨੂੰ ਇੱਕ ਵਾਰ ਫਿਰ ਬਰਫਬਾਰੀ ਹੋ ਸਕਦੀ ਹੈ।
All India Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਇੱਕ ਪਾਸੇ ਜਿੱਥੇ ਦਿੱਲੀ, ਪੰਜਾਬ, ਹਰਿਆਣਾ ਵਿੱਚ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ ਹੈ, ਉੱਥੇ ਹੀ ਉੱਤਰ ਪ੍ਰਦੇਸ਼ (ਯੂਪੀ) ਦੇ ਕੁਝ ਸ਼ਹਿਰਾਂ ਵਿੱਚ ਧੁੰਦ ਕਾਰਨ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਬਦਲਦੇ ਮੌਸਮ ਨਾਲ ਹੋ ਰਹੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ ਕਿਉਂਕਿ ਆਉਣ ਵਾਲੇ ਹਫਤੇ ਦੇ ਅੰਤ ਤੱਕ ਮੌਸਮ 'ਚ ਕੋਈ ਬਦਲਾਅ ਨਹੀਂ ਹੋਵੇਗਾ। ਹਾਲਾਂਕਿ ਅਗਲੇ ਹਫ਼ਤੇ ਤੋਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਣ ਨਾਲ ਠੰਢ ਤੋਂ ਰਾਹਤ ਮਿਲੇਗੀ।
ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ 14 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 15 ਫਰਵਰੀ ਨੂੰ ਇੱਕ ਵਾਰ ਫਿਰ ਬਰਫਬਾਰੀ ਹੋ ਸਕਦੀ ਹੈ ਅਤੇ ਠੰਢ ਵਧ ਸਕਦੀ ਹੈ। ਸੂਬੇ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਫਬਾਰੀ ਨੇ ਕਈ ਇਲਾਕਿਆਂ 'ਚ ਜਨਜੀਵਨ ਠੱਪ ਹੋ ਗਿਆ।
ਬਿਹਾਰ 'ਚ ਠੰਢ ਤੋਂ ਰਾਹਤ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਬਿਹਾਰ 'ਚ ਵੀ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੇਗੀ। ਬਿਹਾਰ 'ਚ ਅੱਜ ਧੁੱਪ ਨਿਕਲੇਗੀ। ਅੱਜ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 20 ਅਤੇ ਘੱਟੋ-ਘੱਟ 8 ਡਿਗਰੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਜਦਕਿ ਉੱਤਰ ਪ੍ਰਦੇਸ਼ 'ਚ ਲੋਕਾਂ ਨੂੰ ਧੁੱਪ ਦੇਖਣ ਨੂੰ ਮਿਲੇਗੀ। ਹਾਲਾਂਕਿ ਮੌਸਮ ਵਿਭਾਗ ਨੇ ਵੀ ਇੱਥੇ ਚਾਰ ਫੀਸਦੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਯੂਪੀ ਵਿੱਚ ਵੱਧ ਤੋਂ ਵੱਧ ਤਾਪਮਾਨ 21 ਅਤੇ ਘੱਟ ਤੋਂ ਘੱਟ 8 ਡਿਗਰੀ ਰਹੇਗਾ।
ਬੰਗਾਲ 'ਚ ਚੱਲੇਗੀ ਹਵਾ
ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਦਾ ਸਿਲਸਿਲਾ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਰਦੀ ਦੇ ਮੌਸਮ ਦੌਰਾਨ ਮੀਂਹ ਪਿਆ। ਇਸ ਦੇ ਨਾਲ ਹੀ ਮੌਸਮ ਦਾ ਮਿਜਾਜ਼ ਵੀ ਬਦਲ ਗਿਆ ਹੈ। ਸੂਬੇ 'ਚ ਅੱਜ ਤੇਜ਼ ਧੁੱਪ ਰਹੇਗੀ। ਇਸ ਦੇ ਨਾਲ ਹੀ ਹਵਾ ਚੱਲਣ ਕਾਰਨ ਠੰਢ ਬਰਕਰਾਰ ਰਹੇਗੀ।
ਇਹ ਵੀ ਪੜ੍ਹੋ: IPL Auction 2022 'ਚ 161 ਖਿਡਾਰੀਆਂ ਦੀ ਹੋਵੇਗੀ ਬੋਲੀ, ਪਹਿਲੀ ਵਾਰ ਇਸਤੇਮਾਲ ਹੋਵੇਗਾ 'ਸਾਈਲੈਂਟ ਟਾਈ ਬ੍ਰੇਕਰ' ਨਿਯਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin