Weather Updates: ਭਾਰਤੀ ਮੌਸਮ ਵਿਭਾਗ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਦੇ ਉੱਤਰ-ਪੂਰਬੀ ਰਾਜਾਂ, ਅਰੁਣਾਚਲ ਪ੍ਰਦੇਸ਼ ਅਤੇ ਅਸਮ-ਮੇਘਾਲਿਆ ਖੇਤਰ ਵਿੱਚ ਅਗਲੇ ਦੋ ਦਿਨਾਂ ਤੱਕ ਭਾਰੀ ਮੀਂਹ ਪਵੇਗਾ ਅਤੇ ਇਸ ਦੌਰਾਨ ਤੇਜ਼ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਲੂ ਦੀ ਸੰਭਾਵਨਾ ਹੈ।
ਬਿਹਾਰ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਪੰਜਾਬ, ਜੰਮੂ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਖੇਤਰਾਂ ਵਿੱਚ ਹੀਟ ਵੇਵ ਯਾਨੀ ਲੂ ਦੀ ਸੰਭਾਵਨਾ ਹੈ। ਵਿਦਰਭ ਅਤੇ ਗੁਜਰਾਤ ਵਿੱਚ ਵੀ ਪਾਰਾ ਚੜ੍ਹ ਜਾਵੇਗਾ। ਦੱਖਣ-ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਰਾਜਸਥਾਨ, ਗੁਜਰਾਤ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਝਾਰਖੰਡ ਅਤੇ ਤੇਲੰਗਾਨਾ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ।
ਮੌਸਮ ਵਿਭਾਗ ਦੇ ਅਨੁਸਾਰ, ਬੰਗਾਲ ਦੀ ਖਾੜੀ ਤੋਂ ਤੇਜ਼ ਦੱਖਣ-ਪੱਛਮੀ ਹਵਾਵਾਂ ਅਗਲੇ ਪੰਜ ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਅਤੇ ਗਰਜ ਨਾਲ ਤੂਫ਼ਾਨ ਦਾ ਕਾਰਨ ਬਣਨਗੀਆਂ। ਅੱਜ ਪੱਛਮੀ ਬੰਗਾਲ ਅਤੇ ਸਿੱਕਮ ਦੇ ਉੱਤਰੀ ਖੇਤਰਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਵੀ 5 ਅਪ੍ਰੈਲ ਨੂੰ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਅਗਲੇ 5 ਦਿਨਾਂ ਦੌਰਾਨ ਤਾਮਿਲਨਾਡੂ, ਕੇਰਲ, ਪੁਡੂਚੇਰੀ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਰਾਜਸਥਾਨ 'ਚ ਟੁੱਟਿਆ ਗਰਮੀ ਦਾ ਰਿਕਾਰਡ
ਰਾਜਸਥਾਨ 'ਚ ਗਰਮੀ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਕਾਰਨ ਕਈ ਲੋਕ ਬਿਮਾਰ ਹੋ ਗਏ ਹਨ। ਆਲਮ ਇਹ ਹੈ ਕਿ ਬਾੜਮੇਰ 'ਚ ਵੱਧ ਤੋਂ ਵੱਧ ਤਾਪਮਾਨ 45.5 ਡਿਗਰੀ ਤੱਕ ਪਹੁੰਚ ਗਿਆ ਹੈ, ਜੋ ਹੁਣ ਤੱਕ ਦਾ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ ਸ਼ੇਖਾਵਤੀ 'ਚ ਪਾਰਾ 40 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਕੋਟਾ, ਬਾੜਮੇਰ, ਵਨਸਥਲੀ, ਪਿਲਾਨੀ, ਸੀਕਰ, ਜੈਸਲਮੇਰ, ਜੋਧਪੁਰ, ਫਲੋਦੀ, ਬੀਕਾਨੇਰ, ਸ਼੍ਰੀ ਗੰਗਾਨਗਰ, ਚੁਰੂ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ।
ਬਿਹਾਰ ਦਾ ਮੌਸਮ
ਮੌਸਮ ਵਿਭਾਗ, ਪਟਨਾ ਦੇ ਅਨੁਸਾਰ, ਅੱਜ ਰਾਜ ਦੇ ਉੱਤਰ-ਪੂਰਬੀ ਹਿੱਸਿਆਂ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਦੇ ਨਾਲ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ। ਵੱਧ ਤਾਪਮਾਨ ਕਾਰਨ ਗਯਾ, ਔਰੰਗਾਬਾਦ ਅਤੇ ਸਾਸਾਰਾਮ ਵਿੱਚ ਵੀ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ।