ਮੌਸਮ ਵਿਭਾਗ ਦਾ ਅਲਰਟ! ਇਨ੍ਹਾਂ ਇਲਾਕਿਆਂ ’ਚ ਝੁੱਲ ਸਕਦਾ ਝੱਖੜ
ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਸਮੇਤ ਹੋਰਨਾਂ ਥਾਂਵਾਂ ਉੱਤੇ ਮੀਂਹ ਪੈਣ ਤੇ ਝੱਖੜ ਝੁੱਲਣ ਦਾ ਅਨੁਮਾਨ ਪ੍ਰਗਟਾਇਆ ਹੈ।
ਨਵੀਂ ਦਿੱਲੀ: ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਸਮੇਤ ਹੋਰਨਾਂ ਥਾਂਵਾਂ ਉੱਤੇ ਮੀਂਹ ਪੈਣ ਤੇ ਝੱਖੜ ਝੁੱਲਣ ਦਾ ਅਨੁਮਾਨ ਪ੍ਰਗਟਾਇਆ ਹੈ। ਇਸ ਦੌਰਾਨ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ’ਚ ਵੀਰਵਾਰ ਨੂੰ ਥੋੜ੍ਹੀ ਵਰਖਾ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਅੱਜ ਸ਼ੁੱਕਰਵਾਰ ਨੂੰ ਵੀ ਰਾਜਧਾਨੀ ’ਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਤਾਜ਼ਾ ਪੱਛਮੀ ਗੜਬੜੀ 5 ਮਾਰਚ ਦੀ ਰਾਤ ਤੋਂ ਪੱਛਮੀ ਹਿਮਾਲਾ ਖੇਤਰ ਭਾਵ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫ਼ਰਾਬਾਦ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਨੂੰ ਪ੍ਰਭਾਵਿਤ ਕਰ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 5 ਮਾਰਚ ਨੂੰ ਅਰੁਣਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਸਮ ਤੇ ਮੇਘਾਲਿਆ ’ਚ ਝੱਖੜ ਝੁੱਲ ਸਕਦਾ ਹੈ ਤੇ ਗੜੇ ਵੀ ਪੈ ਸਕਦੇ ਹਨ।
Significant Weather Features
— India Meteorological Department (@Indiametdept) March 4, 2021
♦ A fresh Western Disturbance is very likely to affect Western Himalayan Region (Jammu, Kashmir, Ladakh, Gilgit, Baltistan & Muzaffarabad, Himachal Pradesh and Uttarakhand) from the night of 05th March
ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਆਕਾਸ਼ ਵਿੱਚ ਬੱਦਲ ਛਾਏ ਰਹਿਣ ਕਾਰਣ ਦਿੱਲੀ ਦੇ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਇਆ ਹੈ। ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ 12.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 8 ਡਿਗਰੀ ਸੈਲਸੀਅਸ ਵੱਧ ਹੈ।