(Source: ECI/ABP News/ABP Majha)
Weather Forecast Today Updates: ਦਿੱਲੀ 'ਚ ਜਾਰੀ ਰਹੇਗਾ ਕੋਲਡ ਡੇਅ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Weather Forecast: ਪਹਾੜਾਂ 'ਤੇ ਬਰਫਬਾਰੀ ਅਤੇ ਮੀਂਹ ਕਾਰਨ ਉੱਤਰੀ ਭਾਰਤ ਵਿੱਚ ਠੰਢ ਪੈ ਰਹੀ ਹੈ। ਜੰਮੂ-ਕਸ਼ਮੀਰ, ਹਿਮਾਚਲ 'ਚ ਬਰਫਬਾਰੀ ਕਾਰਨ ਉੱਤਰੀ ਭਾਰਤ 'ਚ ਸੀਤ ਲਹਿਰ ਦਾ ਪ੍ਰਕੋਪ ਵੱਧਣ ਦੀ ਸੰਭਾਵਨਾ ਹੈ।
Weather Forecast Today, 20 January 2022: ਦਿੱਲੀ-ਐਨਸੀਆਰ ਅਤੇ ਆਸ ਪਾਸ ਦੇ ਸੂਬਿਆਂ ਵਿੱਚ ਠੰਢ ਦਾ ਕਹਿਰ ਜਾਰੀ ਹੈ। ਅੱਜ ਵੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਅਤੇ ਪੰਜਾਬ-ਹਰਿਆਣਾ ਸਮੇਤ ਦਿੱਲੀ ਦੇ ਵੱਖ-ਵੱਖ ਸਥਾਨਾਂ 'ਤੇ ਠੰਢ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ, ਬਿਹਾਰ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ, ਜਿਸ ਨਾਲ ਵਿਜ਼ੀਬਿਲਟੀ ਕਾਫੀ ਘੱਟ ਜਾਵੇਗੀ।
ਇਸ ਦੇ ਨਾਲ ਹੀ ਦੱਸ ਦਈਏ ਕਿ 19 ਜਨਵਰੀ ਦੀ ਸ਼ਾਮ ਨੂੰ ਹਰਿਆਣਾ ਅਤੇ ਪੰਜਾਬ ਦੇ ਕੁਝ ਥਾਵਾਂ 'ਤੇ ਹਲਕੀ ਬੁੰਦਾਬਾਦੀ ਹੋਈ। ਉਧਰ ਭਾਰਤੀ ਮੌਸਮ ਵਿਭਾਗ (IMD) ਨੇ 19 ਜਨਵਰੀ ਨੂੰ ਕਿਹਾ ਕਿ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਅਗਲੇ 3-4 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ 2-4 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਅਗਲੇ 2 ਦਿਨਾਂ ਦੌਰਾਨ ਰਾਤ/ਸਵੇਰ ਦੇ ਸਮੇਂ ਦੌਰਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼ ਅਤੇ ਬਿਹਾਰ ਦੇ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਬਹੁਤ ਸੰਭਾਵਨਾ ਹੈ। ਅਗਲੇ 2 ਦਿਨਾਂ ਦੌਰਾਨ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਅਤੇ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਉੱਤਰੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਲਡ ਡੇਅ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ 21-24 ਜਨਵਰੀ ਦੌਰਾਨ ਉੱਤਰ-ਪੱਛਮੀ ਅਤੇ ਨਾਲ ਲੱਗਦੇ ਮੱਧ ਭਾਰਤ ਵਿੱਚ ਅਤੇ 22-24 ਜਨਵਰੀ 2022 ਦੌਰਾਨ ਪੂਰਬੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। skymetweather ਮੁਤਾਬਕ ਮੌਸਮ 'ਚ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਕਾਰਨ ਆਏਗਾ। ਇਸ ਤੋਂ ਬਾਅਦ 24 ਜਨਵਰੀ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਜਤਾਈ ਗਈ ਹੈ।
ਆਈਐਮਡੀ ਮੁਤਾਬਕ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 21, 22 ਅਤੇ 23 ਜਨਵਰੀ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਦਿੱਲੀ 'ਚ ਰਹਿਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਜਨਵਰੀ ਦੇ ਸ਼ੁਰੂ 'ਚ ਵੀ ਦਿੱਲੀ 'ਚ ਮੌਸਮ ਨੇ ਕਰਵਟ ਲੈ ਲਈ ਸੀ ਅਤੇ ਕਈ ਦਿਨਾਂ ਤੱਕ ਭਾਰੀ ਮੀਂਹ ਪਿਆ ਸੀ।
ਇਹ ਵੀ ਪੜ੍ਹੋ: ਸਿੰਗਾਪੁਰ 'ਚ ਭਾਰਤੀ ਮੂਲ ਦੇ ਦੋ ਸਾਲ ਦੇ ਬੱਚੇ ਦੇ ਇਲਾਜ ਲਈ ਇਕੱਠੇ ਕੀਤੇ ਗਏ 16 ਕਰੋੜ ਰੁਪਏ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin