Weather Update: ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਰਗੇ ਸੂਬਿਆਂ ਵਿੱਚ ਸੀਤ ਲਹਿਰ ਅਤੇ ਕੜਾਕੇ ਦੀ ਠੰਢ ਜਾਰੀ ਰਹੇਗੀ। ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਸਰਦੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਸ਼ਨੀਵਾਰ ਤੱਕ ਦਿਨ ਦਾ ਤਾਪਮਾਨ 20 ਡਿਗਰੀ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਠੰਢੀਆਂ ਹਵਾਵਾਂ, ਧੁੰਦ ਅਤੇ ਬੱਦਲਾਂ ਕਾਰਨ ਹੋਰ ਠੰਢ ਦਾ ਅਹਿਸਾਸ ਹੋਵੇਗਾ। ਫਿਲਹਾਲ ਘੱਟੋ-ਘੱਟ ਤਿੰਨ ਦਿਨ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਰਹੇਗਾ।


ਮੌਸਮ ਵਿਭਾਗ ਮੁਤਾਬਕ, ਉੱਤਰ-ਪੱਛਮੀ ਭਾਰਤ ਦੇ ਇੱਕ ਵੱਡੇ ਹਿੱਸੇ ਵਿੱਚ ਧੁੰਦ ਦੀ ਸੰਘਣੀ ਚਾਦਰ ਕਾਰਨ ਦਿੱਲੀ-ਐਨਸੀਆਰ ਦੇ ਲੋਕ ਪਿਛਲੇ ਤਿੰਨ ਦਿਨਾਂ ਤੋਂ ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਹੇ ਹਨ। ਦਿੱਲੀ 'ਚ ਐਤਵਾਰ ਨੂੰ ਲਗਾਤਾਰ ਚੌਥੇ ਦਿਨ ਠੰਢ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਸੋਮਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਸਭ ਤੋਂ ਠੰਢਾ ਦਿਨ ਦਰਜ ਕਰਨ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਧੁੰਦ ਅਤੇ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।







ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ-ਐਨਸੀਆਰ ਵਿੱਚ ਪੱਛਮੀ ਗੜਬੜੀ ਦੀ ਗਤੀਵਿਧੀ ਕਾਰਨ 21 ਅਤੇ 22 ਜਨਵਰੀ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ 22 ਜਨਵਰੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਫਿਲਹਾਲ ਦਿੱਲੀ-ਐੱਨਸੀਆਰ 'ਚ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਬੇਲੋੜੇ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਵੀ ਧੁੰਦ ਛਾਈ ਰਹੇਗੀ।


ਪੰਜਾਬ ਤੋਂ ਲੈ ਕੇ ਯੂਪੀ ਤੱਕ ਸੀਤ ਲਹਿਰ ਦਾ ਕਹਿਰ ਜਾਰੀ


ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਇੱਥੇ ਤਾਪਮਾਨ 5.6 ਡਿਗਰੀ ਰਿਹਾ। ਹਰਿਆਣਾ 'ਚ ਹਿਸਾਰ 'ਚ ਪਾਰਾ 6.8 ਡਿਗਰੀ ਰਿਹਾ।


ਭਾਰਤੀ ਮੌਸਮ ਵਿਭਾਗ (IMD)ਮੁਤਾਬਕ, ਅਗਲੇ 2-3 ਦਿਨਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ ਅਤੇ ਪੱਛਮੀ ਹਿਮਾਲਿਆ ਖੇਤਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ।



ਇਹ ਵੀ ਪੜ੍ਹੋ: Birju Maharaj Dies: ਨਹੀਂ ਰਹੇ ਮਸ਼ਹੂਰ ਕੱਥਕ ਸਮਰਾਟ ਬਿਰਜੂ ਮਹਾਰਾਜ, ਦਿਲ ਦਾ ਦੌਰਾ ਪੈਣ ਕਾਰਨ ਲਏ ਆਖਰੀ ਸਾਹ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904