Weather Update: ਵੈਸਟਰਨ ਡਿਸਟਰਬੈਂਸ ਕਾਰਨ ਬਦਲੇਗਾ ਮੌਸਮ, ਦਸੰਬਰ ਦੇ ਪਹਿਲੇ ਹਫ਼ਤੇ ਮੀਂਹ ਕਾਰਨ ਉੱਤਰੀ ਭਾਰਤ 'ਚ ਵਧੇਗੀ ਠੰਢ!
Weather Forecast: 1 ਦਸੰਬਰ ਨੂੰ ਰਾਜਸਥਾਨ ਦੇ ਜੋਧਪੁਰ, ਕੋਟਾ, ਉਦੈਪੁਰ ਡਿਵੀਜ਼ਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਾਣੋ ਬਾਰਸ਼ ਅਤੇ ਮੌਸਮ ਬਾਰੇ ਵਧੇਰੇ ਜਾਣਕਾਰੀ।
Weather Report: ਪੱਛਮੀ ਗੜਬੜੀ ਕਾਰਨ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਅਜਿਹੇ 'ਚ ਦਸੰਬਰ ਦੇ ਪਹਿਲੇ ਹਫਤੇ ਬਾਰਿਸ਼ ਹੋਣ ਨਾਲ ਉੱਤਰੀ ਭਾਰਤ 'ਚ ਠੰਢ ਵਧੇਗੀ। ਮੌਸਮ ਵਿਗਿਆਨ ਕੇਂਦਰ ਜੈਪੁਰ ਮੁਤਾਬਕ, ਅਗਲੇ 12 ਘੰਟਿਆਂ ਵਿੱਚ ਦੱਖਣੀ ਅੰਡੇਮਾਨ ਸਾਗਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 1 ਦਸੰਬਰ ਤੋਂ ਰਾਜ ਵਿੱਚ ਪੱਛਮੀ ਗੜਬੜੀ ਦੇ ਵੀ ਸਰਗਰਮ ਹੋਣ ਦੀ ਸੰਭਾਵਨਾ ਹੈ।
ਨਿਊਜ਼ ਏਜੰਸੀ ਮੁਤਾਬਕ 1 ਦਸੰਬਰ ਨੂੰ ਰਾਜਸਥਾਨ ਦੇ ਜੋਧਪੁਰ, ਕੋਟਾ, ਉਦੈਪੁਰ ਡਿਵੀਜ਼ਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ 2 ਦਸੰਬਰ ਨੂੰ ਜੋਧਪੁਰ, ਕੋਟਾ, ਜੈਪੁਰ, ਉਦੈਪੁਰ ਅਤੇ ਅਜਮੇਰ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਉਦੈਪੁਰ ਡਿਵੀਜ਼ਨ ਵਿੱਚ ਇੱਕ-ਦੋ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ 3 ਦਸੰਬਰ ਨੂੰ ਸੂਬੇ ਦੇ ਕਈ ਹਿੱਸਿਆਂ 'ਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 4 ਦਸੰਬਰ ਨੂੰ ਇਕ ਵਾਰ ਫਿਰ ਸੂਬੇ 'ਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਹਾਲਾਂਕਿ, ਜ਼ਿਆਦਾਤਰ ਥਾਵਾਂ 'ਤੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਬਹੁਤ ਮਾੜੀ ਸ਼੍ਰੇਣੀ ਵਿੱਚ ਹੈ।
ਮੌਸਮ ਵਿਭਾਗ (IMD) ਮੁਤਾਬਕ ਨਵੰਬਰ ਦੇ ਖੁਸ਼ਕ ਮਹੀਨੇ ਤੋਂ ਬਾਅਦ ਦਸੰਬਰ ਦੇ ਪਹਿਲੇ ਹਫ਼ਤੇ ਤੋਂ ਬਾਰਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਔਸਤਨ AQI 362 ਦਰਜ ਕੀਤਾ ਗਿਆ, ਜਦੋਂ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਮੁਤਾਬਕ, ਦਿੱਲੀ ਦੇ ਏਕਿਊਆਈ ਪਿਛਲੇ ਦਿਨ (ਸੋਮਵਾਰ) ਭਾਵ 29 ਨਵੰਬਰ ਨੂੰ 406 ਦਰਜ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਚੇਨਈ 'ਚ ਵੀ ਭਾਰੀ ਬਾਰਿਸ਼ ਜਾਰੀ ਹੈ। ਕੰਨਿਆਕੁਮਾਰੀ, ਤਿਰੂਨੇਲਵੇਲੀ, ਥੂਥੂਕੁਡੀ ਅਤੇ ਰਾਮਨਾਥਪੁਰਮ ਸਮੇਤ ਦੱਖਣੀ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪਵੇਗਾ। ਚੇਨਈ ਅਤੇ ਹੋਰ ਤੱਟਵਰਤੀ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋਵੇਗੀ। ਆਈਐਮਡੀ ਨੇ ਕਿਹਾ ਕਿ ਨੀਵੇਂ ਕੋਮੋਰਿਨ ਖੇਤਰ ਅਤੇ ਨਾਲ ਲੱਗਦੇ ਸ੍ਰੀਲੰਕਾ ਤੱਟ ਵਿੱਚ ਚੱਕਰਵਾਤੀ ਚੱਕਰ ਹੋਰ ਤੇਜ਼ ਹੋ ਕੇ ਅਰਬ ਸਾਗਰ ਵਿੱਚ ਉਭਰ ਸਕਦਾ ਹੈ।
ਇਹ ਵੀ ਪੜ੍ਹੋ: ਜੇਕਰ PAN Card 'ਚ ਹੈ ਬੇਹੱਦ ਖ਼ਰਾਬ ਫੋਟੋ ਤਾਂ ਕੁਝ ਮਿੰਟਾਂ 'ਚ ਇਨ੍ਹਾਂ ਆਸਾਨ ਤਰੀਕੀਆਂ ਨਾਲ ਕਰੋ ਅਪਡੇਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin