Weather Forecast: ਉੱਤਰੀ ਭਾਰਤ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਦਿੱਲੀ 'ਚ ਪਾਰਾ 4 ਡਿਗਰੀ ਤੱਕ ਪਹੁੰਚਿਆ, ਜਾਣੋ ਪੰਜਾਬ ਹਰਿਆਣਾ ਦਾ ਹਾਲ
Weather Update: IMD ਦੀ ਭਵਿੱਖਬਾਣੀ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 5 ਤੋਂ 7 ਜਨਵਰੀ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Weather Forecast Today: ਉੱਤਰੀ ਭਾਰਤ ਵਿੱਚ ਸਰਦੀ ਜਾਰੀ ਹੈ। ਜਨਵਰੀ ਦੇ ਪਹਿਲੇ ਹੀ ਦਿਨ ਦੇਸ਼ ਦੀ ਰਾਜਧਾਨੀ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਸ਼ੀਤ ਲਹਿਰ ਦੇ ਪ੍ਰਕੋਪ ਦੇ ਵਿਚਕਾਰ ਦਿੱਲੀ ਵਿੱਚ ਸ਼ਨੀਵਾਰ ਯਾਨੀ 01 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਅਜਿਹੀ ਹੀ ਸਥਿਤੀ ਰਹਿਣ ਦੀ ਸੰਭਾਵਨਾ ਹੈ।
♦ Fog observed (at 0830 hours IST of today): Dense to very dense fog over Bhatinda (0 m) & Patiala(50m) in Punjab and Ambala(50m) in north Haryana, Pantnagar(50m) in Uttarakhand, Mahabaleshwar(50m) in Madhya Maharashtra;
— India Meteorological Department (@Indiametdept) January 1, 2022
ਮੌਸਮ ਵਿਭਾਗ (IMD) ਮੁਤਾਬਕ ਅਗਲੇ 5 ਦਿਨਾਂ ਵਿੱਚ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ ਅਤੇ ਹਲਕੀ ਧੁੰਦ ਪੈਣ ਦਾ ਅਨੁਮਾਨ ਹੈ। ਅਗਲੇ ਦੋ ਦਿਨਾਂ ਤੱਕ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 5 ਤੋਂ 7 ਜਨਵਰੀ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਅਤੇ ਗੁਜਰਾਤ ਦੀਆਂ ਥਾਵਾਂ 'ਤੇ 06 ਅਤੇ 07 ਜਨਵਰੀ ਦੌਰਾਨ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਮੱਧ ਮਹਾਰਾਸ਼ਟਰ ਵਿੱਚ ਨਵੇਂ ਸਾਲ ਦੀ ਪਹਿਲੀ ਸਵੇਰ ਦੀ ਸ਼ੁਰੂਆਤ ਸੰਘਣੀ ਧੁੰਦ ਦੇ ਨਾਲ ਹੋਈ।
ਪੰਜਾਬ, ਹਰਿਆਣਾ ਦੇ ਜ਼ਿਆਦਾਤਰ ਹਿੱਸੇ ਠੰਢ ਦੀ ਲਪੇਟ 'ਚ
ਪੰਜਾਬ ਅਤੇ ਹਰਿਆਣਾ ਵਿਚ ਜ਼ਿਆਦਾਤਰ ਥਾਵਾਂ 'ਤੇ ਠੰਢ ਪੈ ਰਹੀ ਹੈ। ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਹਰਿਆਣਾ ਦਾ ਹਿਸਾਰ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: LPG Cylinder Price: ਨਵੇਂ ਸਾਲ 'ਤੇ ਮਿਲੀ ਲੋਕਾਂ ਨੂੰ ਵੱਡੀ ਰਾਹਤ, LPG ਸਿਲੰਡਰ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: