Weather Forecast Today, 13 January 2022: ਭਾਰਤ ਦੇ ਮੌਸਮ ਵਿਭਾਗ (IMD) ਨੇ ਮੰਗਲਵਾਰ ਨੂੰ ਕਿਹਾ ਕਿ ਇਸ ਹਫ਼ਤੇ ਦੇ ਅੰਤ ਵਿੱਚ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਵਾਪਸ ਆਉਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਵੀਰਵਾਰ ਤੱਕ ਠੰਢ ਦਾ ਕਹਿਰ ਬਣਿਆ ਰਹੇਗਾ।







ਇਸ ਦੇ ਨਾਲ ਹੀ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ। 12 ਤੋਂ 15 ਜਨਵਰੀ ਦਰਮਿਆਨ ਪੰਜਾਬ, ਉੱਤਰੀ ਰਾਜਸਥਾਨ, ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ-ਵੱਖ ਥਾਵਾਂ 'ਤੇ ਸ਼ੀਤ ਲਹਿਰ ਦੇ ਹਾਲਾਤ ਬਣੇ ਰਹਿਣਗੇ।






ਆਈਐਮਡੀ ਨੇ ਕਿਹਾ ਕਿ ਵੀਰਵਾਰ ਨੂੰ ਓਡੀਸ਼ਾ ਅਤੇ ਤੇਲੰਗਾਨਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਅਗਲੇ ਕੁਝ ਦਿਨਾਂ ਤੱਕ ਪੰਜਾਬ ਅਤੇ ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਅਗਲੇ ਕੁਝ ਦਿਨਾਂ ਵਿੱਚ ਦੇਸ਼ ਦੇ ਕੁਝ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


IMD ਨੇ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਮੈਦਾਨੀ ਇਲਾਕਿਆਂ ਵਿੱਚ ਰਾਤ ਜਾਂ ਸਵੇਰ ਦੇ ਸਮੇਂ ਅਲੱਗ-ਥਲੱਗ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਚੱਕਰਵਾਤੀ ਚੱਕਰ ਹਰਿਆਣਾ ਅਤੇ ਦਿੱਲੀ ਦੇ ਨਾਲ ਲੱਗਦੇ ਹਿੱਸਿਆਂ 'ਤੇ ਵੀ ਪ੍ਰਭਾਵੀ ਹੈ।



ਇਹ ਵੀ ਪੜ੍ਹੋ: Punjab Election 2022: ਪੰਜਾਬ ਚੋਣਾਂ ਤੋਂ ਪਹਿਲਾਂ ਸ਼ਬਦੀ ਜੰਗ, ਸਿੱਧੂ ਨੇ ਕੇਜਰੀਵਾਲ ਦੀ ਤੁਲਨਾ ਗਿਰਗਿਟ ਨਾਲ ਕੀਤੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904