Weather Forecast Today, 18 January 2022: ਉੱਤਰੀ ਭਾਰਤ 'ਚ ਅਗਲੇ ਦੋ ਦਿਨਾਂ ਜਾਰੀ ਰਹੇਗਾ ਠੰਢ ਦਾ ਕਹਿਰ, ਪੰਜਾਬ-ਹਰਿਆਣਾ 'ਚ ਚੱਲੇਗੀ ਸੀਤ ਲਹਿਰ
Weather Forecast: ਰਾਜਧਾਨੀ ਦਿੱਲੀ ਸਮੇਤ ਐਨਸੀਆਰ, ਰਾਜਸਥਾਨ ਅਤੇ ਪੰਜਾਬ ਵਿੱਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ। ਇਸ ਦੇ ਨਾਲ ਹੀ ਕਸ਼ਮੀਰ ਦੇ ਕਈ ਹਿੱਸਿਆਂ 'ਚ ਬਰਫਬਾਰੀ ਕਾਰਨ ਤਾਪਮਾਨ 'ਚ ਕਾਫੀ ਗਿਰਾਵਟ ਆਈ ਹੈ।
Weather Update: ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ 21 ਜਨਵਰੀ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਮੌਸਮ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ, ਜਿਸ ਨਾਲ ਕਈ ਸੂਬਿਆਂ ਵਿੱਚ ਠੰਢ ਵਧ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ 'ਚ ਸੀਤ ਲਹਿਰ ਜਾਰੀ ਰਹੇਗੀ।
ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸਰਦੀ ਦਾ ਕਹਿਰ ਜਾਰੀ ਹੈ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ, ਜੋ 11 ਤੋਂ 14 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ।
ਹਰਿਆਣਾ ਵਿੱਚ ਹਿਸਾਰ ਸਭ ਤੋਂ ਠੰਢਾ ਰਿਹਾ। ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਦੀ ਜਾਰੀ ਰਹੀ, ਫਤਿਹਪੁਰ ਵਿੱਚ ਐਤਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕਸ਼ਮੀਰ 'ਚ ਬਰਫਬਾਰੀ ਤੋਂ ਬਾਅਦ ਕੁਝ ਹਿੱਸਿਆਂ 'ਚ ਡਿੱਗਿਆ ਪਾਰਾ
ਕਸ਼ਮੀਰ ਦੇ ਕੁਝ ਹਿੱਸਿਆਂ 'ਚ ਫਿਰ ਤੋਂ ਬਰਫਬਾਰੀ ਤੋਂ ਬਾਅਦ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਲੋਲਾਬ, ਕੁਪਵਾੜਾ, ਸੋਪੋਰ ਅਤੇ ਬਾਰਾਮੂਲਾ ਸਮੇਤ ਉੱਤਰੀ ਕਸ਼ਮੀਰ ਦੇ ਕਈ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਰਫਬਾਰੀ ਵੀ ਹੋਈ ਹੈ। ਸ੍ਰੀਨਗਰ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਵੀ ਹੋਈ।
ਉੱਤਰੀ ਕਸ਼ਮੀਰ ਦੇ ਗੁਲਮਰਗ ਰਿਜੋਰਟ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Aishwaryaa Rajinikanth-Dhanush Separated: ਇੱਕ ਹੋਰ ਫਿਲਮ ਸਟਾਰ ਦਾ ਤਲਾਕ, ਟੁੱਟਿਆ ਧਨੁਸ਼ ਨੇ ਪਤਨੀ ਐਸ਼ਵਰਿਆ ਰਜਨੀਕਾਂਤ ਦਾ ਰਿਸ਼ਤਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin