Weather Update: ਮੌਸਮ ਵਿਭਾਗ ਮੁਤਾਬਕ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਉੱਤਰ ਭਾਰਤ ਵਿੱਚ ਸੀਤ ਲਹਿਰ ਤੇਜ਼ ਹੋ ਸਕਦੀ ਹੈ। ਜਨਵਰੀ ਦੇ ਆਖਰੀ ਹਫਤੇ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ ਮਿਲੇਗੀ। ਪੱਛਮੀ ਗੜਬੜੀ ਕਾਰਨ ਠੰਢ ਵਿੱਚ ਜ਼ਬਰਦਸਤ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਠੰਢ ਵਧਣ ਦੀ ਸੰਭਾਵਨਾ ਹੈ। 25-27 ਜਨਵਰੀ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਅਲੱਗ-ਥਲੱਗ ਥਾਵਾਂ 'ਤੇ ਸੀਤ ਲਹਿਰ ਦੀ ਸੰਭਾਵਨਾ ਹੈ।
ਅੱਜ ਪੱਛਮੀ ਹਿਮਾਲਿਆ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਸੰਭਵ ਹੈ। ਦੂਜੇ ਪਾਸੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਉੜੀਸਾ ਅਤੇ ਉੱਤਰ-ਪੂਰਬੀ ਭਾਰਤ ਦੇ ਉੱਤਰੀ ਹਿੱਸਿਆਂ ਵਿੱਚ ਇਕੱਲਿਆਂ ਹਲਕੀ ਬਾਰਿਸ਼ ਹੋ ਸਕਦੀ ਹੈ। ਤੱਟਵਰਤੀ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਚੱਕਰਵਾਤੀ ਹਵਾਵਾਂ ਦਾ ਚੱਕਰ ਬਣਿਆ ਹਇਆ ਹੈ।
ਭਾਰਤ ਮੌਸਮ ਵਿਭਾਗ (IMD) ਨੇ 24 ਜਨਵਰੀ ਨੂੰ ਕਿਹਾ ਕਿ ਉੱਤਰੀ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 2 ਦਿਨਾਂ ਦੌਰਾਨ ਕੋਲਡ ਡੇਅ ਅਤੇ ਸੰਘਣੀ ਧੁੰਦ ਛਾਈ ਰਹੇਗੀ। ਉੱਤਰੀ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸ਼ੀਤ ਲਹਿਰ ਜਾਰੀ ਰਹੇਗੀ। ਅਗਲੇ ਕੁਝ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਇਸ ਦੌਰਾਨ ਇੱਕ ਹਫ਼ਤੇ ਦੀ ਬਾਰਿਸ਼ ਅਤੇ ਬਰਫਬਾਰੀ ਤੋਂ ਬਾਅਦ ਸੋਮਵਾਰ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਮੌਸਮ ਵਿੱਚ ਸੁਧਾਰ ਹੋਇਆ। ਮੌਸਮ ਵਿਭਾਗ ਨੇ ਮਹੀਨੇ ਦੇ ਅੰਤ ਤੱਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਤਾਪਮਾਨ 'ਚ ਭਾਰੀ ਗਿਰਾਵਟ ਕਾਰਨ ਦਿੱਲੀ ਦੇ ਲੋਕ ਠੰਢ ਨਾਲ ਠਰ੍ਹ ਗਏ। ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਆਈਐਮਡੀ ਦਾ ਕਹਿਣਾ ਹੈ ਕਿ ਦਿਨ ਉਦੋਂ ਠੰਢਾ ਹੁੰਦਾ ਹੈ ਜਦੋਂ ਕਿਸੇ ਖੇਤਰ ਦਾ ਘੱਟੋ ਘੱਟ ਤਾਪਮਾਨ ਮੈਦਾਨੀ ਖੇਤਰਾਂ ਲਈ 10 ਡਿਗਰੀ ਸੈਲਸੀਅਸ ਤੋਂ ਘੱਟ ਅਤੇ ਪਹਾੜੀ ਖੇਤਰਾਂ ਲਈ 0 ਡਿਗਰੀ ਸੈਲਸੀਅਸ ਦੇ ਬਰਾਬਰ ਜਾਂ ਘੱਟ ਹੁੰਦਾ ਹੈ। ਜਦੋਂ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.5 ਤੋਂ 6.4 ਡਿਗਰੀ ਸੈਲਸੀਅਸ ਘੱਟ ਹੁੰਦਾ ਹੈ, ਤਾਂ ਉਸ ਨੂੰ 'ਕੋਲਡ ਡੇਅ' ਮੰਨਿਆ ਜਾਂਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin