Weather Forecast Today : ਦੇਸ਼ ਦੇ ਪਹਾੜੀ ਖੇਤਰਾਂ ਵਿੱਚ ਬਰਫਬਾਰੀ ਦਾ ਦੌਰ ਜਾਰੀ ਹੈ। ਇਸ ਦਾ ਅਸਰ ਹੁਣ ਇਸ ਦੇ ਆਲੇ-ਦੁਆਲੇ ਦੇ ਮੈਦਾਨਾਂ 'ਚ ਵੀ ਦਿਖਾਈ ਦੇ ਰਿਹਾ ਹੈ। ਹਰ ਦਿਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਕੁਝ ਇਲਾਕਿਆਂ 'ਚ ਖਾਸ ਕਰਕੇ ਦੱਖਣੀ ਭਾਰਤ ਦੇ ਰਾਜਾਂ 'ਚ ਬਰਸਾਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਕੇਰਲ, ਤਾਮਿਲਨਾਡੂ, ਲਕਸ਼ਦੀਪ, ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਉੱਤਰ-ਪੂਰਬੀ ਮਾਨਸੂਨ ਦੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਕਾਰਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 8 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਮੌਸਮ ਦਾ ਹਾਲ
ਮੌਸਮ ਵਿਭਾਗ ਮੁਤਾਬਕ ਮੰਗਲਵਾਰ (29 ਨਵੰਬਰ) ਨੂੰ ਦਿੱਲੀ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਰਾਜਧਾਨੀ ਦਿੱਲੀ 'ਚ ਠੰਡ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਤਾਪਮਾਨ 'ਚ ਗਿਰਾਵਟ ਨਾਲ ਠੰਡ ਵਧ ਸਕਦੀ ਹੈ।
ਮੁੰਬਈ ਸਮੇਤ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ
ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ ਅੱਜ ਧੁੰਦ ਛਾਏ ਰਹਿਣ ਦੀ ਸੰਭਾਵਨਾ ਹੈ। ਮੁੰਬਈ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਜਸਥਾਨ 'ਚ ਅੱਜ ਧੁੰਦ ਛਾਈ ਰਹੇਗੀ। ਰਾਜਸਥਾਨ 'ਚ ਪਿਛਲੇ ਕੁਝ ਦਿਨਾਂ ਤੋਂ ਠੰਡ ਲਗਾਤਾਰ ਵਧ ਰਹੀ ਹੈ। ਹਰਿਆਣਾ ਵਿੱਚ ਅੱਜ ਵੀ ਧੁੰਦ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਰਿਆਣਾ 'ਚ ਤਾਪਮਾਨ 'ਚ ਗਿਰਾਵਟ ਕਾਰਨ ਉੱਥੇ ਠੰਡ ਤੇਜ਼ੀ ਨਾਲ ਵਧਣ ਲੱਗੀ ਹੈ। ਪਹਾੜੀ ਇਲਾਕਿਆਂ ਤੋਂ ਚੱਲ ਰਹੀਆਂ ਠੰਡੀਆਂ ਹਵਾਵਾਂ ਦਾ ਅਸਰ ਹਰਿਆਣਾ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਅੱਜ ਯੂਪੀ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।
ਅੱਜ ਇਨ੍ਹਾਂ ਰਾਜਾਂ ਵਿੱਚ ਸਾਫ਼ ਰਹੇਗਾ ਮੌਸਮ
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ, ਮੱਧ ਪ੍ਰਦੇਸ਼ ਸਮੇਤ ਬਿਹਾਰ ਵਿੱਚ ਮੌਸਮ ਸਾਫ਼ ਰਹੇਗਾ। ਹਾਲਾਂਕਿ ਇਨ੍ਹਾਂ ਸੂਬਿਆਂ 'ਚ ਠੰਡ ਲਗਾਤਾਰ ਵਧ ਰਹੀ ਹੈ। ਪੰਜਾਬ ਵਿੱਚ ਅੱਜ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਇਸ ਦੇ ਨਾਲ ਹੀ ਬਿਹਾਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ : ਲੁਧਿਆਣਾ ਪੁਲੀਸ ਨੇ 2 ਲੁਟੇਰੀਆਂ ਮਹਿਲਾਵਾਂ ਨੂੰ ਕੀਤਾ ਕਾਬੂ , ਇੱਕ ਔਰਤ ਦੇ ਪਰਸ 'ਚੋਂ ਕੱਢੇ 27 ਹਜ਼ਾਰ ਰੁਪਏ
ਤਾਮਿਲਨਾਡੂ ਸਮੇਤ ਇਨ੍ਹਾਂ ਰਾਜਾਂ 'ਚ ਮੀਂਹ ਪਵੇਗਾ
ਦੱਖਣੀ ਭਾਰਤ ਦੇ ਰਾਜਾਂ ਵਿੱਚ ਬਰਸਾਤ ਦਾ ਮੌਸਮ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਤਾਮਿਲਨਾਡੂ ਵਿੱਚ ਅਗਲੇ 3 ਦਿਨਾਂ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਤਾਮਿਲਨਾਡੂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੇਰਲ ਵਿੱਚ ਅੱਜ ਗਰਜ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕੇਰਲ 'ਚ ਮੀਂਹ ਕਾਰਨ ਅਗਲੇ ਕੁਝ ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।