(Source: ECI/ABP News/ABP Majha)
Weather Updates: ਗਰਮੀ ਦਾ ਕਹਿਰ ਸ਼ੁਰੂ, 5 ਅਪ੍ਰੈਲ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
Weather Report: ਇਸ ਵਾਰ ਗਰਮੀ ਦਾ ਕਹਿਰ ਵੱਧਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਉੱਤਰੀ ਭਾਰਤ, ਮੱਧ ਭਾਰਤ ਅਤੇ ਪੱਛਮੀ ਭਾਰਤ ਵਿੱਚ ਭਾਰੀ ਗਰਮੀ ਪੈ ਸਕਦੀ ਹੈ। ਦੱਸ ਦੇਈਏ ਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਧੇਗਾ ਅਤੇ ਲੋਕਾਂ ਨੂੰ ਗਰਮੀ ਅਤੇ ਕੜਕਦੀ ਧੁੱਪ ਨਾਲ ਜੂਝਣਾ ਪਵੇਗਾ।
Weather Forecast Today: ਅੱਜ ਤੋਂ ਅਪ੍ਰੈਲ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਦੇਸ਼ ਮਈ-ਜੂਨ ਵਰਗੀ ਭਿਆਨਕ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਇਸ ਸਮੇਂ ਉੱਤਰੀ ਭਾਰਤ ਦੇ ਕਈ ਸੂਬੇ ਭਿਆਨਕ ਗਰਮੀ ਦੀ ਲਪੇਟ 'ਚ ਹਨ। ਇੱਥੇ ਮੌਸਮ ਵਿਭਾਗ (IMD) ਨੇ ਅਲਰਟ ਜਾਰੀ ਕੀਤਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਉੱਤਰੀ-ਪੱਛਮੀ, ਮੱਧ ਅਤੇ ਪੱਛਮੀ ਭਾਰਤ ਵਿੱਚ ਤੇਜ਼ ਗਰਮੀ ਦੀ ਸੰਭਾਵਨਾ ਹੈ। ਇਸ ਦੌਰਾਨ ਅਗਲੇ ਹਫਤੇ ਉੱਤਰ-ਪੂਰਬੀ ਸੂਬਿਆਂ 'ਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪੂਰੇ ਉੱਤਰੀ ਭਾਰਤ ਵਿੱਚ ਅਗਲੇ ਕੁਝ ਦਿਨਾਂ ਤੱਕ ਸਖ਼ਤ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਕਈ ਥਾਵਾਂ 'ਤੇ ਗਰਮੀ ਦਾ ਕਹਿਰ ਜਾਰੀ ਰਹੇਗਾ। ਮੱਧ ਭਾਰਤ ਅਤੇ ਮਹਾਰਾਸ਼ਟਰ ਵਿੱਚ ਪੰਜ ਦਿਨਾਂ ਤੱਕ ਹੀਟ ਵੇਵ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਗਰਮੀ ਦੀ ਸੰਭਾਵਨਾ ਹੈ। MID ਮੁਤਾਬਕ ਅੱਜ ਤੋਂ 4 ਅਪ੍ਰੈਲ ਤੱਕ ਵੱਖ-ਵੱਖ ਇਲਾਕਿਆਂ 'ਚ ਗਰਮੀ ਪੈ ਸਕਦੀ ਹੈ। ਇਸ ਤੋਂ ਬਾਅਦ ਇਸ ਵਿਚ ਕਮੀ ਆਉਣ ਦੀ ਸੰਭਾਵਨਾ ਹੈ। ਇੰਨਾ ਹੀ ਨਹੀਂ ਅੱਜ ਤੋਂ ਹਿਮਾਚਲ ਪ੍ਰਦੇਸ਼, ਦਿੱਲੀ, ਹਰਿਆਣਾ, ਮਹਾਰਾਸ਼ਟਰ, ਉੜੀਸਾ 'ਚ ਹੀਟ ਵੇਵ ਆਉਣ ਦੀ ਸੰਭਾਵਨਾ ਹੈ।
ਇਸ ਦੌਰਾਨ ਮੌਸਮ ਵਿਭਾਗ ਨੇ 4 ਅਪ੍ਰੈਲ ਤੱਕ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ ਪੱਛਮੀ ਬੰਗਾਲ ਅਤੇ ਸਿੱਕਮ 'ਚ 3 ਅਤੇ 4 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਅਗਲੇ 4 ਦਿਨਾਂ ਤੱਕ ਕੇਰਲ, ਮਾਹੇ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਅਤੇ ਦੱਖਣੀ ਕਰਨਾਟਕ ਦੇ ਅੰਦਰੂਨੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Petrol-Diesel Price Today: ਸ਼ੁੱਕਰ ਵਾਲਾ ਸ਼ੁੱਕਰਵਾਰ! ਲਗਾਤਾਰ ਕਈ ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਮਿਲੀ ਰਾਹਤ