ਮੌਸਮ ਦਾ ਹਾਲ: ਅੱਜ ਪੰਜਾਬ ਸਣੇ ਉੱਤਰ ਭਾਰਤ 'ਚ ਭਾਰੀ ਮੀਂਹ ਦੀ ਸੰਭਾਵਨਾ, ਅਗਲੇ 6 ਦਿਨ ਐਸਾ ਰਹੇਗਾ ਮੌਸਮ
ਅੱਜ ਹਰਿਆਣਾ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਦੇ ਪੂਰਬੀ ਹਿੱਸਿਆਂ, ਮੱਧ ਪ੍ਰਦੇਸ਼, ਗੋਆ, ਮਹਾਰਾਸ਼ਟਰ ਸਮੇਤ ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਚੰਡੀਗੜ੍ਹ: ਅੱਜ ਹਰਿਆਣਾ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਦੇ ਪੂਰਬੀ ਹਿੱਸਿਆਂ, ਮੱਧ ਪ੍ਰਦੇਸ਼, ਗੋਆ, ਮਹਾਰਾਸ਼ਟਰ ਸਮੇਤ ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਭਾਗ ਨੇ ਪਿਛਲੇ ਦਿਨ ਕਿਹਾ ਸੀ ਕਿ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਛੇ-ਸੱਤ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਵੇਗੀ।
ਵਿਭਾਗ ਨੇ ਕਿਹਾ ਸੀ ਕਿ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 17 ਤੋਂ 20 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 18 ਜੁਲਾਈ ਨੂੰ ਦਿੱਲੀ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਵਿਭਾਗ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ 18 ਜੁਲਾਈ ਨੂੰ, ਜੰਮੂ 19 ਜੁਲਾਈ ਨੂੰ ਅਤੇ ਉਤਰਾਖੰਡ ਵਿੱਚ 18 ਅਤੇ 19 ਜੁਲਾਈ ਨੂੰ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਵਿਚ ਕਿਹਾ ਗਿਆ ਹੈ, “ਅਗਲੇ 24 ਘੰਟਿਆਂ ਦੌਰਾਨ ਗੁਜਰਾਤ, ਮੱਧ ਪ੍ਰਦੇਸ਼ ਅਤੇ ਦੱਖਣੀ ਰਾਜਸਥਾਨ ਵਿਚ ਕਈ ਥਾਵਾਂ ਤੇ ਬਿਜਲੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।”
ਅਗਲੇ ਛੇ-ਸੱਤ ਦਿਨਾਂ ਦੌਰਾਨ, ਗੁਜਰਾਤ ਨੂੰ ਛੱਡ ਕੇ ਪੱਛਮੀ ਤੱਟ ਅਤੇ ਬਾਕੀ ਪੱਛਮੀ ਪ੍ਰਾਇਦੀਪ ਭਾਰਤ ਵਿਚ ਵਿਆਪਕ ਬਾਰਸ਼ ਹੋਣ ਦੀ ਸੰਭਾਵਨਾ ਹੈ।ਵਿਭਾਗ ਨੇ ਕਿਹਾ ਕਿ ਇਸੇ ਸਮੇਂ ਦੌਰਾਨ ਮੱਧ ਮਹਾਰਾਸ਼ਟਰ, ਕਰਨਾਟਕ, ਕੇਰਲਾ ਦੇ ਕੋਂਕਣ, ਗੋਆ, ਘਾਟ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਉੱਤਰ ਪੂਰਬ ਭਾਰਤ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
