Weather Update: ਹਵਾ ਦੀ ਰਫ਼ਤਾਰ ਘੱਟਣ ਨਾਲ ਠੰਢ ਤੋਂ ਮਿਲੀ ਰਾਹਤ, 26 ਤੋਂ ਬਾਰਿਸ਼ ਦੀ ਸੰਭਾਵਨਾ
Weather News: ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਪਾਰਾ 24 ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ
ਨਵੀਂ ਦਿੱਲੀ: ਇਸ ਸਮੇਂ ਪੂਰਾ ਉੱਤਰ ਭਾਰਤ ਠੰਢ ਦੀ ਮਾਰ ਝੱਲ ਰਿਹਾ ਹੈ। ਸ਼ੀਤ ਲਹਿਰ ਨੇ ਲੋਕਾਂ ਨੂੰ ਘਰੋਂ ਨਾਹ ਨਿਕਲਣ ਲਈ ਮਜ਼ਬੂਰ ਕਰ ਦਿੱਤਾ ਹੈ। ਪੂਰੇ ਉੱਤਰ ਭਾਰਤ ਦੇ ਨਾਲ-ਨਾਲ ਦਿੱਲੀ-ਐਨਸੀਆਰ ਠੰਢੀਆਂ ਹਵਾਵਾਂ ਦੀ ਲਪੇਟ 'ਚ ਹੈ। ਹਵਾਵਾਂ ਦੀ ਦਿਸ਼ਾ ਬਦਲਣ ਅਤੇ ਰਫ਼ਤਾਰ ਘਟਣ ਕਾਰਨ ਬੁੱਧਵਾਰ ਦੁਪਹਿਰ ਨੂੰ ਠੰਢ ਤੋਂ ਹਲਕੀ ਰਾਹਤ ਮਿਲੀ। ਹਾਲਾਂਕਿ, ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦੇ ਨਾਲ ਠੰਢੀ ਸਵੇਰ ਨੇ ਲੋਕਾਂ ਨੂੰ ਠਾਰ੍ਹ ਦਿੱਤਾ।
ਇਸ ਦੇ ਨਾਲ ਹੀ ਮੌਸਮ ਮਾਹਿਰਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਲਗਾਤਾਰ ਦੋ ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਕਾਰਨ ਹਫ਼ਤੇ ਦੇ ਅੰਤ ਤੱਕ ਸਰਦੀਆਂ ਤੋਂ ਹਲਕੀ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਮੁਤਾਬਕ ਦੋ ਪੱਛਮੀ ਗੜਬੜੀ ਐਕਟਿਵ ਹੋ ਰਹੀਆਂ ਹਨ। ਇਸ ਕਾਰਨ ਮੈਦਾਨੀ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸੇ ਦੌਰਾਨ 26 ਤੋਂ 28 ਦਸੰਬਰ ਤੱਕ ਹਲਕੀ ਬਾਰਿਸ਼ ਹੋ ਸਕਦੀ ਹੈ। ਬੱਦਲਵਾਈ ਕਾਰਨ ਘੱਟੋ-ਘੱਟ ਤਾਪਮਾਨ 'ਚ ਵਾਧਾ ਹੋਵੇਗਾ, ਜਿਸ ਕਾਰਨ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਮੌਸਮ ਵਿਭਾਗ ਦੀ ਭਵਿੱਖਵਾਣੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਵੀ ਹਵਾ ਦੀ ਰਫ਼ਤਾਰ ਵਿੱਚ ਕਮੀ ਦੇ ਨਾਲ ਬਦਲਿਆ ਦਿਸ਼ਾ ਜਾਰੀ ਰਹੇਗਾ। ਇਸ ਕਾਰਨ ਉੱਤਰ ਦਿਸ਼ਾ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਤੋਂ ਰਾਹਤ ਜਾਰੀ ਰਹੇਗੀ। ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਮੁਤਾਬਕ ਕੌਮੀ ਰਾਜਧਾਨੀ 'ਚ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 23.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀਵੱਧ ਸੀ। ਸਵੇਰ ਸਮੇਂ ਠੰਢੀਆਂ ਹਵਾਵਾਂ ਚੱਲਣ ਕਾਰਨ ਲੋਕ ਕੰਬਦੇ ਦਿਖੇ ਅਤੇ ਦੁਪਹਿਰ ਸਮੇਂ ਹਲਕੀ ਧੁੱਪ ਨਾਲ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ।
ਇਹ ਵੀ ਪੜ੍ਹੋ: ਬੂਸਟਰ ਡੋਜ਼ ਨੂੰ ਲੈ ਕੇ WHO ਨੇ ਵਿਕਸਿਤ ਦੇਸ਼ਾਂ ਨੂੰ ਦਿੱਤੀ ਸੰਜਮ ਵਰਤਣ ਦੀ ਸਲਾਹ, ਪੜ੍ਹੋ ਕੀ ਹੈ ਕਾਰਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin