ਪੜਚੋਲ ਕਰੋ

ਕੁਦਰਤ ਦੇ ਰੰਗ! ਰਾਤੋ-ਰਾਤ ਪੰਜਾਬ ਬਣਿਆ ਸ਼ਿਮਲਾ, ਬਾਰਸ਼ ਨਾਲ ਡਿੱਗਿਆ ਪਾਰਾ

ਪੰਜਾਬ 'ਚ ਬੀਤੀ ਰਾਤ ਪਏ ਮੀਂਹ ਨੇ ਪੰਜਾਬੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਚੰਡੀਗੜ੍ਹ ਤੇ ਮੁਹਾਲੀ ਨਾਲ ਲੱਗਦੇ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਤੇ ਮੀਂਹ ਨੇ ਅੱਜ ਸਵੇਰੇ ਸ਼ਿਮਲੇ ਦਾ ਅਹਿਸਾਸ ਕਰਵਾਇਆ।

ਚੰਡੀਗੜ੍ਹ: ਪੰਜਾਬ 'ਚ ਬੀਤੀ ਰਾਤ ਪਏ ਮੀਂਹ ਨੇ ਪੰਜਾਬੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਚੰਡੀਗੜ੍ਹ ਤੇ ਮੁਹਾਲੀ ਨਾਲ ਲੱਗਦੇ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਤੇ ਮੀਂਹ ਨੇ ਅੱਜ ਸਵੇਰੇ ਸ਼ਿਮਲੇ ਦਾ ਅਹਿਸਾਸ ਕਰਵਾਇਆ। ਮੌਸਮ ਵਿਭਾਗ ਮੁਤਾਬਕ ਐਤਵਾਰ ਦੇਰ ਰਾਤ ਪੰਜਾਬ ਭਰ ਵਿੱਚ ਮੀਂਹ ਪਿਆ। ਭਾਵੇਂ ਥੋੜ੍ਹੇ ਸਮੇਂ ਲਈ ਮੀਂਹ ਪਿਆ ਪਰ ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਅੱਜ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਤੇ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ।

ਮੀਂਹ ਤੋਂ ਬਾਅਦ ਸਵੇਰੇ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ। ਤਾਪਮਾਨ 30-31 ਡਿਗਰੀ ਸੈਲਸੀਅਸ ਤੋਂ ਸਿੱਧਾ 25 ਤੇ 25 ਡਿਗਰੀ ਸੈਲਸੀਅਸ 'ਤੇ ਆ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਦੁਪਹਿਰ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੱਕ ਚਲਾ ਜਾਵੇਗਾ। ਮੀਂਹ ਕਾਰਨ ਤਾਪਮਾਨ 8 ਡਿਗਰੀ ਤੱਕ ਡਿੱਗ ਗਿਆ ਹੈ।

ਦਿਨ ਵੇਲੇ ਗਰਮੀ ਦੀ ਥਾਂ ਠੰਢੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਅਗਲੇ ਕੱਲ੍ਹ ਵੀ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਅਗੇਤੀ ਗਰਮੀ ਕਾਰਨ ਪਿਛਲੇ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਸੀ। ਇਸ ਦੌਰਾਨ ਪਾਰਾ 47 ਡਿਗਰੀ ਨੂੰ ਵੀ ਪਾਰ ਕਰ ਗਿਆ ਸੀ। ਇਸ ਦੇ ਨਾਲ ਹੀ ਮੀਂਹ ਕਾਰਨ ਬਿਜਲੀ ਨੂੰ ਲੈ ਕੇ ਸਰਕਾਰ 'ਤੇ ਦਬਾਅ ਵੀ ਘੱਟ ਹੋਵੇਗਾ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦੇਸ਼ ਭਰ 'ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਬੀਤੀ ਸ਼ਾਮ ਤੋਂ ਹੀ ਬੱਦਲਵਾਈ ਦੇ ਨਾਲ ਚੱਲ ਰਹੀਆਂ ਹਵਾਵਾਂ ਨਾਲ ਤਪਦੀ ਗਰਮੀ ਤੋਂ ਕੁਝ ਹੱਦ ਤੱਕ ਨਿਜਾਤ ਮਿਲੀ ਹੈ। ਭਾਰਤ ਦੇ ਮੌਸਮ ਵਿਭਾਗ (IMD) ਨੇ ਉੱਤਰੀ-ਪੱਛਮੀ ਅਤੇ ਪੂਰਬੀ ਭਾਰਤ ਵਿੱਚ 21 ਮਈ ਤੋਂ 24 ਮਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ 23 ਮਈ ਨੂੰ ਸਾਰਾ ਦਿਨ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ।

ਮੌਸਮ ਵਿਭਾਗ ਨੇ ਸੋਮਵਾਰ ਲਈ ਪੰਜਾਬ-ਹਰਿਆਣਾ ਵਿੱਚ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਦੀ ਵੀ ਭਵਿੱਖਬਾਣੀ ਕੀਤੀ ਗਈ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਤੂਫਾਨ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਮੰਗਲਵਾਰ ਵੀ ਤੇਜ਼ ਹਵਾਵਾਂ ਦੇ ਬਾਰਿਸ਼ ਨਾਲ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਅਗਲੇ 3-4 ਦਿਨਾਂ ਦੌਰਾਨ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਹੀਟਵੇਵ ਦੀ ਕੋਈ ਸੰਭਾਵਨਾ ਨਹੀਂ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰ-ਪੱਛਮੀ ਭਾਰਤ ਵਿੱਚ 23 ਅਤੇ 24 ਮਈ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget