ਚੰਡੀਗੜ੍ਹ: ਅੱਜ ਪੰਜਾਬ ਦੇ ਕੁਝ ਹਿੱਸਿਆਂ ਅੰਦਰ ਮੌਸਮ ਵਿਗੜ ਗਿਆ। ਮੁਹਾਲੀ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਮੀਂਹ ਤੇ ਗੜ੍ਹਿਆਂ ਦੀ ਖਬਰ ਹੈ।
ਹਾਸਲ ਜਾਣਕਾਰੀ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਮੀਂਹ ਤੇ ਗੜੇ ਪਏ। ਡਕਾਲਾ, ਬਠੋਈ ਕਲਾਂ, ਬਠੋਈ ਖੁਰਦ, ਭਾਨਰਾ, ਬਾਂਦਰੀ ਤੇ ਇਸ ਖੇਤਰ ਦੇ ਕਈ ਹੋਰ ਪਿੰਡਾਂ ਵਿੱਚ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋਈ।
ਕਿਸਾਨਾਂ ਨੇ ਖਦਸ਼ਾ ਜਤਾਇਆ ਹੈ ਕਿ ਇਸ ਵੇਲੇ ਦੇ ਮੀਂਹ ਤੇ ਗੜ੍ਹਿਆਂ ਨਾਲ ਫਸਲਾਂ ਦਾ ਨੁਕਸਾਨ ਹੋਏਗਾ।
ਇਹ ਵੀ ਪੜ੍ਹੋ: ਪੀਐਮ ਮੋਦੀ ਤੇ ਜੋਅ ਬਾਇਡਨ ਦੀ ਹੋਵੇਗੀ ਮੁਲਾਕਾਤ, ਕਵਾਡ ਦੇ ਆਨਲਾਈਨ ਪ੍ਰੋਗਰਾਮ 'ਚ ਚੀਨ ਸਣੇ ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਚਰਚਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904