ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਨਵੀਂ ਦਿੱਲੀ: ਕੜਾਕੇ ਦੀ ਠੰਢ ਦੇ ਦਰਮਿਆਨ ਸੋਮਵਾਰ ਤੋਂ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, 26 ਤੋਂ 29 ਦਸੰਬਰ ਦੇ ਵਿਚਕਾਰ ਪੱਛਮੀ ਹਿਮਾਲਿਆ ਖੇਤਰ ਵਿੱਚ ਬਰਫਬਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।


ਮੌਸਮ ਵਿਭਾਗ ਮੁਤਾਬਕ 26 ਤੋਂ 29 ਦਸੰਬਰ ਦਰਮਿਆਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਜਸਥਾਨ ਵਿੱਚ 27 ਤੋਂ 28 ਦਸੰਬਰ ਅਤੇ ਉੱਤਰ ਪ੍ਰਦੇਸ਼ ਵਿੱਚ 27 ਤੋਂ 29 ਦਸੰਬਰ ਦੌਰਾਨ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਬਿਜਲੀ ਡਿੱਗਣ ਦੇ ਨਾਲ-ਨਾਲ ਗੜੇਮਾਰੀ ਦੀ ਵੀ ਸੰਭਾਵਨਾ ਹੈ।




ਉਧਰ ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ-ਚਾਰ ਦਿਨਾਂ ਤੱਕ ਜੰਮੂ-ਕਸ਼ਮੀਰ, ਉਤਰਾਖੰਡ, ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਕਾਰਨ ਅਗਲੇ ਹਫ਼ਤੇ ਪੂਰੇ ਉੱਤਰੀ ਭਾਰਤ ਸਮੇਤ ਮੈਦਾਨੀ ਇਲਾਕਿਆਂ 'ਚ ਠੰਢ ਵਧਣ ਦੀ ਸੰਭਾਵਨਾ ਹੈ ਪਰ ਮੌਸਮ ਵਿਭਾਗ ਨੇ ਫਿਲਹਾਲ ਸੀਤ ਲਹਿਰ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।




ਮੀਂਹ ਫ਼ਸਲਾਂ ਲਈ ਲਾਹੇਵੰਦ


ਮੌਸਮ 'ਚ ਆਏ ਬਦਲਾਅ ਕਾਰਨ ਐਤਵਾਰ ਸਵੇਰ ਤੋਂ ਹੀ ਬੱਦਲਵਾਈ ਰਹਿਣ ਤੋਂ ਬਾਅਦ ਬਾਅਦ ਦੁਪਹਿਰ ਹੋਈ ਬਾਰਿਸ਼ ਕਾਰਨ ਸੂਬਿਆਂ 'ਚ ਠੰਢ ਵਧ ਗਈ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ। ਕਿਸਾਨਾਂ ਮੁਤਾਬਕ ਇਹ ਮੀਂਹ ਹਾੜੀ ਦੀਆਂ ਫ਼ਸਲਾਂ ਲਈ ਸੋਨੇ 'ਤੇ ਸੁਹਾਵਣਾ ਸਾਬਤ ਹੋਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਅਸਮਾਨ ਬੱਦਲਵਾਈ ਰਹੇਗਾ ਅਤੇ ਮੀਂਹ ਅਤੇ ਧੁੰਦ ਪੈਣ ਦੀ ਸੰਭਾਵਨਾ ਹੈ।


ਕਿਸਾਨਾਂ ਮੁਤਾਬਕ ਹਾੜੀ ਦੀਆਂ ਫ਼ਸਲਾਂ ਲਈ ਕੜਾਕੇ ਦੀ ਠੰਢ ਅਤੇ ਧੁੰਦ ਜ਼ਰੂਰੀ ਹੈ। ਇਸ ਮੀਂਹ ਤੋਂ ਬਾਅਦ ਧੁੰਦ ਵੀ ਦਿਖਾਈ ਦੇਵੇਗੀ। ਇਸ ਨਾਲ ਹਾੜੀ ਦੀ ਫਸਲ ਨੂੰ ਫਾਇਦਾ ਹੋਵੇਗਾ। ਮੀਂਹ ਤੇ ਧੁੰਦ ਠੰਢ ਨੇ ਸੀਜ਼ਨ ਦੀ ਫ਼ਸਲ ਦੇ ਵਧੀਆ ਹੋਣ ਦੀ ਉਮੀਦ ਜਗਾਈ ਹੈ ਕਿਉਂਕਿ ਇਹ ਮੀਂਹ ਹਾੜੀ ਦੀਆਂ ਫ਼ਸਲਾਂ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਮੀਂਹ ਨਾਲ ਸਰ੍ਹੋਂ, ਜੌਂ ਅਤੇ ਕਣਕ ਦੀ ਫ਼ਸਲ ਨੂੰ ਫਾਇਦਾ ਹੋਵੇਗਾ।



ਇਹ ਵੀ ਪੜ੍ਹੋ: ABP C Voter Survey Punjab: ਪੰਜਾਬ 'ਚ ਕਿਸ ਦੀ ਬਣੇਗੀ ਸਰਕਾਰ, AAP-ਕਾਂਗਰਸ ਜਾਂ ਅਕਾਲੀ ਸਰਵੇ 'ਚ ਹੈਰਾਨ ਕਰਨ ਵਾਲਾ ਖੁਲਾਸਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904