ਮੌਸਮ ਦਾ ਹਾਲ: ਪੰਜਾਬ-ਚੰਡੀਗੜ੍ਹ ਸਣੇ ਇਨ੍ਹਾਂ ਥਾਵਾਂ ਤੇ ਭਾਰੀ ਮੀਂਹ ਦਾ ਅਲਰਟ, ਜਾਰੀ ਰਹੇਗੀ ਬੱਦਲਵਾਈ
ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਛੇ-ਸੱਤ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਵੇਗੀ।
Weather Updates 19 July: ਅੱਜ ਹਰਿਆਣਾ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਦੇ ਪੂਰਬੀ ਹਿੱਸਿਆਂ, ਮੱਧ ਪ੍ਰਦੇਸ਼, ਗੋਆ, ਮਹਾਰਾਸ਼ਟਰ ਸਮੇਤ ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਭਾਗ ਨੇ ਪਿਛਲੇ ਦਿਨ ਕਿਹਾ ਸੀ ਕਿ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਛੇ-ਸੱਤ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਵੇਗੀ।
ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਨਾਲ ਜੂਝ ਰਹੇ ਦਿੱਲੀ ਵਾਸੀਆਂ ਨੂੰ ਅੱਜ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਰਾਤ ਤੋਂ ਸ਼ੁਰੂ ਹੋਈ ਬਾਰਸ਼ ਕਾਰਨ ਦਿੱਲੀ ਦਾ ਪਾਰਾ ਵੀ ਡਿੱਗ ਗਿਆ ਹੈ। ਲਗਾਤਾਰ ਪੈ ਰਹੇ ਮੀਂਹ ਦੇ ਨਾਲ ਨਾਲ ਐਨਸੀਆਰ ਵਿੱਚ ਕੁਝ ਥਾਵਾਂ ‘ਤੇ ਬਿਜਲੀ ਵੀ ਗਰਜੀ।ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਵਰਗੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਮੁੰਬਈ ਵਿੱਚ ਭਾਰੀ ਬਾਰਸ਼ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।
ਵਿਭਾਗ ਨੇ ਕਿਹਾ ਸੀ ਕਿ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 17 ਤੋਂ 20 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 18 ਜੁਲਾਈ ਨੂੰ ਦਿੱਲੀ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਵਿਭਾਗ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ 18 ਜੁਲਾਈ ਨੂੰ, ਜੰਮੂ 19 ਜੁਲਾਈ ਨੂੰ ਅਤੇ ਉਤਰਾਖੰਡ ਵਿੱਚ 18 ਅਤੇ 19 ਜੁਲਾਈ ਨੂੰ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਵਿਚ ਕਿਹਾ ਗਿਆ ਹੈ, “ਅਗਲੇ 24 ਘੰਟਿਆਂ ਦੌਰਾਨ ਗੁਜਰਾਤ, ਮੱਧ ਪ੍ਰਦੇਸ਼ ਅਤੇ ਦੱਖਣੀ ਰਾਜਸਥਾਨ ਵਿਚ ਕਈ ਥਾਵਾਂ ਤੇ ਬਿਜਲੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।”
ਅਗਲੇ ਕੁਝ ਘੰਟਿਆਂ ਵਿੱਚ ਦੇਸ਼ ਦੇ ਇਨ੍ਹਾਂ ਇਲਾਕਿਆਂ ਵਿੱਚ ਭਾਰੀ ਬਾਰਸ਼ ਦੇ ਨਾਲ ਬਿਜਲੀ ਦੀ ਚਿਤਾਵਨੀ
ਮੌਸਮ ਦੇ ਤਾਜ਼ਾ ਅਪਡੇਟ ਬਾਰੇ ਗੱਲ ਕਰਦਿਆਂ ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਵਿੱਚ ਪੱਛਮੀ ਬੰਗਾਲ, ਅੰਡੇਮਾਨ ਅਤੇ ਨਿਕੋਬਾਰ, ਅਸਾਮ, ਮੇਘਾਲਿਆ, ਮਿਜੋਰਮ ਅਤੇ ਤ੍ਰਿਪੁਰਾ ਵਿੱਚ ਗਰਜ ਅਤੇ ਬਿਜਲੀ ਨਾਲ ਹਲਕੀ ਤੋਂ ਤੀਬਰ ਬਾਰਸ਼ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ।
ਉੱਤਰੀ ਭਾਰਤ ਵਿੱਚ 21 ਜੁਲਾਈ ਤੱਕ ਭਾਰੀ ਬਾਰਸ਼ ਦੀ ਭਵਿੱਖਬਾਣੀ
ਭਾਰਤੀ ਮੌਸਮ ਵਿਭਾਗ ਨੇ ਉੱਤਰ ਭਾਰਤ ਵਿੱਚ 21 ਜੁਲਾਈ (ਬੁੱਧਵਾਰ) ਅਤੇ ਦੇਸ਼ ਦੇ ਪੱਛਮੀ ਸਮੁੰਦਰੀ ਕੰਢੇ ਵਿੱਚ 23 ਜੁਲਾਈ (ਸ਼ੁੱਕਰਵਾਰ) ਤੱਕ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਦੇ ਅਨੁਸਾਰ, ਪੱਛਮੀ ਹਿਮਾਲਿਆਈ ਖੇਤਰ (ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ) ਅਤੇ ਇਸ ਦੇ ਨਾਲ ਲੱਗਦੇ ਉੱਤਰ-ਪੱਛਮੀ ਭਾਰਤ (ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰ ਮੱਧ ਪ੍ਰਦੇਸ਼) ਵਿੱਚ 21 ਜੁਲਾਈ ਤੱਕ ) ਭਾਰੀ ਤੋਂ ਬਹੁਤ ਭਾਰੀ ਬਾਰਸ਼ ਦੀ ਉਮੀਦ ਹੈ।
ਦੱਸ ਦੇਈਏ ਕਿ ਅੱਜ ਤੋਂ ਦਿੱਲੀ ਅਤੇ ਚੰਡੀਗੜ੍ਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਜਾਰੀ ਰਹੇਗੀ। ਮੌਸਮ ਵਿਭਾਗ ਨੇ ਇਹ ਅਨੁਮਾਨ ਦਿੱਤਾ ਸੀ। ਇਸ ਦੇ ਨਾਲ ਹੀ ਪੱਛਮ ਅਤੇ ਦੱਖਣੀ ਭਾਰਤ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਦੇ ਅਨੁਸਾਰ ਅਗਲੇ ਪੰਜ-ਛੇ ਦਿਨਾਂ ਦੌਰਾਨ ਪੱਛਮੀ ਤੱਟ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਕਰਨਾਟਕ ਦੇ ਕੋਨਕਨ ਖੇਤਰ, ਗੋਆ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਹਿੱਸਿਆਂ ਵਿੱਚ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।22 ਜੁਲਾਈ ਤੋਂ ਬਾਅਦ, ਮੱਧ ਭਾਰਤ ਦੇ ਪੂਰਬੀ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :