Weather Updates, IMD Rainfall Alert Today: ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਮੀਂਹ ਨੇ ਦਸਤਕ ਦੇ ਦਿੱਤੀ ਹੈ। ਕਿਤੇ ਮੌਨਸੂਨ ਤੋਂ ਪਹਿਲਾਂ ਦੀ ਬਾਰਿਸ਼ ਹੋ ਰਹੀ ਹੈ ਅਤੇ ਕਿਤੇ ਮੌਨਸੂਨ ਕਾਰਨ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ 'ਚ ਮੌਨਸੂਨ ਜਲਦ ਹੀ ਪਹੁੰਚਣ ਵਾਲਾ ਹੈ। ਹਾਲਾਂਕਿ ਪ੍ਰੀ-ਮੌਨਸੂਨ ਕਾਰਨ ਦਿੱਲੀ, ਯੂਪੀ, ਹਰਿਆਣਾ ਸਮੇਤ ਕਈ ਸੂਬਿਆਂ 'ਚ ਲਗਪਗ ਰੋਜ਼ਾਨਾ ਹੀ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਹੋ ਰਹੀ ਹੈ।
ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 21 ਜੂਨ, 2022 ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ (IMD) ਮੁਤਾਬਕ, ਦਿੱਲੀ ਵਿੱਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਜਾਂ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਗੁਜਰਾਤ ਦੀ ਗੱਲ ਕਰੀਏ ਤਾਂ ਇੱਥੇ ਵੀ ਬਰਸਾਤ ਰਹਿੰਦੀ ਹੈ। ਅਹਿਮਦਾਬਾਦ 'ਚ ਅੱਜ ਫਿਰ ਤੋਂ ਬਾਰਿਸ਼ ਹੋਵੇਗੀ। ਇੱਥੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਹੇਗਾ। ਮੱਧ ਪ੍ਰਦੇਸ਼ ਦੇ ਭੋਪਾਲ ਦਾ ਅੱਜ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹੇਗਾ। ਭੋਪਾਲ ਵਿੱਚ ਅੱਜ ਤੂਫ਼ਾਨ ਆ ਸਕਦਾ ਹੈ।
ਵੱਡੇ ਸ਼ਹਿਰਾਂ ਦਾ ਤਾਪਮਾਨ ਜਾਣੋ
ਸ਼ਹਿਰ ਘੱਟੋ-ਘੱਟ ਤਾਪਮਾਨ ਵੱਧੋ ਵੱਧ ਤਾਪਮਾਨ
- ਦਿੱਲੀ 24.0 32.0
- ਸ਼੍ਰੀਨਗਰ 12.0 16.0
- ਚੰਡੀਗੜ੍ਹ 25.0 31.0
- ਸ਼ਿਮਲਾ 13.0 24.0
- ਮੁੰਬਈ 24.0 29.0
- ਜੰਮੂ 23.0 30.0
- ਲੇਹ 6.0 20.0
ਆਪਣੇ ਸ਼ਹਿਰ ਦੇ ਮੌਸਮ ਬਾਰੇ ਜਾਣੋ
ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਮੰਗਲਵਾਰ ਦਾ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਚੰਡੀਗੜ੍ਹ 'ਚ ਵੀ ਮੀਂਹ ਪਵੇਗਾ। ਇਸ ਦੇ ਨਾਲ ਹੀ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਧਾਨੀ ਦੇਹਰਾਦੂਨ 'ਚ ਮੀਂਹ ਅਤੇ ਹਨ੍ਹੇਰੀ ਹੋਣ ਦੀ ਸੰਭਾਵਨਾ ਹੈ। ਇੱਥੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਹੈ।
ਅੱਜ ਇਨ੍ਹਾਂ ਸੂਬਿਆਂ ਵਿੱਚ ਪਵੇਗਾ ਮੀਂਹ
ਮੌਸਮ ਵਿਭਾਗ ਨੇ ਅੱਜ ਵੀ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਸਾਮ, ਸਿੱਕਮ, ਪੱਛਮੀ ਬੰਗਾਲ, ਕੇਰਲ, ਕਰਨਾਟਕ ਆਦਿ ਸੂਬਿਆਂ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਰਾਜਸਥਾਨ, ਗੁਜਰਾਤ, ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਬਿਹਾਰ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ: International Yoga Day 2022: ITBP ਦੇ ਜਵਾਨਾਂ ਨੇ 17 ਹਜ਼ਾਰ ਫੁੱਟ ਦੀ ਉਚਾਈ 'ਤੇ ਬਰਫ 'ਚ ਕੀਤਾ ਯੋਗਾ ਅਭਿਆਸ, ਵੇਖੋ ਵੀਡੀਓ