ਨਵੀਂ ਦਿੱਲੀ: ਕੇਰਲ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਨੀਵਾਰ ਰਾਤ ਤੋਂ ਹੋ ਰਹੀ ਭਾਰੀ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ (IMD) ਨੇ ਮੱਧ ਕੇਰਲ ਦੇ ਏਰਨਾਕੁਲਮ, ਇਡੁੱਕੀ ਅਤੇ ਤ੍ਰਿਸ਼ੂਰ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਪੂਰੇ ਦਿਨ ਲਈ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਇੱਕ ਫੇਸਬੁੱਕ ਪੋਸਟ ਵਿੱਚ ਲੋਕਾਂ ਨੂੰ ਬੇਮੌਸਮੀ ਬਾਰਸ਼ ਕਾਰਨ ਜ਼ਮੀਨ ਖਿਸਕਣ ਅਤੇ ਹੋਰ ਸਮੱਸਿਆਵਾਂ ਦੇ ਖ਼ਤਰੇ ਬਾਰੇ ਬਹੁਤ ਚੌਕਸ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਹਵਾਵਾਂ ਕਾਰਨ ਕੇਰਲ 'ਚ ਭਾਰੀ ਬਾਰਸ਼ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਲੋਕਾਂ ਨੂੰ ਬਹੁਤ ਸੁਚੇਤ ਰਹਿਣ ਦੀ ਲੋੜ ਹੈ।


ਪੇਰੀਆਰ ਨਦੀ ਦੇ ਦੋਵੇਂ ਕਿਨਾਰਿਆਂ 'ਤੇ ਰਹਿਣ ਵਾਲੇ ਲੋਕਾਂ ਨੂੰ ਵਧੇਰੇ ਚੌਕਸ ਰਹਿਣ ਲਈ ਕਿਹਾ ਗਿਆ ਹੈ, ਕਿਉਂਕਿ ਅਗਲੇ 24 ਘੰਟਿਆਂ 'ਚ ਪਾਣੀ ਦਾ ਪੱਧਰ ਵਧਣ 'ਤੇ ਡੈਮ ਦੇ ਗੇਟ ਖੋਲ੍ਹੇ ਜਾ ਸਕਦੇ ਹਨ। ਪਥਨਮਥਿੱਟਾ ਵਿੱਚ ਭਾਰੀ ਮੀਂਹ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ, ਖਾਸ ਤੌਰ 'ਤੇ ਨਦੀ ਦੇ ਕਿਨਾਰੇ ਜਾਂ ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਨੂੰ ਕਿਹਾ ਗਿਆ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟਾਂ ਅਤੇ ਹੋਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਮੰਦਰ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਲਈ ਸ਼ਰਧਾਲੂਆਂ ਦੀ ਗਿਣਤੀ ਨੂੰ ਸੀਮਤ ਕਰਨ ਦਾ ਫੈਸਲਾ ਕੀਤਾ ਗਿਆ ਹੈ।


ਆਈਐਮਡੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਅਗਲੇ ਦੋ ਦਿਨਾਂ ਤੱਕ ਅਰਬ ਸਾਗਰ ਵਿੱਚ ਸਰਕੂਲੇਸ਼ਨ ਜਾਰੀ ਰਹਿਣ ਦੀ ਉਮੀਦ ਹੈ। ਇਨ੍ਹਾਂ ਤੋਂ ਇਲਾਵਾ 17 ਨਵੰਬਰ ਦੇ ਆਸਪਾਸ ਦੱਖਣੀ ਮਹਾਰਾਸ਼ਟਰ ਅਤੇ ਗੋਆ ਦੇ ਤੱਟਾਂ ਦੇ ਨੇੜੇ ਪੂਰਬੀ-ਮੱਧ ਅਰਬ ਸਾਗਰ 'ਤੇ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਕਾਰਨ 7 ਸੂਬਿਆਂ ਕੇਰਲ, ਤੱਟਵਰਤੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਗੋਆ, ਓਡੀਸ਼ਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Australia T20 World Champion: T20 ਦਾ 'ਬਾਦਸ਼ਾਹ' ਆਸਟ੍ਰੇਲੀਆ, ਵਿਸ਼ਵ ਕੱਪ ਦੇ ਫਾਈਨਲ 'ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਪਛਾੜਿਆ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904