Weather Update: ਮੌਸਮ ਵਿਭਾਗ ਨੇ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਜਾਰੀ ਹੈ।
ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੱਧ ਤੇ ਪੂਰਬੀ ਹਿੱਸਿਆਂ, ਬਿਹਾਰ ਦੇ ਕੁਝ ਹਿੱਸੇ, ਪੰਜਾਬ ਤੇ ਹਰਿਆਣਾ ਦੇ ਉੱਤਰੀ ਹਿੱਸਿਆਂ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਕੇਰਲਾ, ਲਕਸ਼ਦੀਪ ਤੇ ਅੰਡੇਮਾਨ ਤੇ ਨਿਕੋਬਾਰ ਟਾਪੂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਯੂਪੀ ਦੇ ਕਈ ਹਿੱਸਿਆਂ ਵਿੱਚ ਅੱਜ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਰਾਜਧਾਨੀ ਦਿੱਲੀ ਵਿੱਚ ਪਿਛਲੇ ਦੋ ਦਿਨਾਂ ਤੋਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ।
ਦਿੱਲੀ ਦੇ ਲੋਕਾਂ ਨੂੰ ਚੱਲ ਰਹੀ ਠੰਢੀਆਂ ਹਵਾਵਾਂ ਤੇ ਹਲਕੀ ਬਾਰਸ਼ ਨੇ ਕੁਝ ਸਮੇਂ ਲਈ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਵੀਰਵਾਰ ਨੂੰ ਵੀ ਰਾਜਧਾਨੀ ਦਿੱਲੀ ਵਿੱਚ ਸਵੇਰ ਤੋਂ ਹੀ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਹਾਲਾਂਕਿ ਇੱਥੇ ਧੁੱਪ ਵੀ ਵੇਖਣ ਨੂੰ ਮਿਲੀ ਪਰ ਧੁੱਪ ਬਾਕੀ ਦਿਨਾਂ ਵਾਂਗ ਚੁੱਭਵੀਂ ਨਹੀਂ ਸੀ। ਇਸ ਦੇ ਨਾਲ ਹੀ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਉਧਰ, ਮੀਡੀਆ ਰਿਪੋਰਟਾਂ ਮੁਤਾਬਕ, ਪੱਛਮੀ ਗੜਬੜ ਦੇ ਪ੍ਰਭਾਵ ਕਾਰਨ ਚੱਕਰਵਾਤੀ ਚੱਕਰ ਦਾ ਪ੍ਰਭਾਵ 23 ਅਪ੍ਰੈਲ ਤੱਕ ਬਣਿਆ ਰਹਿ ਸਕਦਾ ਹੈ। ਇਸ ਕਾਰਨ ਮੌਸਮ 'ਚ ਬਦਲਾਅ ਜਾਰੀ ਰਹੇਗਾ। ਮੌਸਮ ਵਿਭਾਗ ਨੇ ਇਸ ਕਾਰਨ ਕਈ ਸੂਬਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Sidhu MooseWala ਤੇ ਤਾਨੀਆ ‘US’ 'ਚ ਕਰਨਗੇ ਇਕੱਠੇ ਕੰਮ, ਵੇਖੋ ਵਾਈਰਲ ਤਸਵੀਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904