Weather Update: ਅਗਲੇ 5 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਸੀਤ ਲਹਿਰ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਠੰਢ ਵਧੇਗੀ। ਸਵੇਰ ਦੀ ਸੰਘਣੀ ਧੁੰਦ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਨੂੰ ਢੱਕ ਲਿਆ। ਪਹਾੜਾਂ 'ਤੇ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਮੀਂਹ ਤੋਂ ਬਾਅਦ ਪੂਰੇ ਉੱਤਰ ਭਾਰਤ 'ਚ ਸੰਘਣੀ ਧੁੰਦ ਦੀ ਚਾਦਰ ਛਾਈ ਹੋਈ ਹੈ, ਜਿਸ ਨਾਲ ਵਿਜ਼ੀਬਿਲਟੀ ਕਾਫੀ ਘੱਟ ਗਈ ਹੈ।







ਦੱਸ ਦਈਏ ਕਿ ਅਗਲੇ 5 ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਛਾਈ ਰਹੇਗੀ, ਜਿਸ ਕਾਰਨ ਤਿੰਨਾਂ ਸੂਬਿਆਂ ਦੇ ਲੋਕਾਂ ਨੂੰ ਹੱਡ ਕੰਬਾਉ ਠੰਢ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਦੋ ਦਿਨਾਂ ਬਾਅਦ ਉੱਤਰ ਪ੍ਰਦੇਸ਼ ਵਿੱਚ ਵੀ ਘੱਟੋ-ਘੱਟ ਤਾਪਮਾਨ ਵਿੱਚ 3-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਦੂਜੇ ਪਾਸੇ ਪੂਰਬੀ ਭਾਰਤ ਵਿੱਚ ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।


ਪੰਜਾਬ ਵਿੱਚ ਬਠਿੰਡਾ ਸਭ ਤੋਂ ਵੱਧ ਠੰਢਾ


ਪੰਜਾਬ ਵਿੱਚ ਮੰਗਲਵਾਰ ਦੇ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਪੰਜਾਬ ਦਾ ਬਠਿੰਡਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਵਿੱਚ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਧੁੰਦ ਅਤੇ ਬੱਦਲਾਂ ਕਾਰਨ ਘੱਟੋ-ਘੱਟ ਤਾਪਮਾਨ 'ਚ ਜ਼ਿਆਦਾ ਗਿਰਾਵਟ ਦੇਖਣ ਨੂੰ ਨਹੀਂ ਮਿਲੀ।


ਇਸ ਦੇ ਨਾਲ ਹੀ ਬੁੱਧਵਾਰ ਤੋਂ ਬਾਅਦ ਧੁੱਪ ਨਿਕਲਣ ਕਾਰਨ ਦਿਨ ਦਾ ਘੱਟੋ-ਘੱਟ ਤਾਪਮਾਨ ਇੱਕ ਵਾਰ ਫਿਰ ਡਿੱਗਣ ਦੀ ਸੰਭਾਵਨਾ ਹੈ। ਆਉਣ ਵਾਲੇ 5 ਦਿਨਾਂ 'ਚ ਦਿਨ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਤੱਕ ਹੇਠਾਂ ਆ ਸਕਦਾ ਹੈ।


ਹਰਿਆਣਾ ਦਾ ਹਿਸਾਰ ਸਭ ਤੋਂ ਠੰਢਾ


ਹਰਿਆਣਾ ਦਾ ਹਿਸਾਰ ਜ਼ਿਲ੍ਹਾ ਮੰਗਲਵਾਰ ਨੂੰ ਸਭ ਤੋਂ ਠੰਢਾ ਰਿਹਾ। ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਹਤਕ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ।


ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਦਾ ਕਹਿਣਾ ਹੈ ਕਿ ਅਗਲੇ 3 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਕਦੇ-ਕਦਾਈਂ ਹਲਕੇ ਬੱਦਲ ਆ ਸਕਦੇ ਹਨ। 12 ਅਤੇ 13 ਜਨਵਰੀ ਤੱਕ ਧੁੰਦ ਛਾਈ ਰਹੇਗੀ ਅਤੇ ਇਸ ਤੋਂ ਬਾਅਦ ਉੱਤਰ-ਪੱਛਮੀ ਹਵਾਵਾਂ ਚੱਲਣਗੀਆਂ, ਜਿਸ ਨਾਲ ਤਿੰਨਾਂ ਰਾਜਾਂ ਵਿੱਚ ਸੀਤ ਲਹਿਰ ਵਧੇਗੀ। ਇਹ ਸੀਜ਼ਨ 16 ਜਨਵਰੀ ਤੱਕ ਇਸੇ ਤਰ੍ਹਾਂ ਜਾਰੀ ਰਹੇਗਾ।


ਸਿਰਫ਼ ਕਣਕ ਲਈ ਹੀ ਫਾਇਦੇਮੰਦ


ਖੇਤੀਬਾੜੀ ਵਿਭਾਗ ਹਰਿਆਣਾ ਦੇ ਐਸਡੀਓ ਦਿਲਬਾਗ ਸਿੰਘ ਦਾ ਕਹਿਣਾ ਹੈ ਕਿ ਧੁੰਦ ਕਣਕ ਦੀ ਫ਼ਸਲ ਲਈ ਲਾਹੇਵੰਦ ਹੈ। ਆਲੂ, ਮਟਰ, ਸਰ੍ਹੋਂ, ਸਬਜ਼ੀਆਂ ਲਈ ਹਾਨੀਕਾਰਕ। ਇਸ ਨਾਲ ਟਮਾਟਰ ਦੇ ਬੂਟੇ, ਚਨੇ ਅਤੇ ਸਰ੍ਹੋਂ ਵੀ ਖਰਾਬ ਹੋ ਜਾਵੇਗੀ। ਉਧਰ ਸਰ੍ਹੋਂ ਪੱਕਣ ਦੀ ਕਗਾਰ 'ਤੇ ਹੈ। ਇਸ ਨਾਲ ਸਰ੍ਹੋਂ ਦੇ ਦਾਣੇ ਬਰੀਕ ਹੋਣਗੇ।



ਇਹ ਵੀ ਪੜ੍ਹੋ: Punjab Election 2022: ਨਵਜੋਤ ਸਿੰਘ ਸਿੱਧੂ ਨੇ ਚੋਣਾਂ ਤੋਂ ਪਹਿਲਾਂ ਮੁੜ ਸ਼ੁਰੂ ਕੀਤੀ ਬਗਾਵਤ, CM ਫੇਸ ਨੂੰ ਲੈ ਕੇ ਕਹਿ ਇਹ ਗੱਲ਼


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904