ਚੰਡੀਗੜ੍ਹ: ਉੱਤਰੀ ਭਾਰਤ ਅਤੇ ਉੱਤਰ-ਪੱਛਮੀ ਖੇਤਰਾਂ ਵਿੱਚ ਸ਼ੀਤ ਲਹਿਰ ਨੇ ਦਸਤਕ ਦੇ ਦਿੱਤੀ ਹੈ। ਵੈਸਟਰਨ ਡਿਸਟਰਬੈਂਸ ਦੀ ਗਤੀਵਿਧੀ ਕਾਰਨ ਜਿੱਥੇ ਇੱਕ ਪਾਸੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦਾ ਦੌਰ ਚੱਲ ਰਿਹਾ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਠੰਢੀਆਂ ਹਵਾਵਾਂ ਕਾਰਨ ਠੰਢ ਜਾਰੀ ਹੈ।
ਇਸ ਕੜੀ 'ਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਠੰਢ ਵਧ ਰਹੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹਫਤੇ ਦੇ ਅੰਤ ਤੱਕ ਪਾਰਾ ਡਿੱਗਣ ਨਾਲ ਲੋਕਾਂ ਦੀਆਂ ਮੁਸ਼ਕਲਾਂ 'ਚ ਵਾਧਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 19.8 ਡਿਗਰੀ ਘੱਟ ਅਤੇ ਘੱਟੋ-ਘੱਟ ਤਾਪਮਾਨ 8.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਉਧਰ ਮੌਸਮ ਵਿਭਾਗ ਨੇ ਵੀਰਵਾਰ ਸ਼ਾਮ ਤੱਕ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ ਪਰ ਖ਼ਬਰ ਲਿਖੇ ਜਾਣ ਤੱਕ ਮੌਸਮ ਵਿੱਚ ਅਜਿਹੀ ਕੋਈ ਤਬਦਿਲੀ ਨਜ਼ਰ ਨਹੀਂ ਆਈ। ਸ਼ਾਮ ਵੇਲੇ ਲੋਕ ਸਰਦੀ ਦੀ ਠੰਢ ਤੋਂ ਬਚਣ ਲਈ ਗਰਮ ਕੱਪੜਿਆਂ ਵਿੱਚ ਲੁੱਕਦੇ ਦੇਖੇ ਗਏ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਤੱਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਦਿਨ ਭਰ ਧੁੱਪ ਰਹਿਣ ਨਾਲ ਕੁਝ ਰਾਹਤ ਮਿਲ ਸਕਦੀ ਹੈ। ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਡਿੱਗਣ ਕਾਰਨ ਠੰਢ ਦਾ ਅਹਿਸਾਸ ਵਧੇਗਾ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਸੀ।
ਇਹ ਵੀ ਪੜ੍ਹੋ: Omicron in India: ਦੇਸ਼ 'ਚ ਓਮੀਕਰੋਨ ਦੇ ਕੇਸਾਂ ਦੀ ਗਿਣਤੀ 87 ਹੋਈ, ਕੇਂਦਰੀ ਗ੍ਰਹਿ ਸਕੱਤਰ ਨੇ ਕੀਤੀ ਮੀਟਿੰਗ ਦੀ ਸਮੀਖਿਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin