All India Weather Update: ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਕੜਾਕੇ ਦੀ ਠੰਢ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੌਰਾਨ ਸ਼ੁੱਕਰਵਾਰ ਨੂੰ ਮੌਸਮ ਵਿਭਾਗ ਨੇ ਕਿਹਾ ਕਿ ਸ਼ਨੀਵਾਰ ਨੂੰ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਮੌਸਮ 'ਚ ਬਦਲਾਅ ਹੋ ਸਕਦਾ ਹੈ। ਦਰਅਸਲ ਮੌਸਮ ਵਿਭਾਗ ਦਾ ਕਹਿਣਾ ਹੈ ਕਿ 22 ਜਨਵਰੀ ਤੋਂ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਵਿੱਚ ਮੀਂਹ, ਗੜੇਮਾਰੀ ਅਤੇ ਕੜਾਕੇ ਦੀ ਠੰਢ ਪੈਣ ਵਾਲੀ ਹੈ।
ਠੰਢ ਦਾ ਹਾਲ ਇਹ ਹੈ ਕਿ ਪਿਛਲੇ ਇੱਕ ਹਫ਼ਤੇ ਤੋਂ ਦਿੱਲੀ ਵਾਸੀਆਂ ਨੂੰ ਲਗਾਤਾਰ ਠੰਢ ਦਾ ਪ੍ਰਕੋਪ ਸਹਿਣ ਨੂੰ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਲੋਕ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰ ਰਹੇ ਹਨ। ਉਧਰ ਦੂਜੇ ਪਾਸੇ ਯੂਪੀ 'ਚ ਠੰਢ ਅਤੇ ਧੁੰਦ ਨੇ ਹਾਹਾਕਾਰ ਮਚਾ ਦਿੱਤੀ ਹੈ, ਉੱਥੇ ਹੀ ਬਿਹਾਰ ਦੇ ਲੋਕ ਸੀਤ ਲਹਿਰ ਨਾਲ ਕੰਬ ਰਹੇ ਹਨ। ਰਾਜਸਥਾਨ ਵਿੱਚ ਵੀ ਹੱਡ ਚਿਰਵੀਂ ਠੰਢ ਪੈ ਰਹੀ ਹੈ।
ਉੱਤਰੀ ਭਾਰਤ ਵਿੱਚ ਮੌਸਮ ਅਜਿਹਾ ਹੀ ਰਹੇਗਾ
ਮੌਸਮ ਵਿਭਾਗ ਮੁਤਾਬਕ, '22 ਜਨਵਰੀ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਮੱਧ ਪ੍ਰਦੇਸ਼ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ।' ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 22 ਅਤੇ 23 ਜਨਵਰੀ ਨੂੰ ਭਾਰੀ ਮੀਂਹ/ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।"
ਇਸ ਮਹੀਨੇ ਦੇ ਆਖਰ ਤੱਕ ਮੀਂਹ ਤੋਂ ਰਾਹਤ
ਇਸ ਤੋਂ ਬਾਅਦ ਇਸ ਮਹੀਨੇ ਦੇ ਅੰਤ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਜਾਂ ਬਰਫਬਾਰੀ ਦੀ ਕੋਈ ਵੱਡੀ ਘਟਨਾ ਹੋਣ ਦੀ ਸੰਭਾਵਨਾ ਨਹੀਂ ਹੈ। ਜ਼ਿਕਰਯੋਗ ਹੈ ਕਿ ਕਸ਼ਮੀਰ 'ਚ ਇਸ ਸਮੇਂ 40 ਦਿਨਾਂ ਤੋਂ ਤੇਜ਼ ਸਰਦੀ ਦਾ ਮੌਸਮ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨੂੰ ਸਥਾਨਕ ਭਾਸ਼ਾ 'ਚ ''ਚਿੱਲਾ-ਏ-ਕਲਾਂ'' ਕਿਹਾ ਜਾਂਦਾ ਹੈ ਅਤੇ ਇਹ 21 ਦਸੰਬਰ ਨੂੰ ਸ਼ੁਰੂ ਹੋਇਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin