(Source: ECI/ABP News/ABP Majha)
Weather Update: ਜਾਰੀ ਰਹੇਗੀ ਕੜਾਕੇ ਦੀ ਠੰਢ, ਦਿੱਲੀ ਸਮੇਤ ਪੰਜਾਬ ਹਰਿਆਣਾ 'ਚ ਮੀਂਹ
Weather News: ਭਾਰਤ ਦੇ ਮੌਸਮ ਵਿਭਾਗ ਦੇ ਅਨੁਸਾਰ, 2 ਤੋਂ 4 ਫਰਵਰੀ ਦੇ ਦੌਰਾਨ, ਉੱਤਰੀ ਪੱਛਮੀ ਭਾਰਤ ਵਿੱਚ ਮੀਂਹ ਦਾ ਦੌਰ ਰਹੇਗਾ। ਪੰਜਾਬ, ਹਰਿਆਣਾ ਵਿੱਚ ਠੰਢ ਦੇ ਦਿਨਾਂ ਦੀ ਸਥਿਤੀ ਰਹੇਗੀ ਅਤੇ ਉਸ ਤੋਂ ਬਾਅਦ ਇਹ ਖ਼ਤਮ ਹੋ ਜਾਵੇਗੀ।
Weather Forecast Today, 3 february 2022: ਫਿਲਹਾਲ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਐਨਸੀਆਰ ਵਿੱਚ ਮੌਸਮ ਨੇ ਹੁਣ ਤੋਂ ਕਰਵਟ ਲੈ ਲਈ ਹੈ। ਦੇਰ ਰਾਤ ਤੋਂ ਹੀ ਦਿੱਲੀ- ਐਨਸੀਆਰ ਸਮੇਤ ਪੰਜਾਬ-ਹਰਿਆਣਾ ਵਿੱਚ ਤੇਜ਼ ਹਵਾਵਾਂ ਦੇ ਨਾਲ ਬੱਦਲ ਗਰਜ ਰਹੇ ਹਨ।
ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਵੀਰਵਾਰ ਨੂੰ ਦਿੱਲੀ ਅਤੇ ਇਸ ਦੇ ਆਸਪਾਸ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਰਾਜਧਾਨੀ 'ਚ ਦਿਨ ਵੇਲੇ ਠੰਢ ਹੋਰ ਵਧ ਜਾਵੇਗੀ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿਨ ਵੇਲੇ ਸੰਘਣੇ ਬੱਦਲ ਛਾਏ ਰਹਿਣਗੇ। ਉੱਥੇ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ।
ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਸਕਾਈਮੇਟ ਵੈਦਰ ਮੁਤਾਬਕ ਚੱਕਰਵਾਤੀ ਚੱਕਰ ਪਾਕਿਸਤਾਨ ਦੇ ਕੇਂਦਰੀ ਹਿੱਸਿਆਂ ਅਤੇ ਪੰਜਾਬ ਅਤੇ ਉੱਤਰ-ਪੱਛਮੀ ਰਾਜਸਥਾਨ ਦੇ ਨਾਲ ਲੱਗਦੇ ਹਿੱਸੇ ਉੱਤੇ ਹੈ। ਇਸ ਦੇ ਨਾਲ ਹੀ ਅਰਬ ਸਾਗਰ ਤੋਂ ਆਉਣ ਵਾਲੀਆਂ ਨਮੀ ਵਾਲੀਆਂ ਹਵਾਵਾਂ ਵੀ ਇਲਾਕੇ ਨੂੰ ਨਮੀ ਦੇ ਰਹੀਆਂ ਹਨ। ਅਜਿਹੇ 'ਚ 3 ਫਰਵਰੀ ਨੂੰ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਉੱਤਰ ਜਾਂ ਉੱਤਰ-ਪੱਛਮੀ ਦਿਸ਼ਾ ਤੋਂ ਬਰਫੀਲੀਆਂ ਹਵਾਵਾਂ ਉੱਤਰ-ਪੱਛਮੀ ਭਾਰਤ ਵੱਲ ਆਉਣਗੀਆਂ, ਜੋ ਇੱਕ ਵਾਰ ਫਿਰ ਤਾਪਮਾਨ ਨੂੰ ਹੇਠਾਂ ਲਿਆਏਗੀ। ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਗੁਜਰਾਤ, ਪੱਛਮੀ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ 4 ਤੋਂ 7 ਫਰਵਰੀ ਦਰਮਿਆਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਭਾਰਤ ਦੇ ਮੌਸਮ ਵਿਭਾਗ ਦੇ ਫਰਵਰੀ ਲਈ ਬਾਰਸ਼ ਅਤੇ ਤਾਪਮਾਨ ਦੇ ਮਾਸਿਕ ਪੂਰਵ ਅਨੁਮਾਨ ਦੇ ਅਨੁਸਾਰ, ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਨੂੰ ਛੱਡ ਕੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਜਾਂ ਆਮ ਨਾਲੋਂ ਘੱਟ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਕਿਹਾ, ਫਰਵਰੀ 2022 ਵਿੱਚ ਉੱਤਰ-ਪੂਰਬੀ ਭਾਰਤ ਦੇ ਪੂਰਬੀ ਹਿੱਸੇ, ਦੱਖਣੀ ਪ੍ਰਾਇਦੀਪ ਭਾਰਤ ਅਤੇ ਮੱਧ ਭਾਰਤ ਦੇ ਦੱਖਣ-ਪੂਰਬੀ ਹਿੱਸੇ ਨੂੰ ਛੱਡ ਕੇ, ਜਿੱਥੇ ਘੱਟੋ-ਘੱਟ ਤਾਪਮਾਨ ਆਮ ਜਾਂ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: RBI 'ਚ ਨੌਕਰੀ ਹਾਸਲ ਕਰਨ ਦਾ ਸੁਨਹਿਰੀ ਮੌਕਾ, ਇੱਥੇ ਵੇਖੋ ਅਰਜ਼ੀ ਅਤੇ ਪ੍ਰੀਖਿਆ ਨਾਲ ਸਬੰਧੀ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin