Weather Update: ਦਿੱਲੀ-NCR 'ਚ ਵਧੇਗੀ ਠੰਢ, ਪਹਾੜਾਂ 'ਚ ਗੜ੍ਹੇਮਾਰੀ ਦੀ ਸੰਭਾਵਨਾ, ਜਾਣੋ ਦੇਸ਼ ਭਰ 'ਚ ਮੌਸਮ ਦਾ ਮਿਜਾਜ਼
Weather Update: ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿੱਚ ਦਿੱਲੀ-NCR ਵਿੱਚ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਇਸ ਹਫ਼ਤੇ ਤੋਂ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆਵੇਗੀ।
Weather Update: ਦੇਸ਼ ਵਿੱਚ ਪਹਾੜੀ ਇਲਾਕਿਆਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿੱਚ ਵੀ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ, ਜਿਸ ਦਾ ਕਾਰਨ ਪੱਛਮੀ ਗੜਬੜੀ ਮੰਨਿਆ ਜਾ ਰਿਹਾ ਹੈ। ਬੀਤੇ ਦਿਨ ਬੱਦਲ ਛਾਏ ਰਹੇ ਤੇ ਕਈ ਥਾਵਾਂ ’ਤੇ ਠੰਢ ਵੀ ਰਹੀ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 24 ਘੰਟਿਆਂ ਵਿੱਚ ਦਿੱਲੀ-ਐਨਸੀਆਰ ਵਿੱਚ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਇਸ ਹਫ਼ਤੇ ਤੋਂ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆਵੇਗੀ।
10 ਦਸੰਬਰ ਤੋਂ ਆਵੇਗੀ ਤਾਪਮਾਨ ਵਿੱਚ ਗਿਰਾਵਟ
ਸਕਾਈਮੇਟ ਮੌਸਮ ਦੇ ਮੁੱਖ ਮੌਸਮ ਵਿਗਿਆਨੀ ਮਹਲੇ ਪਲਾਵਤ ਮੁਤਾਬਕ, ਪੱਛਮੀ ਗੜਬੜੀ ਕਾਰਨ ਪਿਛਲੇ ਦਿਨ ਮੀਂਹ ਪੈਣ ਦੀ ਸੰਭਾਵਨਾ ਸੀ ਜੋ ਪਹਾੜੀ ਖੇਤਰਾਂ ਵਿੱਚ ਦੇਖੀ ਗਈ ਸੀ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਜ਼ਿਆਦਾਤਰ ਬੱਦਲ ਛਾਏ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ 8 ਤੇ 9 ਦਸੰਬਰ ਨੂੰ ਮੁੜ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਪਰ 10 ਦਸੰਬਰ ਤੋਂ ਦਿੱਲੀ-ਐਨਸੀਆਰ 'ਚ ਮੌਸਮ 'ਚ ਪੂਰੀ ਤਰ੍ਹਾਂ ਬਦਲਾਅ ਦੇਖਣ ਨੂੰ ਮਿਲੇਗਾ। ਉੱਤਰੀ ਦਿਸ਼ਾ ਤੋਂ ਆ ਰਹੀ ਠੰਢ ਨਾਲ ਦਿੱਲੀ 'ਚ ਠੰਢ ਵਧੇਗੀ, ਜਿਸ ਤੋਂ ਬਾਅਦ ਤਾਪਮਾਨ 'ਚ ਲਗਾਤਾਰ ਗਿਰਾਵਟ ਆਵੇਗੀ।
ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਹਵਾ ਵਿੱਚ ਨਮੀ ਦਾ ਪੱਧਰ 54 ਤੋਂ 95 ਤੱਕ ਦੇਖਿਆ ਗਿਆ, ਜਿਸ ਕਾਰਨ ਲੋਕਾਂ ਨੂੰ ਧੁੰਦ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 25 ਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਵਿਭਾਗ ਦਾ ਕਹਿਣਾ ਹੈ ਕਿ ਹਫਤੇ ਦੇ ਅੰਤ ਤੱਕ ਤਾਪਮਾਨ 'ਚ ਭਾਰੀ ਗਿਰਾਵਟ ਆ ਸਕਦੀ ਹੈ ਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਮਸੂਰੀ 'ਚ ਗੜੇਮਾਰੀ ਕਾਰਨ ਤਾਪਮਾਨ 'ਚ ਗਿਰਾਵਟ ਦਰਜ
ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ 'ਚ ਬੀਤੇ ਦਿਨ ਕਈ ਇਲਾਕਿਆਂ 'ਚ ਹਲਕੀ ਬਾਰਸ਼ ਹੋਈ। ਇਸ ਦੇ ਨਾਲ ਹੀ ਮਸੂਰੀ 'ਚ ਵੀ ਗੜੇਮਾਰੀ ਦੇਖਣ ਨੂੰ ਮਿਲੀ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਵਿਭਾਗ ਦਾ ਮੰਨਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਵੀ ਠੰਢ ਦਾ ਅਹਿਸਾਸ ਹੋ ਸਕਦਾ ਹੈ।
ਇਹ ਵੀ ਪੜ੍ਹੋ: Twitter Audio Messages ਨੂੰ ਕਿਵੇਂ Tweetਕਰਨਾ ਹੈ, ਜਾਣੋ ਪੂਰੀ ਪ੍ਰਕਿਰਿਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin