Weather Updates : ਦੇਸ਼ 'ਚ ਪਿਛਲੇ ਕਈ ਦਿਨਾਂ ਤੋਂ ਮੌਸਮ ਦਾ ਮਿਜ਼ਾਜ ਵਿਗੜਿਆ ਹੋਇਆ ਹੈ। ਜੰਮੂ-ਕਸ਼ਮੀਰ,ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਕਈ ਇਲਾਕਿਆਂ 'ਚ ਜਿੱਥੇ ਬਰਫਬਾਰੀ ਜਾਰੀ ਹੈ,ਉਥੇ ਹੀ ਦੂਜੇ ਪਾਸੇ ਪੰਜਾਬ,ਹਰਿਆਣਾ ਅਤੇ ਦਿੱਲੀ-ਐੱਨਸੀਆਰ ਸਮੇਤ ਪੂਰੇ ਉੱਤਰੀ ਭਾਰਤ 'ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ 3-4 ਦਿਨਾਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਸਾਰਾ ਦਿਨ ਬੱਦਲਵਾਈ ਰਹੇਗੀ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਨਾਲ ਲੋਕਾਂ ਨੂੰ ਪਰੇਸ਼ਾੀਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਦੇ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ।







 


 


 


 


 


 


ਅੱਜ ਮੌਸਮ ਕਿਹੋ ਜਿਹਾ ਰਹੇਗਾ


ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਅਲੱਗ-ਥਲੱਗ ਭਾਰੀ ਮੀਂਹ ਪੈ ਸਕਦਾ ਹੈ ਤੇ ਉੱਤਰਾਖੰਡ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ ਵਿਚ ਮੀਂਹ ਦੀਆਂ ਗਤੀਵਿਧੀਆਂ ਵਿਚ ਕਮੀ ਆਈ ਹੈ। ਜ਼ਿਕਰਯੋਗ ਹੈ ਕਿ ਕਈ ਇਲਾਕਿਆਂ 'ਚ ਸੰਘਣੀ ਧੁੰਦ ਪੈਣ ਦੀ ਅੰਦਾਜ਼ਾ ਲਾਇਆ ਜਾ ਰਿਹਾ ਹੈ। 


ਕਸ਼ਮੀਰ 'ਚ ਅਗਲੇ 12 ਘੰਟਿਆਂ ਲਈ ਰੇਂਜ ਅਲਰਟ ਜਾਰੀ


ਕਸ਼ਮੀਰ 'ਚ ਭਾਰੀ ਬਰਫ਼ਬਾਰੀ ਕਾਰਨ ਸਥਾਨਕ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਫਬਾਰੀ ਨੇ ਜ਼ਿਆਦਾਤਰ ਇਲਾਕਿਆਂ 'ਚ ਹਫੜਾ-ਦਫੜੀ ਮਚਾ ਦਿੱਤੀ ਹੈਜਿਸ ਕਾਰਨ ਲੋਕ ਘਰਾਂ 'ਚ ਹੀ ਕੈਦ ਹੋ ਕੇ ਰਹਿ ਗਏ ਹਨ। ਸੜਕਾਂ ਬਰਫ਼ ਨਾਲ ਢੱਕੀਆਂ ਹੋਈਆਂ ਹਨ। ਘਰੋਂ ਨਿਕਲਣਾ ਔਖਾ ਹੋ ਰਿਹਾ ਹੈ। ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਨੇ ਅਗਲੇ 12 ਘੰਟਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਹੋਣ ਕਾਰਨ ਲੋਕਾਂ ਨੂੰ ਕੜੀ ਮੁਸ਼ਕੱਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904