Punjab Weather Report: ਪੰਜਾਬ 'ਚ ਗਰਮੀ ਦਾ ਕਹਿਰ ਵਧ ਗਿਆ ਹੈ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਤੋਂ 43 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਫਰੀਦਕੋਟ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਅੰਦਰ ਗਰਮੀ ਦਾ ਕਹਿਰ ਹੋਰ ਵਧੇਗਾ।


ਇਹ ਵੀ ਪੜ੍ਹੋ : ਕੌਣ ਬਣੇਗਾ ਜਲੰਧਰ ਦਾ ਸਿਕੰਦਰ? ਅੱਜ ਆਵੇਗਾ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਨਤੀਜਾ



ਦੂਜੇ ਪਾਸੇ ਹਰਿਆਣਾ ਵਿੱਚ ਸ਼ੁੱਕਰਵਾਰ ਨੂੰ 15 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਚਲਾ ਗਿਆ। ਫਰੀਦਾਬਾਦ ਵਿੱਚ ਸਭ ਤੋਂ ਵੱਧ 44.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਵੱਧ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਅਗਲੇ ਦੋ ਦਿਨਾਂ 'ਚ ਤਾਪਮਾਨ 'ਚ ਵਾਧਾ ਹੋਵੇਗਾ। ਸ਼ੁੱਕਰਵਾਰ ਨੂੰ ਰਾਜਸਥਾਨ ਦਾ ਬਾਂਸਵਾੜਾ ਦੇਸ਼ ਦਾ ਹੀ ਨਹੀਂ ਦੁਨੀਆ ਦਾ ਸਭ ਤੋਂ ਗਰਮ ਇਲਾਕਾ ਰਿਹਾ। ਇੱਥੇ ਤਾਪਮਾਨ 47 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ : ਪੰਜਾਬ ਪੁਲਿਸ ਮੁਲਾਜ਼ਮ ਦੇ ਘਰ ਹੀ ਵੱਜਿਆ ਦਿਨ-ਦਿਹਾੜੇ ਡਾਕਾ, ਔਰਤਾਂ ਤੇ ਬੱਚਿਆਂ ਨੂੰ ਬਣਾਇਆ ਬੰਧਕ, ਲੁਟੇਰੇ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ

ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਨੇ ਦੱਸੇ ਉਪਾਅ

ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਨੇ ਦੱਸੇ ਉਪਾਅ, ਲੂ ਲਗਣ ਦੇ ਲੱਛਣ ਵੀ ਹਨ। ਜੇ ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋਵੇ ਤੇ ਅਜਿਹੀ ਸਥਿਤੀ ਵਿੱਚ ਬੋਲਣ ਵਿੱਚ ਦਿੱਕਤ ਆ ਜਾਂਦੀ ਹੈ। ਬੇਚੈਨੀ, ਮਾਨਸਿਕ ਸੰਤੁਲਨ, ਹੀਟਸਟ੍ਰੋਕ ਦੇ ਲੱਛਣਾਂ ਵਿੱਚ ਚਿੜਚਿੜਾਪਨ, ਗਰਮ-ਲਾਲ ਤੇ ਖੁਸ਼ਕ ਚਮੜੀ, ਸਿਰ ਦਰਦ, ਚੱਕਰ ਆਉਣੇ, ਮਾਸਪੇਸ਼ੀਆਂ ਦੀ ਕਮਜ਼ੋਰੀ ਜਾਂ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਕੜਵੱਲ, ਉਲਟੀਆਂ, ਤੇਜ਼ ਧੜਕਣ, ਸਾਹ ਲੈਣ ਵਿੱਚ ਮੁਸ਼ਕਲ ਆਦਿ ਸ਼ਾਮਲ ਹਨ।

ਅਜਿਹੇ ਲੱਛਣ ਦੇਖਣ 'ਤੇ ਇਲਾਜ ਲਈ ਨਜ਼ਦੀਕੀ ਸਿਹਤ ਕੇਂਦਰ ਜਾਣਾ ਚਾਹੀਦਾ ਹੈ। ਜੇ ਸੰਭਵ ਹੋਵੇ, ਤਾਂ ਬਾਹਰੀ ਕੰਮ ਦਿਨ ਦੇ ਠੰਢੇ ਘੰਟਿਆਂ ਵਿੱਚ ਸਵੇਰੇ ਜਾਂ ਸ਼ਾਮ ਨੂੰ ਕੀਤਾ ਜਾਣਾ ਚਾਹੀਦਾ ਹੈ। ਧੁੱਪ 'ਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

• ਪਿਆਸ ਨਾ ਹੋਣ 'ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ 'ਤੇ ਹਨ, ਉਨ੍ਹਾਂ ਨੂੰ ਆਪਣੇ ਪਾਣੀ ਦੀ ਮਾਤਰਾ ਵਧਾਉਣ ਬਾਰੇ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ।
• ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਫੁਲ ਸਲੀਵ ਕੱਪੜੇ ਪਾਓ। ਗਰਮੀਆਂ ਵਿੱਚ ਹੀ ਸੂਤੀ ਕੱਪੜੇ ਪਹਿਨਣ ਦੀ ਕੋਸ਼ਿਸ਼ ਕਰੋ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਸਕਾਰਫ਼ ਦੀ ਵਰਤੋਂ ਕਰੋ।
• ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ, ਸੰਤਰਾ, ਅੰਗੂਰ, ਖੀਰਾ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਸੇਵਨ ਨੂੰ ਵਧਾਓ।
 • ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸ ਕਰੀਮ ਲਾਓ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮੇ ਪਾਓ। ਭੋਜਨ ਘੱਟ ਖਾਓ ਅਤੇ ਵਾਰ-ਵਾਰ ਖਾਓ।
• ਪਿਆਜ਼ ਦਾ ਸਲਾਦ ਅਤੇ ਕੱਚੇ ਅੰਬ ਨੂੰ ਨਮਕ ਅਤੇ ਜੀਰੇ ਦੇ ਨਾਲ ਖਾਣ ਨਾਲ ਹੀਟ ਸਟ੍ਰੋਕ ਤੋਂ ਬਚਿਆ ਜਾ ਸਕਦਾ ਹੈ।
• ਦੁਪਹਿਰ 12 ਵਜੇ ਤੋਂ 3 ਵਜੇ ਤੱਕ ਧੁੱਪ ਵਿਚ ਜਾਣ ਤੋਂ ਬਚੋ।
• ਗਰਮ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖੋ।
• ਅਲਕੋਹਲ, ਚਾਹ, ਕੌਫੀ ਅਤੇ ਕਾਰਬੋਨੇਟਿਡ ਅਤੇ ਬਹੁਤ ਜ਼ਿਆਦਾ ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਉਹ ਅਸਲ ਵਿੱਚ ਸਰੀਰ ਦੇ ਤਰਲ ਨੂੰ ਘਟਾਉਂਦੇ ਹਨ।
• ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ।
• ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨ ਵਿੱਚ ਨਾ ਛੱਡੋ।