All India Weather Update : ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਹਾਲਾਂਕਿ, ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕੁਝ ਸੂਬੇ ਇਸ ਤੋਂ ਵਾਂਝੇ ਹਨ ਤੇ ਗਰਮੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ, ਮੌਸਮ ਵਿਭਾਗ ਦੀ 11 ਜੁਲਾਈ ਦੀ ਭਵਿੱਖਬਾਣੀ ਇਨ੍ਹਾਂ ਸੂਬਿਆਂ ਲਈ ਵੀ ਚੰਗੀ ਖ਼ਬਰ ਲੈ ਕੇ ਆਈ ਹੈ। ਆਈਐਮਡੀ ਦੇ ਅਨੁਸਾਰ, ਦੱਖਣ-ਪੱਛਮੀ ਰਾਜਸਥਾਨ ਅਤੇ ਦੱਖਣੀ ਪਾਕਿਸਤਾਨ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਚੱਕਰਵਾਤੀ ਚੱਕਰ ਦਾ ਇੱਕ ਖੇਤਰ ਜਾਰੀ ਹੈ।

Continues below advertisement


ਮੌਸਮ ਵਿਭਾਗ (IMD) ਵੱਲੋਂ ਜਾਰੀ ਚਿਤਾਵਨੀ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਮੌਨਸੂਨ ਤਬਾਹੀ ਮਚਾਉਣ ਵਾਲਾ ਹੈ। ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ, ਤੇਲੰਗਾਨਾ, ਗੁਜਰਾਤ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਐਤਵਾਰ ਯਾਨੀ 10 ਜੁਲਾਈ ਨੂੰ ਜੰਮੂ-ਕਸ਼ਮੀਰ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।


ਸਕਾਈਮੇਟ ਮੌਸਮ ਅਨੁਸਾਰ, ਅੱਜ ਉੱਤਰਾਖੰਡ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਕ ਜਾਂ ਦੋ ਭਾਰੀ ਸਪੈਲਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।


16 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅਲਰਟ ਜਾਰੀ


13 ਜੁਲਾਈ ਤਕ ਅਗਲੇ ਪੰਜ ਦਿਨਾਂ ਵਿੱਚ ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਗੁਜਰਾਤ, ਕੇਰਲ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਜੰਮੂ ਅਤੇ ਕਸ਼ਮੀਰ ਵਿੱਚ 10 ਜੁਲਾਈ ਨੂੰ, ਹਿਮਾਚਲ ਪ੍ਰਦੇਸ਼ ਵਿੱਚ 11 ਅਤੇ 12 ਜੁਲਾਈ ਅਤੇ ਉੱਤਰਾਖੰਡ ਵਿੱਚ 11 ਅਤੇ 12 ਜੁਲਾਈ ਨੂੰ ਗਰਜ ਅਤੇ ਬਿਜਲੀ ਦੇ ਨਾਲ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਦਿੱਲੀ ਐਨਸੀਆਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਉੱਤਰਾਖੰਡ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇੱਕ ਜਾਂ ਦੋ ਭਾਰੀ ਛਿੱਟਿਆਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਗੁਜਰਾਤ, ਕੋਂਕਣ ਅਤੇ ਗੋਆ, ਕਰਨਾਟਕ, ਵਿਦਰਭ ਦੇ ਕੁਝ ਹਿੱਸਿਆਂ, ਮਰਾਠਵਾੜਾ, ਦੱਖਣੀ ਮੱਧ ਮਹਾਰਾਸ਼ਟਰ, ਉੱਤਰੀ ਅੰਦਰੂਨੀ ਕਰਨਾਟਕ, ਤੇਲੰਗਾਨਾ, ਦੱਖਣੀ ਛੱਤੀਸਗੜ੍ਹ, ਦੱਖਣੀ ਮੱਧ ਪ੍ਰਦੇਸ਼ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।


ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਭਵਿੱਖਬਾਣੀ


ਰਾਜਸਥਾਨ, ਮੱਧ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਉੜੀਸਾ, ਗੰਗਾ ਪੱਛਮੀ ਬੰਗਾਲ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਲਕਸ਼ਦੀਪ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ, ਦੱਖਣੀ ਅੰਦਰੂਨੀ ਕਰਨਾਟਕ, ਝਾਰਖੰਡ, ਉੱਤਰ-ਪੂਰਬੀ ਭਾਰਤ ਦੇ ਬਾਕੀ ਹਿੱਸਿਆਂ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।