Weather Update Today: ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੂਰਾ ਉੱਤਰ-ਪੱਛਮੀ ਭਾਰਤ ਸੀਤ ਲਹਿਰ ਦੀ ਲਪੇਟ 'ਚ ਹੈ। ਹਾਲਾਂਕਿ, ਭਾਰਤ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਕਿਹਾ ਕਿ 5 ਜਨਵਰੀ, 2022 ਤੱਕ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕਾਂ ਨੂੰ ਸੀਤ ਲਹਿਰ ਤੋਂ ਰਾਹਤ ਮਿਲੇਗੀ। ਜਿਸ ਕਾਰਨ ਆਉਣ ਵਾਲੇ ਕੁਝ ਦਿਨਾਂ 'ਚ ਰਾਜਧਾਨੀ ਦਿੱਲੀ ਨੂੰ ਵੀ ਵਧਦੀ ਠੰਢ ਤੋਂ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਸ਼ੁੱਕਰਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਗੰਭੀਰ' ਸ਼੍ਰੇਣੀ 'ਚ ਰਹੀ। ਜ਼ਹਿਰੀਲੀ ਹਵਾ ਦੇ ਮੱਦੇਨਜ਼ਰ ਮਾਹਿਰਾਂ ਨੇ ਲੋਕਾਂ ਨੂੰ ਛੁੱਟੀਆਂ ਦੌਰਾਨ ਘਰ ਤੋਂ ਘੱਟ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।
ਦੱਸ ਦਈਏ ਕਿ ਜ਼ੀਰੋ ਅਤੇ 50 ਦੇ ਵਿਚਕਾਰ ਇੱਕ AQI ਨੂੰ 'ਚੰਗਾ', 51 ਅਤੇ 100 ਨੂੰ 'ਤਸੱਲੀਬਖਸ਼', 101 ਅਤੇ 200 ਨੂੰ 'ਦਰਮਿਆਨੀ', 201 ਅਤੇ 300 ਨੂੰ 'ਖ਼ਰਾਬ', 301 ਅਤੇ 400 ਨੂੰ 'ਬਹੁਤ ਖ਼ਰਾਬ' ਅਤੇ 401 ਅਤੇ 500 ਨੂੰ 'ਗੰਭੀਰ' ਮੰਨਿਆ ਜਾਂਦਾ ਹੈ।
ਹਾਲਾਂਕਿ 5 ਜਨਵਰੀ ਤੱਕ ਤਾਂ ਠੰਢ ਰਾਹਤ ਹੈ ਪਰ ਮੌਸਮ ਵਿਭਾਗ ਦਾ ਮੰਨਣਾ ਹੈ ਕਿ ਕੁਝ ਦਿਨਾਂ ਬਾਅਦ ਹੀ ਸੀਤ ਲਹਿਰ ਦਾ ਦੂਜਾ ਦੌਰ ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਨੇ 27 ਦਸੰਬਰ ਨੂੰ ਦੇਸ਼ ਦੇ ਕੁਝ ਸੂਬਿਆਂ ਵਿੱਚ ਬੱਦਲਵਾਈ ਰਹਿਣ ਦੀ ਵੀ ਭਵਿੱਖਬਾਣੀ ਕੀਤੀ ਹੈ। ਦਰਅਸਲ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 28, 29 ਅਤੇ 30 ਦਸੰਬਰ ਨੂੰ ਝਾਰਖੰਡ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧਾ
ਇਸ ਦੇ ਨਾਲ ਹੀ ਕੌਮੀ ਰਾਜਧਾਨੀ ਦੇ ਮੌਸਮ ਦੇ ਪੈਟਰਨ ਬਾਰੇ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚ ਧੁੰਦ ਬਣੀ ਰਹੇਗੀ। ਆਈਐਮਡੀ ਅਧਿਕਾਰੀਆਂ ਨੇ ਕਿਹਾ, "ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚ ਮੱਧਮ ਤੋਂ ਘੱਟ ਧੁੰਦ ਪੈਣ ਦੀ ਸੰਭਾਵਨਾ ਹੈ।" ਰਾਸ਼ਟਰੀ ਰਾਜਧਾਨੀ 'ਚ ਸ਼ੁੱਕਰਵਾਰ ਦੀ ਸਵੇਰ ਠੰਢੀ ਰਹੀ ਕਿਉਂਕਿ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇੱਕ ਡਿਗਰੀ ਘੱਟ ਹੈ।
ਜੰਮੂ-ਕਸ਼ਮੀਰ 'ਚ ਹੋ ਸਕਦੀ ਹੈ ਬਰਫਬਾਰੀ
ਕ੍ਰਿਸਮਸ ਅਤੇ ਨਵੇਂ ਸਾਲ 'ਤੇ ਜੰਮੂ-ਕਸ਼ਮੀਰ 'ਚ ਬਰਫਬਾਰੀ ਦੇਖੀ ਜਾ ਸਕਦੀ ਹੈ। ਆਈਐਮਡੀ ਦੇ ਸ੍ਰੀਨਗਰ ਕੇਂਦਰ ਨੇ ਕਿਹਾ ਕਿ 25 ਦਸੰਬਰ ਯਾਨੀ ਅੱਜ ਕੁਝ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ, ਪਰ ਕੱਲ੍ਹ ਯਾਨੀ 26 ਦਸੰਬਰ ਨੂੰ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/