ਪੜਚੋਲ ਕਰੋ

Weather Update : ਇਨ੍ਹਾਂ ਰਾਜਾਂ 'ਚ ਗੜਿਆਂ ਦੇ ਨਾਲ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਵਿਭਾਗ ਦਾ ਕੀ ਹੈ ਤਾਜ਼ਾ ਅਪਡੇਟ

IMD Weather Update : ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਜ਼ਿਆਦਾਤਰ ਰਾਜਾਂ ਵਿੱਚ ਬਰਸਾਤ ਦਾ ਦੌਰ ਜਾਰੀ ਹੈ। ਭਾਰੀ ਮੀਂਹ ਦੇ ਨਾਲ-ਨਾਲ ਦੇਸ਼ ਦੇ ਕਈ ਇਲਾਕਿਆਂ 'ਚ ਗੜੇ ਪਏ ਅਤੇ ਕਈ ਥਾਵਾਂ 'ਤੇ ਕਾਲੇ ਬੱਦਲ ਛਾ ਗਏ।

IMD Weather Update : ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਜ਼ਿਆਦਾਤਰ ਰਾਜਾਂ ਵਿੱਚ ਬਰਸਾਤ ਦਾ ਦੌਰ ਜਾਰੀ ਹੈ। ਭਾਰੀ ਮੀਂਹ ਦੇ ਨਾਲ-ਨਾਲ ਦੇਸ਼ ਦੇ ਕਈ ਇਲਾਕਿਆਂ 'ਚ ਗੜੇ ਪਏ ਅਤੇ ਕਈ ਥਾਵਾਂ 'ਤੇ ਕਾਲੇ ਬੱਦਲ ਛਾ ਗਏ। ਇਸ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ ਕਿਉਂਕਿ ਪੱਕੀ ਫ਼ਸਲ ਦੀ ਵਾਢੀ ਦਾ ਸਮਾਂ ਨੇੜੇ ਹੈ। ਮੌਸਮ ਵਿਭਾਗ ਮੁਤਾਬਕ ਇਹ ਮੀਂਹ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਵਾਲਾ ਹੈ।

ਮੌਸਮ ਵਿਭਾਗ ਮੁਤਾਬਕ ਉੱਤਰੀ-ਪੱਛਮੀ, ਪੂਰਬੀ ਭਾਰਤ 'ਚ ਮੀਂਹ ਅਤੇ ਗੜੇਮਾਰੀ 20 ਮਾਰਚ ਨੂੰ ਵੀ ਜਾਰੀ ਰਹੇਗੀ। ਇਸ ਤੋਂ ਇਲਾਵਾ ਮੱਧ, ਪੱਛਮ ਅਤੇ ਦੱਖਣੀ ਭਾਰਤ ਵਿੱਚ ਵੀ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਉੱਤਰ ਪੂਰਬ ਦੇ ਰਾਜਾਂ ਵਿੱਚ 19 ਤੋਂ 21 ਮਾਰਚ ਤੱਕ ਮੀਂਹ ਦਾ ਅਲਰਟ ਹੈ।

ਯੂਪੀ ਸਮੇਤ ਇਨ੍ਹਾਂ ਰਾਜਾਂ ਵਿੱਚ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਆਪਣੀ ਪ੍ਰੈਸ ਰਿਲੀਜ਼ ਵਿੱਚ ਦੱਸਿਆ ਹੈ ਕਿ ਪੱਛਮੀ ਹਿਮਾਲੀਅਨ ਖੇਤਰ ਤੋਂ ਇਲਾਵਾ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ 19 ਤੋਂ 20 ਮਾਰਚ ਦਰਮਿਆਨ ਗਰਜ਼-ਤੂਫ਼ਾਨ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ ਵਿੱਚ 19 ਅਤੇ 21 ਮਾਰਚ ਨੂੰ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਵਿੱਚ 19 ਮਾਰਚ ਨੂੰ, ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ 19 ਅਤੇ 20 ਮਾਰਚ ਨੂੰ ਮੀਂਹ ਅਤੇ ਗੜੇਮਾਰੀ ਹੋਵੇਗੀ। ਦੂਜੇ ਪਾਸੇ ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਵਿੱਚ 20 ਮਾਰਚ ਨੂੰ ਮੀਂਹ ਤੇ ਹਨੇਰੀ ਤੋਂ ਇਲਾਵਾ ਗੜੇਮਾਰੀ ਦੀ ਸੰਭਾਵਨਾ ਹੈ।
 
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਪੰਜਾਬ ਪੁਲਿਸ , ਅੰਮ੍ਰਿਤਪਾਲ ਭਗੌੜਾ ਕਰਾਰ

ਬੀਤੇ ਦਿਨ ਦਾ ਮੌਸਮ ਕਿਹੋ ਜਿਹਾ ਸੀ

ਪਿਛਲੇ 24 ਘੰਟਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਬਾਰਿਸ਼ ਹੋਈ। ਉੜੀਸਾ, ਬਿਹਾਰ, ਹਰਿਆਣਾ, ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਵਿੱਚ ਭਾਰੀ ਮੀਂਹ ਦੇਖਿਆ ਗਿਆ। ਜਦੋਂ ਕਿ ਇਨ੍ਹਾਂ ਰਾਜਾਂ ਦੇ ਨਾਲ-ਨਾਲ ਰਾਇਲਸੀਮਾ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ ਵੀ ਗੜੇਮਾਰੀ ਹੋਈ।
 
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵਰਿੰਦਰ ਸਿੰਘ ਖਾਲਸਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ

ਜੇਕਰ ਦੱਖਣ ਭਾਰਤ ਦੀ ਗੱਲ ਕਰੀਏ ਤਾਂ ਉੱਤਰੀ ਅੰਦਰੂਨੀ ਤਾਮਿਲਨਾਡੂ ਅਤੇ ਕੇਰਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਬੀ ਭਾਰਤ ਦੇ ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ ਵਿੱਚ 19-23 ਮਾਰਚ ਨੂੰ ਦਰਮਿਆਨੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼, ਸਿੱਕਮ, ਅਸਾਮ, ਮੇਘਾਲਿਆ ਅਤੇ ਨਾਗਾਲੈਂਡ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 19 ਤੋਂ 21 ਮਾਰਚ ਦਰਮਿਆਨ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget