Weather Today : ਠੰਡ 'ਚ ਬਰਸਾਤ ਬਣੀ ਆਫ਼ਤ ! ਦਿੱਲੀ ਸਮੇਤ ਇਹਨਾਂ ਰਾਜਾਂ 'ਚ ਮੀਂਹ ਦਾ ਅਲਰਟ , ਇੱਥੇ ਪੜ੍ਹੋ IMD ਦਾ ਤਾਜ਼ਾ ਅਪਡੇਟ
Weather Forecast Today : ਦੇਸ਼ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਠੰਡ ਦੇ ਵਿਚਕਾਰ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਬਾਰਿਸ਼ ਹੋ ਰਹੀ ਹੈ। ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਦੇਰ ਰਾਤ ਹੋਈ ਬਾਰਿਸ਼ ਕਾਰਨ ਮੌਸਮ ਠੰਡਾ ਹੋ ਗਿਆ ਹੈ।
Weather Forecast Today : ਦੇਸ਼ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਠੰਡ ਦੇ ਵਿਚਕਾਰ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਬਾਰਿਸ਼ ਹੋ ਰਹੀ ਹੈ। ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਦੇਰ ਰਾਤ ਹੋਈ ਬਾਰਿਸ਼ ਕਾਰਨ ਮੌਸਮ ਠੰਡਾ ਹੋ ਗਿਆ ਹੈ। ਮੌਸਮ ਵਿਭਾਗ (IMD) ਨੇ ਦੇਰ ਰਾਤ ਦੱਸਿਆ ਕਿ ਰਾਜਧਾਨੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਆਈਐਮਡੀ ਮੁਤਾਬਕ ਯਮੁਨਾਨਗਰ, ਕੋਸਲੀ, ਸੋਹਾਣਾ, ਰੇਵਾੜੀ, ਪਲਵਲ, ਬਾਵਲ, ਨੂਹ, ਔਰੰਗਾਬਾਦ, ਹੋਡਲ (ਹਰਿਆਣਾ) ਸਹਾਰਨਪੁਰ, ਗੰਗੋਹ, ਸ਼ਾਮਲੀ, ਮੁਜ਼ੱਫਰਨਗਰ, ਕੰਧਲਾ, ਖਤੌਲੀ, ਸਕੋਟੀ ਟਾਂਡਾ ਅਤੇ ਆਸਪਾਸ ਦੇ ਇਲਾਕੇ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਰਾਜਸਥਾਨ 'ਚ ਪੱਛਮੀ ਗੜਬੜੀ ਲਗਾਤਾਰ ਸਰਗਰਮ ਹੈ। ਇਸ ਦਾ ਪ੍ਰਭਾਵ ਮੰਗਲਵਾਰ ਤੱਕ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਉਨ੍ਹਾਂ ਇਲਾਕਿਆਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੰਦਾ ਹੈ ,ਜਿੱਥੇ ਅਕਸਰ ਪਾਣੀ ਭਰਨ ਦੀ ਸਮੱਸਿਆ ਰਹਿੰਦੀ ਹੈ।
ਇਹ ਵੀ ਪੜ੍ਹੋ : ਭਾਰੀ ਮੀਂਹ 'ਚ ਵੀ ਬਟਾਲਾ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ , ਆਪਣੀਆਂ ਮੰਗਾਂ ਨੂੰ ਲੈ ਕੇ ਬਟਾਲਾ -ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਕੀਤਾ ਜਾਮ
ਇਨ੍ਹਾਂ ਇਲਾਕਿਆਂ 'ਚ ਮੀਂਹ ਦਾ ਅਲਰਟ
ਚਾਂਦਪੁਰ, ਬਰੌਤ, ਦੌਰਾਲਾ, ਬਾਗਪਤ, ਮੇਰਠ, ਖੇਕੜਾ, ਮੋਦੀਨਗਰ, ਕਿਥੋਰ, ਗੜ੍ਹਮੁਕਤੇਸ਼ਵਰ, ਪਿਲਾਖੁਆ, ਹਾਪੁੜ, ਗੁਲੋਟੀ ਸਮੇਤ ਸਾਰੇ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਰਾਜਸਥਾਨ ਦੇ ਦੇਗ, ਲਕਸ਼ਮਣਗੜ੍ਹ ਅਤੇ ਭਰਤਪੁਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ 2 ਘੰਟਿਆਂ ਦੌਰਾਨ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਸੀਐਮ ਭਗਵੰਤ ਮਾਨ ਨੂੰ ਮਾਰਿਆ ਮਿਹਣਾ! ਬੋਲੇ, ਅੱਗਾ ਦੌੜ ਤੇ ਪਿੱਛਾ ਚੌੜ ਵਾਲੀ ਗੱਲ, ਕੇਜਰੀਵਾਲ ਨੂੰ ਖੁਸ਼ ਕਰਨ ਲਈ ਪ੍ਰਾਇਮਰੀ ਤੇ ਪੇਂਡੂ ਸਿਹਤ ਸੰਭਾਲ ਪ੍ਰਣਾਲੀ ਨੂੰ ਅਪਾਹਜ਼ ਕਰ ਦਿੱਤਾ
ਇੱਕ ਵਾਰ ਫਿਰ ਵਾਪਸ ਆਵੇਗੀ ਠੰਡ
ਮੌਸਮ ਵਿਭਾਗ (ਆਈਐਮਡੀ) ਦਾ ਕਹਿਣਾ ਹੈ ਕਿ ਉੱਤਰੀ ਭਾਰਤ ਵਿੱਚ ਬਾਰਸ਼ ਕਾਰਨ ਮੌਸਮ ਇੱਕ ਵਾਰ ਫਿਰ ਠੰਡਾ ਮਹਿਸੂਸ ਕਰੇਗਾ। ਹਾਲਾਂਕਿ ਸਥਿਤੀ ਸ਼ੀਤਲਹਿਰ ਵਰਗੀ ਨਹੀਂ ਹੋਵੇਗੀ। ਤਾਪਮਾਨ 'ਚ ਵੀ ਕੋਈ ਖਾਸ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਆਈਐਮਡੀ ਦਾ ਕਹਿਣਾ ਹੈ ਕਿ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਪੈ ਰਿਹਾ ਹੈ।