Weather Update : ਦੇਸ਼ ਦੇ ਕਈ ਰਾਜਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਅਸਮਾਨ 'ਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ (IMD) ਨੇ ਅੱਜ ਵੀ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤਾਮਿਲਨਾਡੂ, ਕੇਰਲ, ਪੁਡੂਚੇਰੀ, ਆਂਧਰਾ ਪ੍ਰਦੇਸ਼, ਅਮਰਾਵਤੀ, ਉੜੀਸਾ, ਬੰਗਾਲ, ਕਰਨਾਟਕ ਸਮੇਤ ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਮਹਾਰਾਸ਼ਟਰ, ਮਰਾਠਵਾੜਾ, ਤੇਲੰਗਾਨਾ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਵੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ (IMD) ਮੁਤਾਬਕ ਦੱਖਣ-ਪੱਛਮੀ ਮਾਨਸੂਨ ਦੇ ਵਾਪਸ ਜਾਣ ਦੀ ਪ੍ਰਕਿਰਿਆ ਅੰਤਿਮ ਪੜਾਅ 'ਤੇ ਹੈ ਅਤੇ ਇਹ ਅਗਲੇ ਹਫਤੇ ਤੱਕ ਕਈ ਰਾਜਾਂ 'ਚੋਂ ਵਾਪਸੀ ਕਰੇਗਾ। ਇਸ ਦੌਰਾਨ ਬੰਗਾਲ ਦੀ ਖਾੜੀ ਦੇ ਉੱਪਰ ਹੇਠਲੇ ਟਰਪੋਸਫੀਅਰ ਵਿੱਚ ਇੱਕ ਨਵਾਂ ਚੱਕਰਵਾਤੀ ਦਬਾਅ ਕੇਂਦਰ ਬਣ ਰਿਹਾ ਹੈ। ਦੂਜੇ ਪਾਸੇ ਅਰਬ ਸਾਗਰ ਵਿੱਚ ਕਰਨਾਟਕ ਅਤੇ ਕੋਂਕਣ ਤੱਟ ਨੇੜੇ ਹੇਠਲੇ ਟਰਪੋਸਫੀਅਰ ਵਿੱਚ ਇੱਕ ਨਵਾਂ ਚੱਕਰਵਾਤੀ ਦਬਾਅ ਕੇਂਦਰ ਬਣ ਰਿਹਾ ਹੈ। ਇਨ੍ਹਾਂ ਦੋਵਾਂ ਸਥਿਤੀਆਂ ਕਾਰਨ ਅਗਲੇ ਹਫ਼ਤੇ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Ram Rahim Parole : ਰਾਮ ਰਹੀਮ 40 ਦਿਨਾਂ ਦੀ ਪੈਰੋਲ 'ਤੇ ਸੁਨਾਰੀਆ ਜੇਲ੍ਹ 'ਚੋਂ ਆਇਆ ਬਾਹਰ , ਬਾਗਪਤ ਆਸ਼ਰਮ ਲਈ ਰਵਾਨਾ
ਆਈਐਮਡੀ ਦੇ ਅਨੁਸਾਰ ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਬੰਗਾਲ ਦੇ ਗੰਗਾ ਦੇ ਮੈਦਾਨ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਤੋਂ ਇਲਾਵਾ ਕੋਂਕਣ, ਕਰਨਾਟਕ, ਗੋਆ, ਮੱਧ ਮਹਾਰਾਸ਼ਟਰ, ਗੁਜਰਾਤ, ਛੱਤੀਸਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਕਰਨਾਟਕ ਅਤੇ ਕੇਰਲ, ਲਕਸ਼ਦੀਪ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਵਿੱਚ 18 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।