Weather Forecast Today, Jan 21: ਪਿਛਲੇ 10 ਦਿਨਾਂ ਤੋਂ ਨਹੀਂ ਨਿਕਲਿਆ ਸੂਰਜ, ਮੌਸਮ ਵਿਭਾਗ ਵਲੋਂ ਹਲਕੀ ਬਾਰਿਸ਼ ਦਾ ਅਲਰਟ, ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਵਧੇਗੀ ਠੰਢ
Weather Update: ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਠੰਢ ਦਾ ਕਹਿਰ ਰਹੇਗਾ, ਪਹਾੜੀ ਖੇਤਰਾਂ ਵਿੱਚ ਮੀਂਹ ਪੈ ਸਕਦਾ ਹੈ, ਉੱਤਰਾਖੰਡ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Weather Update Today, IMD Alert : ਰਾਜਧਾਨੀ ਦਿੱਲੀ 'ਚ ਧੁੰਦ ਅਤੇ ਠੰਢ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਵਧਦੀ ਠੰਢ ਦੇ ਨਾਲ ਬਾਰਿਸ਼ ਦੀ ਦੋਹਰੀ ਮਾਰ ਨੇ ਨਾ ਸਿਰਫ ਰਾਜਧਾਨੀ ਬਲਕਿ ਜ਼ਿਆਦਾਤਰ ਉੱਤਰੀ ਭਾਰਤ 'ਤੇ ਡੂੰਘਾ ਪ੍ਰਭਾਵ ਪਾਇਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਨਵੀਂ ਪੱਛਮੀ ਗੜਬੜੀ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਗੜਬੜੀ ਦਾ ਅਸਰ ਪੂਰੇ ਉੱਤਰ ਭਾਰਤ 'ਤੇ ਪਵੇਗਾ। ਇਸ ਕਾਰਨ 21, 22 ਅਤੇ 23 ਜਨਵਰੀ ਨੂੰ ਦਿੱਲੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ 22 ਜਨਵਰੀ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਮੌਸਮ ਵਿਗਿਆਨੀ ਆਰ ਕੇ ਜੇਨਾਮਾਨੀ ਮੁਤਾਬਕ ਸਾਲ 2015 ਤੋਂ ਬਾਅਦ ਦਿੱਲੀ ਵਿੱਚ ਅਜਿਹੇ ਦਿਨ ਦੇਖਣ ਨੂੰ ਮਿਲ ਰਹੇ ਹਨ ਜਿੱਥੇ ਸਵੇਰ ਤੋਂ ਸ਼ਾਮ ਤੱਕ ਬੱਦਲ ਛਾਏ ਰਹਿੰਦੇ ਹਨ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਅੱਜ ਤੋਂ ਦਿਨ ਦਾ ਤਾਪਮਾਨ ਥੋੜ੍ਹਾ ਵਧੇਗਾ। ਆਮ ਤੌਰ 'ਤੇ ਜਨਵਰੀ ਵਿਚ ਪੱਛਮੀ ਗੜਬੜੀ ਸਰਗਰਮ ਰਹਿੰਦੀ ਹੈ, ਇਸ ਸਾਲ ਵੀ ਗੜਬੜੀ ਕਾਰਨ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਵੈਸਟਰਨ ਡਿਸਟਰਬੈਂਸ ਕਰਕੇ ਬੀਤੇ ਦਿਨ ਵੀ ਪੰਜਾਬ, ਹਰਿਆਣਾ, ਦਿੱਲੀ ਆਦਿ ਵਿੱਚ ਥੋੜਾ ਜਿਹਾ ਮੀਂਹ ਪਿਆ। ਪਰ ਹਲਕੀ ਬਾਰਿਸ਼ ਕਾਰਨ ਅੱਜ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ।
ਪੰਜਾਬ ਹਰਿਆਣਾ ਦਾ ਮੌਸਮ
ਆਈਐਮਡੀ ਨੇ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ 21 ਤੋਂ 23 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 24 ਜਨਵਰੀ ਤੋਂ ਮੈਸਮ ਖੁੱਲ੍ਹਣ ਦੀ ਉਮੀਦ ਹੈ। ਵੀਰਵਾਰ ਸਵੇਰੇ ਧੁੰਦ ਛਾਈ ਰਹੀ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਸੱਤ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਵੱਧ ਤੋਂ ਵੱਧ ਤਾਪਮਾਨ 14.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 22 ਅਤੇ 23 ਜਨਵਰੀ ਨੂੰ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
21 ਅਤੇ 22 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਅਤੇ ਸ਼ਾਮ ਦੇ ਸਮੇਂ ਸੰਘਣੀ ਧੁੰਦ ਵੀ ਪੈ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਕੋਲਡ ਡੇਅ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Ind vs PAK T20 World Cup 2022: ਟੀ-20 ਵਿਸ਼ਵ ਕੱਪ 2022 'ਚ ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ, ਜਾਰੀ ਹੋਇਆ ਸ਼ੈਡਿਊਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin