Weather Update : ਰਾਜਧਾਨੀ ਦਿੱਲੀ 'ਚ ਵੱਧ ਰਹੀ ਠੰਡ , ਜੰਮੂ-ਲਦਾਖ-ਉਤਰਾਖੰਡ 'ਚ ਮੀਂਹ ਦੀ ਸੰਭਾਵਨਾ, ਇਸ ਸੂਬੇ 'ਚ ਜਾਰੀ ਹੋਇਆ ਰੈੱਡ ਅਲਰਟ
Weather Update : ਪਹਾੜਾਂ ਵਿੱਚ ਹੋ ਰਹੀ ਬਰਫ਼ਬਾਰੀ ਅਤੇ ਲਗਾਤਾਰ ਡਿੱਗ ਰਹੇ ਤਾਪਮਾਨ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਸਰਦੀ ਵੱਧ ਰਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਹੁਣ ਧੁੰਦ
Weather Update : ਪਹਾੜਾਂ ਵਿੱਚ ਹੋ ਰਹੀ ਬਰਫ਼ਬਾਰੀ ਅਤੇ ਲਗਾਤਾਰ ਡਿੱਗ ਰਹੇ ਤਾਪਮਾਨ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਸਰਦੀ ਵੱਧ ਰਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਹੁਣ ਧੁੰਦ ਨੇ ਦਸਤਕ ਦੇ ਦਿੱਤੀ ਹੈ ਅਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਕਸ਼ਮੀਰ ਤੱਕ ਬਰਫਬਾਰੀ ਦੇਖਣ ਨੂੰ ਮਿਲ ਰਹੀ ਹੈ।
ਜੇਕਰ ਦਿੱਲੀ ਦੇ ਮੌਸਮ 'ਤੇ ਨਜ਼ਰ ਮਾਰੀਏ ਤਾਂ ਅੱਜ ਘੱਟੋ-ਘੱਟ ਤਾਪਮਾਨ 17 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਰਾਜਧਾਨੀ ਵਿੱਚ ਸਵੇਰੇ ਧੁੰਦ ਅਤੇ ਹਲਕੀ ਧੁੰਦ ਵੀ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਹਵਾ ਦੀ ਗੁਣਵੱਤਾ 300 ਤੋਂ ਪਾਰ ਦਰਜ ਹੋਣ ਦਾ ਅਨੁਮਾਨ ਹੈ।
ਦਰਅਸਲ, ਪੰਜਾਬ ਵਿੱਚ ਪਿਛਲੇ ਦੋ ਦਿਨਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਭਾਰੀ ਕਮੀ ਦੇ ਵਿਚਕਾਰ ਮੰਗਲਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਰਾਸ਼ਟਰੀ ਰਾਜਧਾਨੀ ਵਿੱਚ 24 ਘੰਟੇ ਦੀ ਔਸਤ ਹਵਾ ਗੁਣਵੱਤਾ ਸੂਚਕਾਂਕ (AQI) ਸੋਮਵਾਰ ਨੂੰ 294 ਦੇ ਮੁਕਾਬਲੇ ਮੰਗਲਵਾਰ ਨੂੰ 227 ਦਰਜ ਕੀਤਾ ਗਿਆ।
ਇਨ੍ਹਾਂ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ
ਸਕਾਈਮੇਟ ਮੌਸਮ ਦੀ ਸਪੱਸ਼ਟ ਭਵਿੱਖਬਾਣੀ ਮੁਤਾਬਕ ਕੇਰਲ, ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ ਸਮੇਤ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਦਿੱਲੀ ਸਮੇਤ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਵਿੱਚ ਠੰਢ ਵਧਣ ਦਾ ਅਨੁਮਾਨ ਹੈ।
ਇਸ ਸੂਬੇ 'ਚ ਰੈੱਡ ਅਲਰਟ ਜਾਰੀ
ਇਸ ਦੇ ਨਾਲ ਹੀ ਰਾਜਸਥਾਨ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤਾਮਿਲਨਾਡੂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਪੂਰੇ ਹਫਤੇ ਤਾਮਿਲਨਾਡੂ ਦੇ ਵੱਖ-ਵੱਖ ਹਿੱਸਿਆਂ 'ਚ ਬਾਰਿਸ਼ ਹੋਵੇਗੀ, ਜਦਕਿ ਘੱਟੋ-ਘੱਟ ਤਾਪਮਾਨ 20 ਡਿਗਰੀ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।