ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (IMD) ਨੇ ਰਾਜਧਾਨੀ ਦਿੱਲੀ ਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਅੱਜ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਕੱਲ੍ਹ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ। ਜਦੋਂਕਿ ਘੱਟੋ-ਘੱਟ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਘੱਟ ਹੈ।


ਮੰਗਲਵਾਰ ਨੂੰ ਘੱਟੋ ਘੱਟ ਤਾਪਮਾਨ 17.6 ਡਿਗਰੀ ਸੈਲਸੀਅਸ ਦਰਜ


ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 17.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਹ ਆਮ ਨਾਲੋਂ 10 ਡਿਗਰੀ ਵੱਧ ਸੀ ਤੇ ਜੂਨ ਮਹੀਨੇ ਵਿੱਚ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਤਾਪਮਾਨ ਵਿੱਚ ਇਹ ਗਿਰਾਵਟ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਬਾਰਸ਼, ਗਰਜ ਤੇ ਤੇਜ਼ ਹਵਾਵਾਂ ਕਾਰਨ ਦਰਜ ਕੀਤੀ ਗਈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਸੱਤ ਡਿਗਰੀ ਘੱਟ ਸੀ ਤੇ 33.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਮੌਸਮ ਵਿਭਾਗ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਦੱਸਿਆ ਕਿ 17 ਜੂਨ 2006 ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ। ਦਿੱਲੀ ਵਿੱਚ ਮਈ ਦੇ ਮਹੀਨੇ ਵਿੱਚ ਔਸਤਨ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ 13 ਸਾਲਾਂ ਵਿੱਚ ਸਭ ਤੋਂ ਘੱਟ ਰਿਹਾ।


ਮੌਸਮ ਵਿਭਾਗ ਮੁਤਾਬਕ 2014 ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਸਫਦਰਜੰਗ ਆਬਜ਼ਰਵੇਟਰੀ ਨੇ ਮੌਨਸੂਨ ਤੋਂ ਪਹਿਲਾਂ ਦੀ ਮਿਆਦ ਵਿੱਚ ਗਰਮੀ ਦੀ ਲਹਿਰ ਦਰਜ ਨਹੀਂ ਕੀਤੀ ਗਈ।


ਮੌਸਮ ਨੇ ਅਗਸਤ ਤੋਂ ਹਰ ਮਹੀਨੇ ਤੋੜੇ ਕੁਝ ਰਿਕਾਰਡ
ਸ੍ਰੀਵਾਸਤਵ ਨੇ ਕਿਹਾ ਕਿ ਪਹਿਲਾਂ ਪੱਛਮੀ ਗੜਬੜੀ ਕਾਰਨ ਤਾਪਮਾਨ ਘੱਟ ਰਿਹਾ ਤੇ ਫਿਰ ਚੱਕਰਵਾਤੀ ਤਾਉਤੇ ਕਾਰਨ ਇੱਥੇ ਰਿਕਾਰਡ ਬਾਰਸ਼ ਹੋਈ। ਇਸ ਦੇ ਨਾਲ ਹੀ ਸੀਲ 2011 ਤੋਂ ਬਾਅਦ ਇਹ ਵੀ ਪਹਿਲੀ ਵਾਰ ਸੀ ਜਦੋਂ ਪਾਲਮ ਆਬਜ਼ਰਵੇਟਰੀ ਨੇ ਮੋਨਸੂਨ ਤੋਂ ਪਹਿਲਾਂ ਇਸ ਮਿਆਦ ਦੌਰਾਨ ਲੂ ਚਲਣਾ ਦਰਜ ਨਹੀਂ ਕੀਤਾ। ਆਈਐਮਡੀ ਦੇ ਅੰਕੜਿਆਂ ਮੁਤਾਬਕ ਪਿਛਲੇ ਸਾਲ ਅਗਸਤ ਤੋਂ ਹਰ ਮਹੀਨੇ ਦਿੱਲੀ ਦੇ ਮੌਸਮ ਨੇ ਕੁਝ ਨਾ ਕੁਝ ਰਿਕਾਰਡ ਤੋੜੇ ਹਨ।


ਇਹ ਵੀ ਪੜ੍ਹੋ: ਵਰਕ ਫਰੋਮ ਹੌਮ ਨਾ ਮਿਲਣ 'ਤੇ ਕਰਮਚਾਰੀ ਕਰ ਸਕਦੇ ਨੇ ਨੌਕਰੀ ਛੱਡਣ ਦਾ ਫੈਸਲਾ, ਸਰਵੇਖਣ ਵਿੱਚ ਹੋਇਆ ਖੁਲਾਸਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904