Weather Forecast: ਉੱਤਰ ਭਾਰਤ ਇਨ੍ਹੀਂ ਦਿਨੀਂ ਸ਼ੀਤ ਲਹਿਰ (Cold Wave) ਦੀ ਲਪੇਟ 'ਚ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਹਰਿਆਣਾ (Cold Day in Punjab-Haryana) ਤੇ ਯੂਪੀ ਦੇ ਕਈ ਇਲਾਕਿਆਂ ਵਿੱਚ ਠੰਢ ਵਧ ਗਈ ਹੈ। ਮੌਸਮ ਵਿਗਿਆਨੀਆਂ (Meteorologists) ਅਨੁਸਾਰ ਅਗਲੇ ਕੁਝ ਦਿਨਾਂ ਤੱਕ ਠੰਢ ਦੇ ਘਟਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਸੂਬਿਆਂ (Cold in Northen India) ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੀ ਕੜਾਕੇ ਦੀ ਠੰਢ ਪੈ ਰਹੀ ਹੈ।


ਮੌਸਮ ਵਿਭਾਗ ਦੇ ਅਨੁਸਾਰ ਤਾਜ਼ਾ ਸਰਗਰਮ ਪੱਛਮੀ ਗੜਬੜੀ ਦੇ 21 ਜਨਵਰੀ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ 'ਚ ਸਿਸਟਮ ਆਫ਼ ਏਅਰ ਕੁਆਲਿਟੀ ਐਂਡ ਵੇਦਰ ਫੋਰਕਾਸਟਿੰਗ ਐਂਡ ਰਿਸਰਚ (SAFAR) ਅਨੁਸਾਰ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) ਅੱਜ 331 (ਬਹੁਤ ਮਾੜੀ ਸ਼੍ਰੇਣੀ 'ਚ) ਹੈ।


ਸਕਾਈਮੇਟ ਮੌਸਮ ਦੇ ਅਨੁਸਾਰ ਅੱਜ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ ਤੇ ਉੱਤਰੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਠੰਢ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਤੇ ਹਲਕੀ ਬਰਫ਼ਬਾਰੀ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ, ਤਾਮਿਲਨਾਡੂ ਤੇ ਕੇਰਲ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਸ਼ ਪੈ ਸਕਦੀ ਹੈ।


ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਦਾ ਅਲਰਟ


ਮੌਸਮ ਵਿਭਾਗ ਦੇ ਅਨੁਸਾਰ 21 ਜਨਵਰੀ ਤੋਂ ਉੱਤਰੀ ਭਾਰਤ 'ਚ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ। ਇਸ ਦਾ ਅਸਰ ਹਲਕਾ ਹੋਵੇਗਾ ਪਰ ਇਸ ਕਾਰਨ 21, 22 ਤੇ 23 ਜਨਵਰੀ ਨੂੰ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਉੱਤਰੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2-4 ਡਿਗਰੀ ਵੱਧ ਰਹੇਗਾ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ ਅਗਲੇ ਦੋ ਦਿਨਾਂ ਤੱਕ ਸ਼ੀਤ ਲਹਿਰ ਜਾਰੀ ਰਹੇਗੀ। ਇਨ੍ਹਾਂ ਥਾਵਾਂ 'ਤੇ ਪਿਛਲੇ ਕੁਝ ਦਿਨਾਂ ਤੋਂ ਕੜਾਕੇ ਦੀ ਠੰਢ ਜਾਰੀ ਹੈ।


ਹਿਮਾਚਲ ਪ੍ਰਦੇਸ਼ 'ਚ ਭਾਰੀ ਬਰਫਬਾਰੀ ਅਤੇ ਬਾਰਸ਼ ਦੀ ਸੰਭਾਵਨਾ


ਹਿਮਾਚਲ ਪ੍ਰਦੇਸ਼ 'ਚ ਸਰਗਰਮ ਪੱਛਮੀ ਗੜਬੜੀ ਕਾਰਨ 21 ਤੇ 22 ਜਨਵਰੀ ਨੂੰ ਜ਼ਿਆਦਾਤਰ ਥਾਵਾਂ 'ਤੇ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਮੰਡੀ, ਊਨਾ, ਬਿਲਾਸਪੁਰ, ਹਮੀਰਪੁਰ 'ਚ ਸਵੇਰ ਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦਿਨ ਉੱਚੇ ਇਲਾਕਿਆਂ 'ਚ ਬਰਫ਼ਬਾਰੀ ਵੀ ਹੋ ਸਕਦੀ ਹੈ।


ਮੰਗਲਵਾਰ ਨੂੰ ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ 'ਚ 5 ਤੋਂ 7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਸੀ। ਦਿਨ ਭਰ ਤੇਜ਼ ਧੁੱਪ ਕਾਰਨ ਊਨਾ ਦੇ ਮੁਕਾਬਲੇ 7 ਜ਼ਿਲ੍ਹਿਆਂ 'ਚ ਵੱਧ ਤਾਪਮਾਨ ਦਰਜ ਕੀਤਾ ਗਿਆ। ਧੁੰਦ ਕਾਰਨ ਊਨਾ 'ਚ ਤਾਪਮਾਨ ਕਾਫ਼ੀ ਘੱਟ ਰਿਹਾ। ਊਨਾ 'ਚ ਵੱਧ ਤੋਂ ਵੱਧ ਤਾਪਮਾਨ 15.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਧਰਮਸ਼ਾਲਾ, ਸੁੰਦਰਨਗਰ, ਭੁੰਤਰ, ਸੋਲਨ 'ਚ 20 ਤੇ ਇਸ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ।



ਇਹ ਵੀ ਪੜ੍ਹੋ: Omicron Symptoms: ਖੰਘ, ਜੁਕਾਮ ਤੇ ਬੁਖਾਰ ਹੀ ਨਹੀਂ, ਓਮੀਕ੍ਰੋਨ ਦੇ ਇਹ ਵੀ ਹੈਰਾਨੀਜਨਕ ਲੱਛਣ, ਇਨ੍ਹਾਂ ਤੋਂ ਰਹੋ ਦੂਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904