ਪੜਚੋਲ ਕਰੋ
Advertisement
Haryana Weather Today : ਹਰਿਆਣਾ ਦੇ ਦੱਖਣੀ ਇਲਾਕਿਆਂ 'ਚ ਦਿਖਾਈ ਦੇਵੇਗਾ ਬਿਪਰਜੋਏ ਚੱਕਰਵਾਤ ਦਾ ਅਸਰ, 19 ਜੂਨ ਤੱਕ ਮੀਂਹ ਦਾ ਅਲਰਟ ਜਾਰੀ
Haryana Weather Today : ਹਰਿਆਣਾ ਦੇ ਮੌਸਮ ਵਿੱਚ ਬਦਲਾਅ ਆ ਰਿਹਾ ਹੈ। ਜਿੱਥੇ ਕੁਝ ਇਲਾਕਿਆਂ 'ਚ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਪੈ ਰਿਹਾ ਹੈ, ਓਥੇ ਹੀ ਕੁਝ ਥਾਵਾਂ 'ਤੇ ਹੁੰਮਸ ਭਰੀ ਗਰਮੀ ਨੇ ਲੋਕਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ।
Haryana Weather Today : ਹਰਿਆਣਾ ਦੇ ਮੌਸਮ ਵਿੱਚ ਬਦਲਾਅ ਆ ਰਿਹਾ ਹੈ। ਜਿੱਥੇ ਕੁਝ ਇਲਾਕਿਆਂ 'ਚ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਪੈ ਰਿਹਾ ਹੈ, ਓਥੇ ਹੀ ਕੁਝ ਥਾਵਾਂ 'ਤੇ ਹੁੰਮਸ ਭਰੀ ਗਰਮੀ ਨੇ ਲੋਕਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਹਰਿਆਣਾ ਦੇ ਦੱਖਣੀ ਹਿੱਸੇ ਦੇ ਜ਼ਿਲ੍ਹਿਆਂ ਵਿਚ ਵੀ ਬਿਪਰਜੋਏ ਚੱਕਰਵਾਤ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਤੋਂ 19 ਜੂਨ ਤੱਕ ਬਿਪਰਜੋਏ ਚੱਕਰਵਾਤ ਦਾ ਅਸਰ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਅਤੇ ਚੱਕਰਵਾਤ ਦੇ ਅੰਸ਼ਕ ਪ੍ਰਭਾਵ ਕਾਰਨ 17 ਜੂਨ ਤੋਂ 20 ਜੂਨ ਤੱਕ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗਾ ਚੱਕਰਵਾਤ ਬਿਪਰਜੋਏ ਦਾ ਅਸਰ
ਦੱਸ ਦੇਈਏ ਕਿ ਚੰਡੀਗੜ੍ਹ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਬਿਪਰਜੋਏ ਚੱਕਰਵਾਤ ਕਾਰਨ ਹਰਿਆਣਾ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਬਿਪਰਜੋਏ ਚੱਕਰਵਾਤ ਦਾ ਪ੍ਰਭਾਵ ਦੱਖਣੀ ਹਰਿਆਣਾ ਦੇ ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ ਵਿੱਚ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਬਿਪਰਜੋਏ ਚੱਕਰਵਾਤ ਪਹਿਲਾਂ ਗੁਜਰਾਤ ਤੋਂ ਰਾਜਸਥਾਨ ਅਤੇ ਫਿਰ ਦੱਖਣੀ ਹਰਿਆਣਾ ਤੱਕ ਪਹੁੰਚਣ ਵਾਲਾ ਹੈ ਪਰ ਉਦੋਂ ਤੱਕ ਬਿਪਰਜੋਏ ਚੱਕਰਵਾਤ ਕਮਜ਼ੋਰ ਹੋ ਜਾਂਦਾ ਹੈ, ਜਿਸ ਦਾ ਬਹੁਤਾ ਅਸਰ ਦਿਖਾਈ ਨਹੀਂ ਦਿੰਦਾ ਪਰ ਕਈ ਵਾਰ ਇਸ ਦਾ ਪ੍ਰਭਾਵ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ।
18 ਅਤੇ 19 ਜੂਨ ਨੂੰ ਮੀਂਹ ਦੀ ਸੰਭਾਵਨਾ
ਅਗਲੇ ਕਈ ਦਿਨਾਂ ਤੱਕ ਹਰਿਆਣਾ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਣ ਵਾਲਾ ਹੈ। ਹਰਿਆਣਾ ਵਿੱਚ 18 ਅਤੇ 19 ਜੂਨ ਨੂੰ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਇਹ ਬਦਲਾਅ ਆਉਣ ਵਾਲਾ ਹੈ। ਜਿਸ ਕਾਰਨ ਤਾਪਮਾਨ 'ਚ ਮਾਮੂਲੀ ਗਿਰਾਵਟ ਆ ਸਕਦੀ ਹੈ।
ਹਰਿਆਣਾ ਵਿੱਚ ਝੋਨੇ ਦੀ ਬਿਜਾਈ ਸ਼ੁਰੂ
ਹਰਿਆਣਾ ਵਿੱਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਗਈ ਹੈ। ਇਹ ਮੌਸਮ ਝੋਨੇ ਦੀ ਬਿਜਾਈ ਲਈ ਸਭ ਤੋਂ ਢੁੱਕਵਾਂ ਮੰਨਿਆ ਜਾਂਦਾ ਹੈ। ਮੀਂਹ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਹੋਣ ਵਾਲਾ ਹੈ। ਮੀਂਹ ਪੈਣ ਨਾਲ ਪਾਣੀ ਦੀ ਕਮੀ ਦੂਰ ਹੋ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ, ਪ੍ਰਧਾਨ ਮੰਤਰੀ ਬਾਜੇਕੇ ਦਾ ਵੀ ਮਾਮਲਾ
ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਾਤਲ ਲਿਆਉਣੇ ਪੈਣਗੇ ਸਾਹਮਣੇ, ਅਦਾਲਤ ਦਾ ਸਖ਼ਤ ਹੁਕਮ, ਜੇਲ੍ਹ ਪ੍ਰਸ਼ਾਸਨ ਨੂੰ ਪੈਣਗੀਆਂ ਭਾਜੜਾਂ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement