Haryana-Punjab Weather Today : ਹਰਿਆਣਾ-ਪੰਜਾਬ 'ਚ ਵੈਸਟਰਨ ਡਿਸਟਰਬੈਂਸ ਦੇ ਲੰਘਣ ਤੋਂ ਬਾਅਦ ਹੁਣ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 'ਚ 2.2 ਡਿਗਰੀ ਸੈਲਸੀਅਸ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 23 ਮਈ ਤੱਕ ਤਾਪਮਾਨ 'ਚ ਇਸੇ ਤਰ੍ਹਾਂ ਵਾਧਾ ਹੋਣ ਵਾਲਾ ਹੈ, ਜਿਸ ਕਾਰਨ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਪੰਜਾਬ ਦੇ ਲੁਧਿਆਣਾ ਵਿੱਚ ਸਭ ਤੋਂ ਵੱਧ ਤਾਪਮਾਨ 39.10 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਘੱਟੋ-ਘੱਟ ਤਾਪਮਾਨ 19 ਤੋਂ 24 ਡਿਗਰੀ ਸੈਲਸੀਅਸ ਰਿਹਾ।
26 ਮਈ ਤੋਂ ਦੋ ਵੈਸਟਰਨ ਡਿਸਟਰਬੈਂਸ ਹੋਣਗੇ ਐਕਟਿਵ
26 ਮਈ ਤੋਂ ਦੋ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਵਾਲੇ ਹਨ। ਜਿਸ ਕਾਰਨ ਤਾਪਮਾਨ ਇੱਕ ਵਾਰ ਫਿਰ ਡਿੱਗਣ ਵਾਲਾ ਹੈ। 23 ਮਈ ਦੀ ਰਾਤ ਨੂੰ ਵੀ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਿਹਾ ਹੈ। ਜਿਸ ਕਾਰਨ 24 ਅਤੇ 25 ਮਈ ਨੂੰ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 27 ਅਤੇ 28 ਮਈ ਨੂੰ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਹਲਕੀ ਬਾਰਿਸ਼ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ 25 ਮਈ ਤੋਂ 2 ਜੂਨ ਤੱਕ ਨੌਟਪਾ ਰਹਿਣ ਵਾਲਾ ਹੈ ਪਰ 28 ਮਈ ਤੱਕ ਬਰਸਾਤ ਦੀਆਂ ਸਰਗਰਮੀਆਂ ਕਾਰਨ ਤਾਪਮਾਨ ਡਿੱਗਣ ਵਾਲਾ ਹੈ। ਇਸ ਤੋਂ ਬਾਅਦ ਤਾਪਮਾਨ ਫਿਰ ਵਧਣ ਵਾਲਾ ਹੈ। ਅਜਿਹੇ 'ਚ ਮੌਸਮ ਵਿਭਾਗ ਵੱਲੋਂ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਨੌਟਪਾ ਜ਼ਿਆਦਾ ਤੰਗ ਕਰਨ ਵਾਲਾ ਨਹੀਂ ਹੋਵੇਗਾ।
ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ
ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ
ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਪਿਆ। ਸਮਰਾਲਾ ਦਾ ਤਾਪਮਾਨ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਦਾ ਤਾਪਮਾਨ 38.5 ਡਿਗਰੀ, ਲੁਧਿਆਣਾ ਦਾ 37 ਡਿਗਰੀ, ਪਟਿਆਲਾ ਦਾ 38.2 ਡਿਗਰੀ ਸੈਲਸੀਅਸ ਅਤੇ ਬਠਿੰਡਾ ਦਾ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਹਰਿਆਣਾ ਦਾ ਮਹਿੰਦਰਗੜ੍ਹ ਜ਼ਿਲ੍ਹਾ ਸਭ ਤੋਂ ਗਰਮ ਰਿਹਾ। ਸ਼ੁੱਕਰਵਾਰ ਨੂੰ ਮਹਿੰਦਰਗੜ੍ਹ ਦਾ ਤਾਪਮਾਨ 40.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।