Haryana Punjab Weather Today: ਹਰਿਆਣਾ ਅਤੇ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਦਾ ਵੱਖ-ਵੱਖ ਬਣਿਆ ਹੋਇਆ ਹੈ ਜਦਕਿ ਹਰਿਆਣਾ 'ਚ ਬਾਰਸ਼ ਜਾਰੀ ਹੈ। ਜਿਸ ਕਾਰਨ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਣ ਵਾਲਾ ਹੈ। ਓਥੇ ਹੀ ਦੂਜੇ ਪਾਸੇ ਪੰਜਾਬ ਵਿੱਚ 37 ਡਿਗਰੀ ਸੈਲਸੀਅਸ ਵਾਲੀ ਗਰਮੀ ਅਜੇ ਵੀ ਬਰਕਰਾਰ ਹੈ। ਇੱਥੇ ਮਾਨਸੂਨ ਦੀ ਬਾਰਿਸ਼ ਲਈ ਸਾਨੂੰ 2 ਦਿਨ ਹੋਰ ਇੰਤਜ਼ਾਰ ਕਰਨਾ ਪਵੇਗਾ। ਮੌਸਮ ਵਿਭਾਗ ਨੇ ਪੰਜਾਬ ਵਿੱਚ 30 ਜੂਨ ਤੱਕ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਸੂਬੇ 'ਚ 5 ਦਿਨਾਂ ਤੱਕ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

 

ਹਰਿਆਣਾ 'ਚ ਅੱਜ ਕਿਵੇਂ ਰਹੇਗਾ ਮੌਸਮ ?

 

ਮੌਸਮ ਵਿਭਾਗ ਨੇ ਅੱਜ 29 ਜੂਨ ਨੂੰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਮੁਤਾਬਕ ਅਗਲੇ 4 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਅੱਜ ਦੱਖਣ-ਪੂਰਬੀ ਹਰਿਆਣਾ ਅਤੇ ਪੱਛਮੀ ਅਤੇ ਦੱਖਣ-ਪੱਛਮੀ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਗਰਜ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ 



ਪਲਵਲ, ਫਰੀਦਾਬਾਦ, ਰੋਹਤਕ, ਝੱਜਰ, ਗੁਰੂਗ੍ਰਾਮ, ਨੂਹ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਸੋਨੀਪਤ ਅਤੇ ਪਾਣੀਪਤ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਦੱਖਣ-ਪੱਛਮੀ ਜ਼ਿਲ੍ਹਿਆਂ ਜੀਂਦ, ਚਰਖੀ ਦਾਦਰੀ, ਹਿਸਾਰ, ਭਿਵਾਨੀ, ਸਿਰਸਾ, ਫਤਿਹਾਬਾਦ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯਾਨੀ ਅੱਜ ਪੂਰੇ ਹਰਿਆਣਾ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਉੱਤਰੀ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 30 ਤੋਂ 1 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

 

 ਤੇਜ਼ ਰਫ਼ਤਾਰ ਵਿੱਚ ਹੈ ਮਾਨਸੂਨ 


ਮੌਸਮ ਵਿਭਾਗ ਮੁਤਾਬਕ ਇਸ ਸਾਲ ਬਿਪਰਜੋਏ ਤੂਫਾਨ ਕਾਰਨ ਮਾਨਸੂਨ ਤੇਜ਼ ਰਫਤਾਰ 'ਚ ਹੈ। ਅੱਜ ਮਾਨਸੂਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕਰੇਗਾ। ਅੱਜ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਮੱਧ ਪ੍ਰਦੇਸ਼ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਜੋ ਮਾਨਸੂਨ ਨੂੰ ਤੇਜ਼ ਕਰਨ ਜਾ ਰਿਹਾ ਹੈ।

 

ਹੁਣ ਕਿੱਥੇ ਹੈ ਕਿੰਨਾ ਤਾਪਮਾਨ

 

• ਚੰਡੀਗੜ੍ਹ ਵਿੱਚ ਅਜੇ ਤਾਪਮਾਨ 28.2 ਡਿਗਰੀ ਸੈਲਸੀਅਸ ਹੈ।
• ਅੰਮ੍ਰਿਤਸਰ ਵਿੱਚ ਅਜੇ ਤਾਪਮਾਨ 28.2 ਡਿਗਰੀ ਸੈਲਸੀਅਸ ਹੈ।

• ਪਟਿਆਲਾ ਵਿੱਚ ਅਜੇ ਤਾਪਮਾਨ 29.2 ਡਿਗਰੀ ਸੈਲਸੀਅਸ ਹੈ।
• ਲੁਧਿਆਣਾ ਵਿੱਚ ਅਜੇ ਤਾਪਮਾਨ 33.4 ਡਿਗਰੀ ਸੈਲਸੀਅਸ ਹੈ।
• ਅੰਬਾਲਾ ਵਿੱਚ ਅਜੇ ਤਾਪਮਾਨ 28.2 ਡਿਗਰੀ ਸੈਲਸੀਅਸ ਹੈ।
• ਹਿਸਾਰ ਵਿੱਚ ਅਜੇ ਤਾਪਮਾਨ 27.2 ਡਿਗਰੀ ਸੈਲਸੀਅਸ ਹੈ।
• ਕਰਨਾਲ ਵਿੱਚ ਅਜੇ ਤਾਪਮਾਨ 29.1 ਡਿਗਰੀ ਸੈਲਸੀਅਸ ਹੈ।