Weather Update: ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਰਾਸ਼ਟਰੀ ਰਾਜਧਾਨੀ ਸਮੇਤ ਕਈ ਸੂਬਿਆੰ 'ਚ ਅੱਜ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ, ਉੜੀਸਾ, ਯੂਪੀ ਸਮੇਤ ਕਈ ਸੂਬਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਦਾ ਇਹ ਦੌਰ ਸੋਮਵਾਰ ਤੱਕ ਜਾਰੀ ਰਹਿ ਸਕਦਾ ਹੈ। ਮੀਂਹ ਤੋਂ ਬਾਅਦ ਇਨ੍ਹਾਂ ਸੂਬਿਆੰ ਵਿੱਚ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਯਾਨੀ ਸਰਦੀਆਂ ਦਾ ਮੌਸਮ ਜਲਦੀ ਹੀ ਦਸਤਕ ਦੇਣ ਵਾਲਾ ਹੈ।
ਮੌਸਮ ਵਿੱਚ ਇਹ ਤਬਦੀਲੀ ਬੰਗਾਲ ਦੀ ਖਾੜੀ ਵਿੱਚ ਬਣੇ ਸਿਸਟਮ ਦੇ ਕਾਰਨ ਵੇਖੀ ਜਾ ਰਹੀ ਹੈ। ਪੂਰਬੀ-ਮੱਧ ਬੰਗਾਲ ਦੀ ਖਾੜੀ ਅਤੇ ਨੇੜਲੇ ਇਲਾਕਿਆਂ ਵਿੱਚ ਬੁੱਧਵਾਰ ਦੇ ਚੱਕਰਵਾਤੀ ਚੱਕਰ ਕਾਰਨ ਉਸ ਥਾਂ 'ਤੇ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ। ਸਿਸਟਮ ਦੇ ਪੱਛਮ-ਉੱਤਰ-ਪੱਛਮ ਵੱਲ ਜਾਣ ਅਤੇ ਦੱਖਣੀ ਓਡੀਸ਼ਾ-ਉੱਤਰੀ ਆਂਧਰਾ ਪ੍ਰਦੇਸ਼ ਦੇ ਤੱਟਾਂ 'ਤੇ ਪਹੁੰਚਣ ਦੀ ਸੰਭਾਵਨਾ ਹੈ। ਹਾਲਾਂਕਿ, ਘੱਟ ਦਬਾਅ ਵਾਲਾ ਖੇਤਰ ਚੱਕਰਵਾਤ ਵਿੱਚ ਨਹੀਂ ਬਦਲੇਗਾ।
ਦਿੱਲੀ ਦੇ ਮੌਸਮ ਦਾ ਹਾਲ
ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ 18.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਮੌਸਮ ਦੇ ਆਮ ਤਾਪਮਾਨ ਤੋਂ ਇੱਕ ਡਿਗਰੀ ਸੈਲਸੀਅਸ ਘੱਟ ਹੈ। ਨਾਲ ਹੀ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਮੁਤਾਬਕ, ਸ਼ਨੀਵਾਰ ਨੂੰ ਅਸਮਾਨ ਬੱਦਲਵਾਈ ਰਹੇਗਾ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਘੱਟੋ ਘੱਟ ਤਾਪਮਾਨ ਲਗਪਗ 20 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿ ਸਕਦਾ ਹੈ।
ਇਹ ਵੀ ਪੜ੍ਹੋ: CSK Won IPL 2021: ਚੇਨਈ ਨੇ ਚੌਥੀ ਵਾਰ ਜਿੱਤਿਆ IPL ਦਾ ਖਿਤਾਬ, ਜਾਣੋ ਫਾਈਨਲ ਮੈਚ 'ਚ ਬਣੇ ਕਿਹੜੇ ਰਿਕਾਰਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/