Weather Forecast : ਦਿੱਲੀ ਤੋਂ ਮੱਧ ਪ੍ਰਦੇਸ਼ ਤੱਕ ਡਿੱਗਿਆ ਤਾਪਮਾਨ, ਜਾਣੋ ਅੱਜ ਕਿੱਥੇ ਹੋਵੇਗੀ ਬਾਰਿਸ਼ ਅਤੇ ਕਿਹੋ ਜਿਹਾ ਰਹੇਗਾ ਤੁਹਾਡੇ ਸ਼ਹਿਰ ਦਾ ਮੌਸਮ
Weather Forecast Today : ਉੱਤਰੀ ਭਾਰਤ ਦੇ ਪਹਾੜੀ ਰਾਜਾਂ ਵਿੱਚ ਬਰਫਬਾਰੀ ਦਾ ਅਸਰ ਹੁਣ ਦਿਖ ਰਿਹਾ ਹੈ। ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੌਸਮ 'ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
Weather Forecast Today : ਉੱਤਰੀ ਭਾਰਤ ਦੇ ਪਹਾੜੀ ਰਾਜਾਂ ਵਿੱਚ ਬਰਫਬਾਰੀ ਦਾ ਅਸਰ ਹੁਣ ਦਿਖ ਰਿਹਾ ਹੈ। ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੌਸਮ 'ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਹਿਲਾਂ ਦੇ ਮੁਕਾਬਲੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ (Weather Department) ਅਨੁਸਾਰ ਵੀਰਵਾਰ (24 ਨਵੰਬਰ) ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਰਹਿ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਦਿੱਲੀ ਤੋਂ ਇਲਾਵਾ ਹੋਰ ਰਾਜਾਂ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਮੱਧ ਪ੍ਰਦੇਸ਼ (Madhya Pradesh) ਦੀ ਰਾਜਧਾਨੀ ਭੋਪਾਲ ਵਿੱਚ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9 ਡਿਗਰੀ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ।
ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਦੀ ਸੰਭਾਵਨਾ
ਉੱਤਰਾਖੰਡ 'ਚ ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਉੱਤਰਾਖੰਡ 'ਚ ਠੰਡ ਤੇਜ਼ੀ ਨਾਲ ਵਧਣ ਲੱਗੀ ਹੈ। ਰਾਜਧਾਨੀ ਦੇਹਰਾਦੂਨ ਵਿੱਚ ਅੱਜ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਦੂਜੇ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਰਾਜਧਾਨੀ ਸ਼ਿਮਲਾ ਵਿੱਚ ਅੱਜ ਘੱਟੋ-ਘੱਟ ਤਾਪਮਾਨ 6 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਰਹੇਗਾ। ਮੌਸਮ ਵਿਭਾਗ ਨੇ ਵੀਰਵਾਰ ਨੂੰ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ 'ਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ , ਹਿਰਾਸਤ 'ਚ ਲਵੇਗੀ NIA
ਯੂਪੀ, ਬੈਂਗਲੁਰੂ ਸਮੇਤ ਹੋਰ ਰਾਜਾਂ ਵਿੱਚ ਮੌਸਮ ਦਾ ਹਾਲ
ਪਹਾੜੀ ਰਾਜਾਂ ਸਮੇਤ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਸਰਦੀ ਨੇ ਦਸਤਕ ਦੇ ਦਿੱਤੀ ਹੈ। ਬਦਲਦੇ ਮੌਸਮ ਦਾ ਅਸਰ ਯੂਪੀ 'ਚ ਦੇਖਣ ਨੂੰ ਮਿਲ ਰਿਹਾ ਹੈ। ਰਾਜਧਾਨੀ ਲਖਨਊ ਵਿੱਚ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਗੁਆਂਢੀ ਰਾਜ ਬਿਹਾਰ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਦੂਜੇ ਪਾਸੇ ਦੂਰ ਦੱਖਣ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਮੁਤਾਬਕ ਅੱਜ ਬੈਂਗਲੁਰੂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਬੈਂਗਲੁਰੂ 'ਚ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਜਾਰੀ ਰਹੇਗੀ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।
ਕਸ਼ਮੀਰ ਅਤੇ ਲੱਦਾਖ ਵਿੱਚ ਮੌਸਮ ਦਾ ਹਾਲ
ਕਸ਼ਮੀਰ 'ਚ ਰਾਤ ਦਾ ਤਾਪਮਾਨ ਸਿਫਰ ਤੋਂ ਹੇਠਾਂ ਜਾਣ ਕਾਰਨ ਮੌਸਮ ਬੇਹੱਦ ਠੰਡਾ ਹੋ ਗਿਆ ਹੈ। ਇਸ ਦਾ ਅਸਰ ਪੂਰੀ ਕਸ਼ਮੀਰ ਘਾਟੀ 'ਚ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੇ ਅੰਤ ਤੱਕ ਕਸ਼ਮੀਰ ਵਿੱਚ ਮੌਸਮ ਖੁਸ਼ਕ ਅਤੇ ਰਾਤਾਂ ਠੰਡੇ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਲੱਦਾਖ ਦੇ ਲੇਹ ਅਤੇ ਦਰਾਸ ਵਿੱਚ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਨ੍ਹਾਂ ਇਲਾਕਿਆਂ ਵਿਚ ਦਿਨ ਵੇਲੇ ਠੰਢ ਘੱਟ ਜਾਵੇਗੀ, ਜਦੋਂ ਕਿ ਰਾਤਾਂ ਠੰਢੀਆਂ ਰਹਿਣਗੀਆਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।