Weather Update: Weather conditions till February 25, possibility of rain in these states


Weather Update: ਕਈ ਸੂਬਿਆਂ ਵਿੱਚ ਸਰਦੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਕੜਾਕੇ ਦੀ ਠੰਢ ਵਿਚਾਲੇ ਧੁੱਪ ਕਾਰਨ ਲੋਕਾਂ ਦੇ ਚਿਹਰੇ ਵੀ ਖਿੜ ਗਏ ਹਨ। ਮੌਸਮ ਵਿਭਾਗ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਕਾਰਨ ਲੋਕਾਂ ਨੂੰ ਇੱਕ ਵਾਰ ਫਿਰ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ-ਐੱਨਸੀਆਰ 'ਚ ਦਿਨ 'ਚ ਧੁੱਪ ਨਿਕਲਣ ਨਾਲ ਠੰਢ ਕਾਫੀ ਹੱਦ ਤੱਕ ਘੱਟ ਗਈ ਹੈ।



ਇੱਥੇ ਹੈ ਮੀਂਹ ਪੈਣ ਦੀਆਂ ਸੰਭਾਵਨਾ


ਆਉਣ ਵਾਲੇ ਦਿਨਾਂ 'ਚ ਪੰਜਾਬ, ਪੱਛਮੀ ਰਾਜਸਥਾਨ, ਹਰਿਆਣਾ ਅਤੇ ਚੰਡੀਗੜ੍ਹ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ 20 ਤੋਂ 22 ਤਰੀਕ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 20 ਅਤੇ 21 ਫਰਵਰੀ ਨੂੰ ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਅਸਮ, ਤ੍ਰਿਪੁਰਾ ਅਤੇ ਮਿਜ਼ੋਰਮ ਵਿੱਚ ਛਿੱਟੇ ਪੈਣ ਦੀ ਸੰਭਾਵਨਾ ਹੈ।






22 ਫਰਵਰੀ ਨੂੰ ਪੱਛਮੀ ਹਿਮਾਲਿਆ ਦੇ ਨੇੜੇ ਇੱਕ ਨਵਾਂ ਪੱਛਮੀ ਗੜਬੜੀ ਆਉਣ ਦੀ ਸੰਭਾਵਨਾ ਹੈ। ਜਿਸ ਕਾਰਨ ਜੰਮੂ-ਕਸ਼ਮੀਰ, ਸਿੱਕਮ, ਛੱਤੀਸਗੜ੍ਹ ਅਤੇ ਤੱਟੀ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਇਸ ਵਾਰ ਸੂਬੇ 'ਚ ਗਰਮੀ ਜਲਦੀ ਆਉਣ ਵਾਲੀ ਨਹੀਂ ਹੈ।



ਇਹ ਵੀ ਪੜ੍ਹੋ: Punjab Election 2022: ਕੀ ਲੋੜ ਪੈਣ 'ਤੇ ਅਕਾਲੀ ਦਲ ਭਾਜਪਾ ਨਾਲ ਗਠਜੋੜ ਕਰੇਗਾ? ਅਕਾਲੀ ਆਗੂ ਬਿਕਰਮ ਮਜੀਠੀਆ ਦਾ ਵੱਡਾ ਐਲਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904