Weather Forecast Today, 24 January 2022: ਪੂਰੇ ਉੱਤਰੀ ਭਾਰਤ 'ਚ ਠਂਢ ਦਾ ਕਹਿਰ, ਪਹਾੜਾਂ 'ਤੇ ਭਾਰੀ ਬਰਫ਼ਬਾਰੀ ਦਾ ਦੌਰ ਜਾਰੀ
Weather Forecast: ਭਾਰਤ ਦੇ ਮੌਸਮ ਵਿਭਾਗ (IMD) ਮੁਤਾਬਕ, ਦਿੱਲੀ ਸਮੇਤ NCR ਵਿੱਚ ਅੱਜ ਵੀ ਠੰਢ ਦਾ ਕਹਿਰ ਜਾਰੀ ਰਹੇਗਾ। ਇਸ ਦੇ ਨਾਲ ਹੀ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਵੀ ਸੰਭਾਵਨਾ ਹੈ। ਯਾਨੀ ਠੰਢ ਤੋਂ ਅਜੇ ਰਾਹਤ ਦੀ ਉਮੀਦ ਨਹੀਂ ਹੈ।
Weather Update: ਦਿੱਲੀ ਵਿੱਚ ਸਰਦੀਆਂ ਦਾ ਦੋਹਰਾ ਹਮਲਾ ਹੋਇਆ ਹੈ। ਜਨਵਰੀ ਮਹੀਨੇ ਵਿੱਚ ਰਿਕਾਰਡ ਤੋੜ ਮੀਂਹ ਪੈਣ ਤੋਂ ਬਾਅਦ ਠੰਢ ਨੇ ਜ਼ੋਰ ਫੜ ਲਿਆ ਹੈ। ਬੀਤੀ ਰਾਤ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਸੰਘਣੀ ਧੁੰਦ ਦੇਖਣ ਨੂੰ ਮਿਲੀ। ਵਿਜ਼ੀਬਿਲਟੀ ਜ਼ੀਰੋ ਦੇ ਨੇੜੇ ਸੀ। ਦਿੱਲੀ 'ਚ ਇੰਨੀ ਜ਼ਿਆਦਾ ਬਾਰਿਸ਼ ਹੋਈ ਹੈ ਕਿ ਜਨਵਰੀ ਮਹੀਨੇ 'ਚ 121 ਸਾਲਾਂ ਦਾ ਰਿਕਾਰਡ ਟੁੱਟ ਗਿਆ। ਮੌਸਮ ਵਿਭਾਗ ਮੁਤਾਬਕ ਰਾਜਧਾਨੀ ਵਿੱਚ 1901 ਤੋਂ ਬਾਅਦ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ।
IMD ਮੁਤਾਬਕ, ਸ਼ਨੀਵਾਰ ਦੇਰ ਰਾਤ ਇੱਥੇ ਮੀਂਹ ਤੋਂ ਬਾਅਦ ਹੁਣ ਤੱਕ 88.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਪਾਲਮ ਵਿੱਚ 110 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਸਾਲ 1901 ਤੋਂ ਬਾਅਦ ਜਨਵਰੀ ਮਹੀਨੇ ਵਿੱਚ ਸਭ ਤੋਂ ਵੱਧ ਬਾਰਿਸ਼ ਹੋਈ ਹੈ। ਇਸ ਤੋਂ ਪਹਿਲਾਂ ਜਨਵਰੀ 1989 ਵਿੱਚ 73.7 ਮਿਲੀਮੀਟਰ ਮੀਂਹ ਪਿਆ ਸੀ।
ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹਿਮਾਲਿਆ ਖੇਤਰ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਦਿੱਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਕਿਹਾ ਸੀ ਕਿ ਪੱਛਮੀ ਗੜਬੜੀ ਕਾਰਨ 21 ਤੋਂ 23 ਜਨਵਰੀ ਤੱਕ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਵਿਆਪਕ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ, ਹਾਲਾਂਕਿ ਦੋਵਾਂ ਸੂਬਿਆਂ 'ਚ ਘੱਟੋ-ਘੱਟ ਤਾਪਮਾਨ ਆਮ ਜਾਂ ਆਮ ਨਾਲੋਂ ਵੱਧ ਰਿਹਾ।
ਜੰਮੂ-ਕਸ਼ਮੀਰ 'ਚ ਭਾਰੀ ਬਰਫਬਾਰੀ ਦਾ ਦੌਰ ਜਾਰੀ
ਆਈਐਮਡੀ ਅਨੁਸਾਰ ਉੱਤਰੀ ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 3-4 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਜੰਮੂ-ਕਸ਼ਮੀਰ 'ਚ ਭਾਰੀ ਬਰਫਬਾਰੀ ਜਾਰੀ ਹੈ। ਕੁਲਗਾਮ ਦੇ ਉੱਚਾਈ ਵਾਲੇ ਇਲਾਕਿਆਂ 'ਚ ਭਾਰੀ ਬਰਫਬਾਰੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਰੱਖਿਆ ਹੈ, ਉਥੇ ਹੀ ਜੰਮੂ-ਕਸ਼ਮੀਰ ਦੇ ਮੈਦਾਨੀ ਇਲਾਕਿਆਂ 'ਚ ਬਾਰਿਸ਼ ਕਾਰਨ ਠੰਢ ਵਧ ਗਈ ਹੈ।
ਇਸ ਦੇ ਨਾਲ ਹੀ ਹਿਮਾਚਲ 'ਚ ਬਰਫਬਾਰੀ ਦਾ ਦੌਰ ਜਾਰੀ ਹੈ। ਸ਼ਿਮਲਾ 'ਚ ਸੀਜ਼ਨ ਦੀ ਤੀਜੀ ਬਰਫਬਾਰੀ ਹੋਈ। ਬਰਫਬਾਰੀ ਕਾਰਨ ਦੋ ਰਾਸ਼ਟਰੀ ਰਾਜਮਾਰਗ ਅਤੇ 147 ਸੜਕਾਂ ਬੰਦ ਹੋ ਗਈਆਂ। ਮੌਸਮ ਵਿਭਾਗ ਨੇ ਪਹਾੜੀ ਇਲਾਕਿਆਂ 'ਚ ਭਾਰੀ ਮੀਂਹ ਅਤੇ ਬਰਫਬਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Punjab Congress: ਪੰਜਾਬ ਕਾਂਗਰਸ 'ਚ ਇੱਕ ਦੂਜੇ ਖਿਲਾਫ ਹੋਏ ਵਿਧਾਇਕ, ਹੁਣ ਰਾਣਾ ਗੁਰਜੀਤ ਨੇ ਸੋਨੀਆ ਨੂੰ ਲਿੱਖੀ ਚਿੱਠੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin