(Source: ECI/ABP News/ABP Majha)
Weather Update: ਪੰਜਾਬ ਦੇ 17 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ, ਕਈ ਥਾਂ ਮੀਂਹ ਤੇ ਪਵੇਗੀ ਸੰਘਣੀ ਧੁੰਦ
ਪੰਜਾਬ 'ਚ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ 17 ਜ਼ਿਲ੍ਹਿਆਂ ਲਈ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
Weather Forecast Update Today: ਪੰਜਾਬ 'ਚ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ 17 ਜ਼ਿਲ੍ਹਿਆਂ ਲਈ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਵੀ ਪੈਣੀ ਸ਼ੁਰੂ ਹੋ ਜਾਵੇਗੀ।
ਮੌਸਮ ਵਿਭਾਗ ਅਨੁਸਾਰ ਬੁੱਧਵਾਰ ਯਾਨੀ 9 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਦੁਆਬਾ ਜ਼ਿਲੇ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ ਅਤੇ ਪੂਰਬੀ ਮਾਲਵਾ ਜ਼ਿਲਿਆਂ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ 'ਚ ਕੁਝ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। 10 ਨਵੰਬਰ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪਵੇਗਾ ਅਤੇ ਸੰਘਣੀ ਧੁੰਦ ਵੀ ਪੈਣੀ ਸ਼ੁਰੂ ਹੋ ਜਾਵੇਗੀ। ਹਾਲਾਂਕਿ 11 ਨਵੰਬਰ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਨਹੀਂ ਪਵੇਗਾ ਪਰ ਯੈਲੋ ਅਲਰਟ ਤਹਿਤ ਸੰਘਣੀ ਧੁੰਦ ਛਾਈ ਰਹੇਗੀ। ਜਦੋਂ ਕਿ 12 ਨਵੰਬਰ ਨੂੰ ਮੌਸਮ ਸਾਫ਼ ਰਹੇਗਾ।
ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਬੁੱਧਵਾਰ (9 ਨਵੰਬਰ) ਨੂੰ ਸ਼੍ਰੀਲੰਕਾ ਦੇ ਤੱਟ ਤੋਂ ਦੂਰ ਦੱਖਣ-ਪੱਛਮੀ ਬੰਗਾਲ ਦੀ ਖਾੜੀ ਉੱਤੇ ਇੱਕ ਨਵਾਂ ਘੱਟ ਦਬਾਅ ਦਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ ਵਿੱਚ ਕੁਝ ਗਿਰਾਵਟ ਵੀ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਅਨੁਸਾਰ ਮੀਂਹ ਕਾਰਨ ਹਵਾ ਪ੍ਰਦੂਸ਼ਣ ਵਿੱਚ ਕੋਈ ਕਮੀ ਆਉਣ ਦੀ ਸੰਭਾਵਨਾ ਨਹੀਂ ਹੈ।
ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਜਾਰੀ ਰਹੇਗੀ
ਮੌਸਮ ਵਿਭਾਗ ਨੇ ਬੁੱਧਵਾਰ (9 ਨਵੰਬਰ) ਨੂੰ ਪਹਾੜੀ ਰਾਜਾਂ ਵਿੱਚ ਬਰਫਬਾਰੀ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਸਕਾਈਮੇਟ ਦੀ ਮੰਨੀਏ ਤਾਂ ਉਤਰਾਖੰਡ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ. ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਹਲਕੀ ਬਰਫਬਾਰੀ ਹੋ ਸਕਦੀ ਹੈ।
ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦੀ ਸਥਿਤੀ ਅਗਲੇ ਦਿਨ ਤੱਕ ਬਣੀ ਰਹੇਗੀ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਦਿੱਲੀ-ਯੂਪੀ ਸਮੇਤ ਦੇਸ਼ ਦੇ ਕਈ ਸੂਬਿਆਂ ਦੇ ਲੋਕ ਸਰਦੀਆਂ ਦੀ ਉਡੀਕ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਗੁਲਾਬੀ ਠੰਢ ਸ਼ੁਰੂ ਹੋ ਗਈ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਨੇ ਠੰਡ ਵਧਾ ਦਿੱਤੀ ਹੈ। ਦਿੱਲੀ 'ਚ 9 ਅਤੇ 10 ਨਵੰਬਰ ਤੱਕ ਪੱਛਮੀ ਗੜਬੜੀ ਕਾਰਨ ਆਉਣ ਵਾਲੇ ਦਿਨਾਂ 'ਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ ਹੇਠਾਂ ਆਉਣ ਦੀ ਸੰਭਾਵਨਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :