Weather Updates : ਪੰਜਾਬ 'ਚ ਆਉਣ ਵਾਲੇ 3-4 ਦਿਨਾਂ 'ਚ ਠੰਢ ਵਧਣ ਦੀ ਸੰਭਾਵਨਾ, ਜਾਣੋ ਕਿੱਥੇ ਹੈ ਅੱਜ ਮੀਂਹ ਦੀ ਸੰਭਾਵਨਾ
ਜੰਮੂ-ਕਸ਼ਮੀਰ, ਲੱਦਾਖ 'ਚ 16 ਜਨਵਰੀ ਤਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ ਜਦਕਿ ਜੰਮੂ-ਕਸ਼ਮੀਰ 'ਚ ਵੱਖ-ਵੱਖ ਥਾਵਾਂ 'ਤੇ ਬੱਦਲ ਛਾਏ ਰਹਿਣਗੇ। ਮੌਸਮ ਵਿਚ ਹੋਰ ਸੁਧਾਰ ਹੋਣ ਦੀ ਸੰਭਾਵਨਾ ਹੈ।
Weather Update News: ਪੰਜਾਬ 'ਚ ਲਗਾਤਾਰ ਠੰਢ ਤੇ ਬਾਰਿਸ਼ ਕਾਰਨ ਬੇਹਾਲ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ 3-4 ਦਿਨਾਂ 'ਚ ਹਲਕੀ ਬਾਰਿਸ਼ ਦੇ ਨਾਲ-ਨਾਲ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਾਰਾ ਦਿਨ ਬੱਦਲਵਾਈ ਤੇ ਸੰਘਣੀ ਧੁੰਦ ਪੈਣ ਦੇ ਆਸਾਰ ਹਨ।
ਦੇਸ਼ 'ਚ ਜੰਮੂ-ਕਸ਼ਮੀਰ ਤੋਂ ਲੈ ਕੇ ਰਾਜਸਥਾਨ ਤਕ ਸਰਦੀ ਦਾ ਮੌਸਮ ਜਾਰੀ ਹੈ। ਉੱਤਰ-ਪੱਛਮੀ ਅਤੇ ਮੱਧ ਭਾਰਤ 'ਚ ਘੱਟੋ-ਘੱਟ ਤਾਪਮਾਨ 'ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਬਿਹਾਰ, ਅਸਾਮ, ਅਰੁਣਾਚਲ ਪ੍ਰਦੇਸ਼, ਮਰਾਠਵਾੜਾ ਦੇ ਕੁਝ ਹਿੱਸਿਆਂ ਅਤੇ ਦੱਖਣੀ ਤਾਮਿਲਨਾਡੂ, ਕੇਰਲ ਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਵੱਖ-ਵੱਖ ਹਿੱਸਿਆਂ 'ਚ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ।
ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਜਾਰੀ ਰਹੇਗੀ। ਦੱਖਣੀ ਛੱਤੀਸਗੜ੍ਹ, ਵਿਦਰਭ ਦੇ ਕੁਝ ਹਿੱਸਿਆਂ ਅਤੇ ਦੱਖਣ-ਪੂਰਬੀ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਦੇ ਬਾਕੀ ਹਿੱਸਿਆਂ ਅਤੇ ਝਾਰਖੰਡ, ਅੰਦਰੂਨੀ ਉੜੀਸਾ ਅਤੇ ਉੱਤਰੀ ਤੇਲੰਗਾਨਾ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਜੰਮੂ-ਕਸ਼ਮੀਰ, ਲੱਦਾਖ 'ਚ 16 ਜਨਵਰੀ ਤਕ ਮੌਸਮ ਖੁਸ਼ਕ ਰਹੇਗਾ
ਜੰਮੂ-ਕਸ਼ਮੀਰ, ਲੱਦਾਖ 'ਚ 16 ਜਨਵਰੀ ਤਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ ਜਦਕਿ ਜੰਮੂ-ਕਸ਼ਮੀਰ 'ਚ ਵੱਖ-ਵੱਖ ਥਾਵਾਂ 'ਤੇ ਬੱਦਲ ਛਾਏ ਰਹਿਣਗੇ। ਮੌਸਮ ਵਿਚ ਹੋਰ ਸੁਧਾਰ ਹੋਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਤੇ ਲੱਦਾਖ 'ਚ ਪਿਛਲੇ 24 ਘੰਟਿਆਂ ਦੌਰਾਨ ਆਮ ਤੌਰ 'ਤੇ ਬੱਦਲ ਛਾਏ ਰਹੇ ਅਤੇ ਵੱਖ-ਵੱਖ ਥਾਵਾਂ 'ਤੇ ਮੀਂਹ ਪਿਆ।
ਸ੍ਰੀਨਗਰ 'ਚ ਘੱਟੋ-ਘੱਟ ਤਾਪਮਾਨ 0.2, ਪਹਿਲਗਾਮ 'ਚ ਮਨਫ਼ੀ 2.6 ਅਤੇ ਗੁਲਮਰਗ ਵਿੱਚ ਮਨਫ਼ੀ 10.0 ਡਿਗਰੀ ਸੈਲਸੀਅਸ ਰਿਹਾ। ਲੱਦਾਖ ਦੇ ਦਰਾਸ ਸ਼ਹਿਰ 'ਚ ਇਹ ਮਾਇਨਸ 8.8, ਲੇਹ 'ਚ ਮਾਈਨਸ 7.3 ਅਤੇ ਕਾਰਗਿਲ 'ਚ ਮਾਈਨਸ 7.0 ਸੀ। ਜੰਮੂ ਸ਼ਹਿਰ 'ਚ ਰਾਤ ਦਾ ਘੱਟੋ-ਘੱਟ ਤਾਪਮਾਨ 9.7, ਕਟੜਾ 7.6, ਬਟੋਤੇ 'ਚ 0.8, ਬਨਿਹਾਲ 'ਚ 1.8 ਅਤੇ ਭਦਰਵਾਹ 'ਚ 0.1 ਹੇਠਾਂ ਦਰਜ ਕੀਤਾ ਗਿਆ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904