ਦਿੱਲੀ: ਦਿੱਲੀ ਐਨਸੀਆਰ ਵਿੱਚ ਅਗਲੇ ਇੱਕ ਹਫ਼ਤੇ ਤੱਕ ਬੱਦਲਵਾਈ ਰਹੇਗੀ। ਇਸ ਦੌਰਾਨ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਬੱਦਲਾਂ ਅਤੇ ਸੂਰਜ ਦਰਮਿਆਨ ਲੁਕਣ ਮਿੱਚੀ ਦਾ ਖੇਡ ਜਾਰੀ ਰਹੇਗਾ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅਗਲੇ ਕੁਝ ਦਿਨਾਂ ਤੱਕ ਐਨਸੀਆਰ ਵਿੱਚ ਬਾਰਿਸ਼ ਵੀ ਵੇਖੀ ਜਾ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਭਵਿੱਖਬਾਣੀ ਮੁਤਾਬਕ 29 ਅਤੇ 30 ਸਤੰਬਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ, ਅਕਤੂਬਰ ਦੇ ਪਹਿਲੇ ਦਿਨ ਵੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 28 ਸਤੰਬਰ ਅਤੇ 2 ਅਕਤੂਬਰ ਨੂੰ ਬੱਦਲ ਛਾਏ ਰਹਿਣਗੇ। ਹਾਲਾਂਕਿ, ਇਸ ਦੌਰਾਨ ਬਾਰਿਸ਼ ਦੀ ਸੰਭਾਵਨਾ ਬਹੁਤ ਘੱਟ ਹੈ।
ਮੌਸਮ ਵਿਭਾਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਹਫਤੇ ਭਾਰੀ ਬਾਰਿਸ਼ ਨਹੀਂ ਹੋ ਸਕਦੀ। ਮੌਸਮ ਵਿਭਾਗ ਨੇ ਕਿਹਾ ਹੈ ਕਿ ਚੱਕਰਵਾਤ ਗੁਲਾਬ ਦੇ ਕਾਰਨ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਹਿਮਾਚਲ 'ਚ ਮੀਂਹ ਕਾਰਨ ਸੈਂਕੜੇ ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਬੰਦ ਸੀ, ਹੁਣ ਸਿਰਫ ਸੱਤ ਸੜਕਾਂ ਬੰਦ ਹਨ। ਇਹ ਪੰਜ ਸੜਕਾਂ ਲਾਹੌਲ-ਸਪਿਤੀ ਵਿੱਚ ਅਤੇ ਦੋ ਕਿੰਨੌਰ ਜ਼ਿਲ੍ਹੇ ਵਿੱਚ ਬੰਦ ਹਨ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਮੌਨਸੂਨ ਕਮਜ਼ੋਰ ਰਿਹਾ ਅਤੇ ਚੁਣੇ ਹੋਏ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ।
ਉਨ੍ਹਾਂ ਕਿਹਾ ਕਿ ਅਗਲੇ ਚਾਰ-ਪੰਜ ਦਿਨਾਂ ਤੱਕ ਸੂਬੇ ਵਿੱਚ ਮੌਸਮ ਖਰਾਬ ਰਹੇਗਾ। ਇਸ ਦੌਰਾਨ ਕੁਝ ਥਾਵਾਂ 'ਤੇ ਮੀਂਹ ਅਤੇ ਗਰਜ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 28 ਅਤੇ 29 ਸਤੰਬਰ ਨੂੰ ਮੈਦਾਨੀ ਇਲਾਕਿਆਂ ਅਤੇ ਹੇਠਲੇ ਪਹਾੜਾਂ ਅਤੇ ਮੱਧ-ਪਹਾੜੀ ਖੇਤਰਾਂ ਵਿੱਚ ਕੁਝ ਥਾਵਾਂ 'ਤੇ ਮੀਂਹ ਅਤੇ ਗਰਜ਼-ਤੂਫ਼ਾਨ ਦੀ ਪੀਲੀ ਚੇਤਾਵਨੀ ਹੋਵੇਗੀ। ਉਨ੍ਹਾਂ ਕਿਹਾ ਕਿ ਮੌਨਸੂਨ ਦੀ ਅਕਤੂਬਰ ਦੇ ਪਹਿਲੇ ਹਫਤੇ ਦੇ ਅੰਤ ਤੱਕ ਸੂਬੇ ਤੋਂ ਵਿਦਾਈ ਲੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਸਪਲਾਈ ਸੰਕਟ ਦਾ ਸਾਹਮਣਾ ਕਰ ਰਹੀ ਯੂਕੇ ਸਰਕਾਰ ਨੇ 10,000 ਟਰੱਕ ਡਰਾਈਵਰਾਂ ਨੂੰ ਦਿੱਤਾ ਅਸਥਾਈ ਵੀਜ਼ਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904